tribute paid singer satwinder bugga: ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਪਿਛਲੇ 22 ਦਿਨਾਂ ਤੋਂ ਲਗਾਤਾਰ ਜਾਰੀ ਹੈ।ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਇਸ ਧਰਨੇ ਪ੍ਰਦਰਸ਼ਨ ‘ਚ ਹਰ ਕੋਈ ਵੱਧ ਚੜ ਕੇ ਹਿੱਸਾ ਲੈ ਰਿਹਾ ਹੈ।ਇਸ ਪ੍ਰਦਰਸ਼ਨ ਦੌਰਾਨ ਕਈ ਕਿਸਾਨਾਂ ਸ਼ਹੀਦ ਹੋ ਚੁੱਕੇ ਹਨ।ਹੁਣ ਤਿੰਨ ਹੋਰ ਨੌਜਵਾਨ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਦੌਰਾਨ ਆਪਣੀ ਜਾਨ ਕੁਰਬਾਨ ਕਰ ਚੁੱਕੇ ਹਨ।ਜਿਸ ਨੂੰ ਹਰ ਕੋਈ ਆਮ ਹੋਵੇ ਜਾਂ ਖਾਸ ਇਨ੍ਹਾਂ ਸ਼ਹੀਦਾਂ ਨੂੰ ਵੱਖ-ਵੱਖ ਤਰ੍ਹਾਂ ਨਾਲ ਯਾਦ ਕਰ ਕੇ ਸ਼ਰਧਾਂਜਲੀਆਂ ਭੇਂਟ ਕਰ ਰਹੇ ਹਨ।ਇਸ ਦੌਰਾਨ ਗਾਇਕ ਸਤਵਿੰਦਰ ਬੁੱਗਾ ਨੇ ਇਕ ਭਾਵੁਕ ਪੋਸਟ ਸਾਂਝੀ
ਕਰਦਿਆਂ ਇਨ੍ਹਾਂ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ।ਇਨ੍ਹਾਂ ਕਿਸਾਨਾਂ ‘ਚ ਜ਼ਿਲਾ ਬਠਿੰਡਾ ਦੇ ਪਿੰਡ ਤੁੰਗਵਾਲੀ ਦਾ ਰਹਿਣ ਵਾਲਾ ਕਿਸਾਨ ਜੈ ਸਿੰਘ, ਬਠਿੰਡਾ ਦੇ ਹੀ ਪਿੰਡ ਫੱਤਾ ਮਾਲੋਕਾ ਦਾ ਵਸਨੀਕ ਜਤਿੰਦਰ ਸਿੰਘ ਅਤੇ ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਥਾਣੇ ਦਾ ਰਹਿਣ ਵਾਲਾ ਗੁਰਵਿੰਦਰ ਸਿੰਘ ਸ਼ਾਮਲ ਹੈ।ਦਿੱਲੀ ਬਾਰਡਰਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ।ਕੜਾਕੇ ਦੀ ਠੰਡ ਹੋਣ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਅਤੇ ਦ੍ਰਿੜ ਇਰਾਦੇ ਨਾਲ ਡਟੇ ਹੋਏ ਹਨ।ਇਸ ਵੇਲੇ ਦਿੱਲੀ ਨੂੰ ਕਰੀਬ ਚਾਰੇ ਪਾਸਿਓਂ ਘੇਰਿਆ ਹੋਇਆ ਹੈ।ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦਾ ਚਰਚਾ ਛਿੜਿਆ ਹੈ।ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ ‘ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ।ਪੰਜਾਬ ਦੇ ਕਿਸਾਨ ਧਰਨੇ ਦੇ
ਪਹਿਲੇ ਦਿਨ ਤੋਂ ਹੀ ਇਥੇ ਹਨ।ਇਸੇ ਲਈ ਹੁਣ ਉਨ੍ਹਾਂ ਇਸ ਰੋਸ ਪ੍ਰਦਰਸ਼ਨ ‘ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਨਵਾਂ ਢੰਗ ਅਪਣਾਇਆ ਹੈ।ਅੰਦੋਲਨ ਲੰਬਾ ਸਮਾਂ ਚੱਲਦਾ ਦੇਖ ਕੇ ਹੁਣ ਕਿਸਾਨ ਵਾਰੀ-ਵਾਰੀ ਇੱਥੇ ਆ ਰਹੇ ਹਨ।ਭਾਵ ਕਿ ਹਰ ਇੱਕ ਦੀ ਆਪਣੀ ਇੱਕ ਡਿਊਟੀ ਲੱਗ ਚੁੱਕੀ ਹੈ।ਜਿਹੜੇ ਕਿਸਾਨ ਪਹਿਲੇ ਦਿਨ ਤੋਂ ਗਏ ਹੋਏ ਹਨ, ਉਹ ਹੁਣ ਟ੍ਰਾਲੀਆਂ ਵਿੱਚ ਪਰਤ ਰਹੇ ਹਨ ਉਨ੍ਹਾਂ ਹੀ ਟ੍ਰਾਲੀਆਂ ‘ਚ ਨਵੇਂ ਕਿਸਾਨ ਧਰਨੇ ‘ਤੇ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ।
ਸਲਾਮ ਇਹਨਾਂ ਦੇ ਜਿਗਰੇ ਨੂੰ 23ਵੇਂ ਦਿਨ ਕਿਸਾਨਾਂ ਦੀ ਸਟੇਜ ਤੇ ਗਰਜਦੇ ਬੋਲ LIVE…