ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਇਲਾਕੇ ‘ਚ ਹੋਏ 3 ਬੰਬ ਧਮਾਕਿਆਂ ਤੋਂ ਬਾਅਦ ਹੁਣ 5 ਦੋਸ਼ੀ ਪੰਜਾਬ ਪੁਲਿਸ ਦੀ ਹਿਰਾਸਤ ‘ਚ ਹਨ। ਸਾਰੇ ਦੋਸ਼ੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਉਨ੍ਹਾਂ ਨੂੰ 7 ਦਿਨ ਦੇ ਰੁਮਾਂਡ ‘ਤੇ ਭੇਜ ਦਿੱਤਾ ਗਿਆ। ਪੁਲਿਸ ਰਿਮਾਂਡ ਦੌਰਾਨ ਦੋਸ਼ੀਆਂ ਤੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਇਨ੍ਹਾਂ ਦੋਸ਼ੀਆਂ ਵਿੱਚ ਗੁਰਦਾਸਪੁਰ ਦੇ ਪਿੰਡ ਆਦੀਆ ਦਾ ਰਹਿਣ ਵਾਲਾ ਅਮਰੀਕ ਸਿੰਘ ਗੁਜਰਾਤ ਵਿੱਚ ਟਰੱਕ ਡਰਾਈਵਰ ਵੀ ਹੈ। ਦੋਸ਼ੀ ਅਮਰੀਕ ਸਿੰਘ ਆਖਰੀ ਵਾਰ ਫਰਵਰੀ ਵਿੱਚ ਘਰ ਆਇਆ ਸੀ। ਜੂਨ 2022 ਵਿੱਚ ਅਮਰੀਕ ਸਿੰਘ ਦਾ ਪਿੰਡ ਪੁਰੋਵਾਲ ਕਰਾਈਆਣਾ ਵਾਸੀ ਮਨਦੀਪ ਕੌਰ ਨਾਲ ਲਵ ਮੈਰਿਜ ਹੋਇਆ ਸੀ, ਜਿਸ ਤੋਂ ਬਾਅਦ ਉਹ ਆਪਣੀ ਪਤਨੀ ਨੂੰ ਆਪਣੇ ਨਾਲ ਲੈ ਗਿਆ।
ਦੋਸ਼ੀ ਅਮਰੀਕ ਸਿੰਘ ਦੇ ਵੱਡੇ ਭਰਾ ਪਲਵਿੰਦਰ ਸਿੰਘ ਨੂੰ ਦੋਰਾਂਗਲਾ ਥਾਣੇ ਦੀ ਪੁਲਿਸ ਨੇ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਇਸ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਕਈ ਚੋਰੀ ਦੇ ਕੇਸ ਦਰਜ ਹਨ। ਜਦੋਂ ਸ੍ਰੀ ਦਰਬਾਰ ਸਾਹਿਬ ਇਲਾਕੇ ਵਿੱਚ ਹੋਏ ਬੰਬ ਧਮਾਕਿਆਂ ਦੇ ਦੋਸ਼ ਵਿੱਚ ਫੜੇ ਗਏ ਦੋਸ਼ੀ ਅਮਰੀਕ ਬਾਰੇ ਪਿੰਡ ਵਾਲਿਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜੇ ਅਮਰੀਕ ਸਿੰਘ ਇਨ੍ਹਾਂ ਧਮਾਕਿਆਂ ਦਾ ਦੋਸ਼ੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਅਮਰੀਕ ਸਿੰਘ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਨਹੀਂ ਪਤਾ ਸੀ। ਜਦੋਂ ਪੁਲਿਸ ਉਨ੍ਹਾਂ ਦੇ ਘਰ ਆਈ ਤਾਂ ਉਨ੍ਹਾਂ ਨੂੰ ਇਸ ਦੀ ਸੂਚਨਾ ਮਿਲੀ। ਪਿਤਾ ਦਾ ਕਹਿਣਾ ਹੈ ਕਿ 27 ਫਰਵਰੀ ਨੂੰ ਜਦੋਂ ਅਮਰੀਕ ਸਿੰਘ ਘਰ ਆਇਆ ਸੀ। ਇਸ ਤੋਂ ਬਾਅਦ ਉਸ ਦਾ ਅਮਰੀਕ ਨਾਲ ਕੋਈ ਸੰਪਰਕ ਨਹੀਂ ਰਿਹਾ। ਉਸ ਨੇ ਲਵ ਮੈਰਿਜ ਕਰਵਾ ਲਈ ਅਤੇ ਆਪਣੀ ਪਤਨੀ ਨੂੰ ਵੀ ਨਾਲ ਲੈ ਗਿਆ। ਅਮਰੀਕ ਸਿੰਘ ਦੇ ਪਿਤਾ ਨੇ ਕਿਹਾ ਕਿ ਜੇ ਉਹ ਦੋਸ਼ੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਬਠਿੰਡਾ : ਸਪਾ ਸੈਂਟਰ ‘ਤੇ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼, ਪੁਲਿਸ ਨੇ ਰੇਡ ਮਾਰ ਔਰਤਾਂ ਸਣੇ 7 ਕੀਤੇ ਕਾਬੂ
ਦੱਸ ਦੇਈਏ ਕਿ ਇਸ ਪੂਰੇ ਮਾਮਲੇ ਦੌਰਾਨ ਅਮਰੀਕ ਸਿੰਘ ਦੀ ਪਤਨੀ ਵੀ ਉਸ ਦੇ ਨਾਲ ਮੌਜੂਦ ਸੀ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਜਿਨ੍ਹਾਂ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਅਮਰੀਕ ਸਿੰਘ ਅਤੇ ਆਜ਼ਾਦਵੀਰ ਸਿੰਘ IED ਨੂੰ ਅਸੈਂਬਲ ਕੀਤਾ ਸੀ। ਆਜ਼ਾਦਵੀਰ ਕੋਲੋਂ 1.1 ਕਿਲੋ ਵਿਸਫੋਟਕ ਬਰਾਮਦ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: