ਪੰਜਾਬ ਦੇ ਬਠਿੰਡਾ ਫੂਡ ਸੇਫਟੀ ਵਿਭਾਗ ਟੀਮ ਨੇ ਗੋਨਿਆਣਾ ਰੋਡ ‘ਤੇ ਸਥਿਤ ਗਿਲਪੱਟੀ ਨੇੜੇ ਨਕਲੀ ਐਨਰਜੀ ਡਰਿੰਕ ਸਟਿੰਗ ਨਾਲ ਭਰਿਆ ਟਰੱਕ ਫੜਿਆ ਹੈ। ਕਰੀਬ 300 ਪੇਟੀਆਂ ਨਾਲ ਭਰਿਆ ਇਹ ਟਰੱਕ ਉਦੈਪੁਰ ਜਾ ਰਿਹਾ ਸੀ। ਟੀਮ ਨੇ ਡਰਿੰਕ ਦੇ ਸੈਂਪਲ ਲੈ ਕੇ ਜਾਂਚ ਲਈ ਲੈਬ ਵਿੱਚ ਭੇਜ ਦਿੱਤੇ ਹਨ ਅਤੇ ਜ਼ਬਤ ਕੀਤੇ ਸਾਮਾਨ ਨੂੰ ਸੀਲ ਕਰਨ ਤੋਂ ਇਲਾਵਾ ਗਿਲਪੱਟੀ ਵਿੱਚ ਡਰਿੰਕ ਤਿਆਰ ਕਰਨ ਵਾਲੀ ਫੈਕਟਰੀ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਫੜਿਆ ਗਿਆ ਸਾਮਾਨ ਜ਼ਬਤ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਫੂਡ ਸੇਫਟੀ ਵਿਭਾਗ ਅੰਮ੍ਰਿਤਪਾਲ ਸਿੰਘ ਸੋਢੀ ਨੇ ਦੱਸਿਆ ਕਿ ਪੈਪਸੀ ਕੰਪਨੀ ਦੇ ਏਰੀਆ ਮੈਨੇਜਰ ਪਰਮਿੰਦਰ ਸਿੰਘ ਅਨੁਸਾਰ ਕੰਪਨੀ ਨੂੰ ਪਿਛਲੇ ਕੁਝ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਉਨ੍ਹਾਂ ਦੀ ਕੰਪਨੀ ਵੱਲੋਂ ਤਿਆਰ ਐਨਰਜੀ ਡਰਿੰਕ ਸਟਿੰਗ ਨੂੰ ਨਕਲੀ ਉਤਪਾਦ ਬਣਾ ਕੇ ਵੇਚਿਆ ਜਾ ਰਿਹਾ ਹੈ। ਇਸ ਨੂੰ ਅਸਲੀ ਦੱਸ ਕੇ ਬਾਜ਼ਾਰ ਵਿੱਚ ਘੱਟ ਕੀਮਤ ’ਤੇ ਵੇਚਿਆ ਜਾ ਰਿਹਾ ਹੈ।
ਕੰਪਨੀ ਨੇ ਦੁਕਾਨਦਾਰਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਸੋਮਵਾਰ ਨੂੰ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਦੇ ਨਾਲ ਗੁਪਤ ਸੂਚਨਾ ਦੇ ਆਧਾਰ ‘ਤੇ ਸਥਾਨਕ ਗੋਨਿਆਣਾ ਰੋਡ ਤੋਂ ਨਕਲੀ ਐਨਰਜੀ ਡਰਿੰਕ ਸਟਿੰਗ ਨਾਲ ਭਰੇ ਟਰੱਕ ਨੂੰ ਕਾਬੂ ਕੀਤਾ। ਸਹਾਇਕ ਕਮਿਸ਼ਨਰ ਫੂਡ ਸੇਫਟੀ ਵਿਭਾਗ ਅੰਮ੍ਰਿਤਪਾਲ ਸਿੰਘ ਸੋਢੀ ਨੇ ਦੱਸਿਆ ਕਿ ਕੰਪਨੀ ਦੇ ਏਰੀਆ ਮੈਨੇਜਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਕਤ ਬੋਤਲਾਂ ਕੰਪਨੀ ਦੀਆਂ ਨਹੀਂ ਹਨ।
ਇਹ ਵੀ ਪੜ੍ਹੋ : ਗੱਤਕਾ ਮੁਕਾਬਲਿਆਂ ‘ਚ ਗੋਲਡ ਮੈਡਲ ਜਿੱਤਣ ਵਾਲੀਆਂ ਦੋ ਵਿਦਿਆਰਥਣਾਂ ਦਾ ਹੋਵੇਗਾ ਸਨਮਾਨ : ਸਪੀਕਰ ਸੰਧਵਾਂ
ਉਨ੍ਹਾਂ ਦੱਸਿਆ ਕਿ ਇਸ ਨੂੰ ਸਥਾਨਕ ਪੱਧਰ ‘ਤੇ ਕਿਸੇ ਵਿਅਕਤੀ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ ਅਤੇ ਕੰਪਨੀ ਦਾ ਦੱਸ ਕੇ ਉਸ ਨੂੰ ਵੇਚਿਆ ਜਾ ਰਿਹਾ ਹੈ। ਨਕਲੀ ਐਨਰਜੀ ਡਰਿੰਕ ਦਾ ਬਿੱਲ ਗੰਗਾਨਗਰ ਤੋਂ ਕੱਟਿਆ ਗਿਆ। ਉਨ੍ਹਾਂ ਦੱਸਿਆ ਕਿ ਫੜੇ ਗਏ ਨਸ਼ੀਲੇ ਪਦਾਰਥਾਂ ਦੇ ਸੈਂਪਲ ਜਾਂਚ ਲਈ ਭੇਜ ਦਿੱਤੇ ਗਏ ਹਨ। ਸਹਾਇਕ ਕਮਿਸ਼ਨਰ ਅਨੁਸਾਰ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: