ਲੁਧਿਆਣਾ ਜ਼ਿਲ੍ਹੇ ਦੇ ਖੰਨਾ ਕਸਬੇ ਦੇ ਪਿੰਡ ਘੁਡਾਣੀ ਨੇੜੇ ਰਾੜਾ ਸਾਹਿਬ ਰੋਡ ‘ਤੇ ਬੁੱਧਵਾਰ ਦੇਰ ਰਾਤ ਇੱਕ ਟਰੱਕ ਨੂੰ ਅੱਗ ਲੱਗ ਗਈ। ਹਾਦਸਾ ਕਰੀਬ 11 ਵਜੇ ਵਾਪਰਿਆ। ਟਰੱਕ ਹਾਈਡ੍ਰੋਜਨ ਸਿਲੰਡਰ ਨਾਲ ਭਰਿਆ ਹੋਇਆ ਸੀ। ਅੱਗ ਲੱਗਣ ਤੋਂ ਬਾਅਦ ਇਕ ਤੋਂ ਬਾਅਦ ਇਕ ਸਿਲੰਡਰ ਫਟ ਗਿਆ, ਜਿਸ ਨਾਲ ਆਸ-ਪਾਸ ਖੜ੍ਹੇ ਕਈ ਦਰੱਖਤ ਸੜ ਗਏ। ਟਰੱਕ ਡਰਾਈਵਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਉੱਥੇ ਹੀ ਮੌਕੇ ਤੇ ਪਹੁੰਚ ਕੇ ਫਾਇਰ ਬ੍ਰਿਗੇਡ ਨੇ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ।
ਜਾਣਕਾਰੀ ਅਨੁਸਾਰ ਹਾਈਡ੍ਰੋਜਨ ਸਿਲੰਡਰ ਨਾਲ ਭਰਿਆ ਟਰੱਕ ਰਾਜਪੁਰਾ ਤੋਂ ਰਾਏਕੋਟ ਦੀ ਇੱਕ ਫੈਕਟਰੀ ਵੱਲ ਜਾ ਰਿਹਾ ਸੀ। ਟਰੱਕ ਵਿੱਚ 285 ਸਿਲੰਡਰ ਸਨ। ਪਾਇਲ ਤੋਂ ਰਾੜਾ ਸਾਹਿਬ ਨੂੰ ਜਾਂਦੇ ਸਮੇਂ ਪਿੰਡ ਘੁਡਾਣੀ ਨੇੜੇ ਟਰੱਕ ਦਾ ਟਾਇਰ ਫਟ ਗਿਆ, ਜਿਸ ਕਾਰਨ ਟਰੱਕ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ। ਇਸ ਤੋਂ ਬਾਅਦ ਸਿਲੰਡਰ ਨੂੰ ਅੱਗ ਲੱਗ ਗਈ। ਅੱਗ ਨੂੰ ਦੇਖ ਕੇ ਪਿੰਡ ਦੇ ਹੀ ਇੱਕ ਵਿਅਕਤੀ ਨੇ ਪੁਲਿਸ ਅਤੇ ਖੰਨਾ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ : ਚੀਨ ਦੇ ਰੈਸਟੋਰੈਂਟ ‘ਚ ਜ਼ਬਰਦਸਤ ਵਿਸਫੋਟ, 31 ਦੀ ਮੌ.ਤ, LPG ਲੀਕ ਹੋਣ ਕਾਰਨ ਹੋਇਆ ਧਮਾਕਾ
ਪਾਇਲ ਵਿੱਚ ਕੋਈ ਫਾਇਰ ਬ੍ਰਿਗੇਡ ਸਟੇਸ਼ਨ ਨਹੀਂ ਹੈ। ਜਿਸ ਕਾਰਨ ਖੰਨਾ ਤੋਂ ਫਾਇਰ ਬ੍ਰਿਗੇਡ ਬੁਲਾਉਣੀ ਪਈ। ਗੱਡੀ ਕਰੀਬ 28 ਕਿਲੋਮੀਟਰ ਦੂਰ ਤੋਂ ਆਈ। ਉਦੋਂ ਤੱਕ ਅੱਗ ਕਾਰਨ ਕਾਫੀ ਨੁਕਸਾਨ ਹੋ ਚੁਕਿਆ ਸੀ। ਫਾਇਰ ਕਰਮਚਾਰੀ ਸੁਖਦੀਪ ਸਿੰਘ ਨੇ ਦੱਸਿਆ ਕਿ ਅੱਗ ਨਾਲ ਸਾਰਾ ਟਰੱਕ ਸੜ ਕੇ ਸੁਆਹ ਹੋ ਗਿਆ। ਅੱਗ ‘ਤੇ ਕਾਬੂ ਪਾਉਣ ‘ਚ ਕਰੀਬ ਅੱਧਾ ਘੰਟਾ ਲੱਗਾ। ਗ਼ਨੀਮਤ ਰਹੀ ਕਿ ਘਟਨਾ ਦੇਰ ਰਾਤ ਵਾਪਰੀ ਹੈ ਅਤੇ ਉਸ ਸਮੇਂ ਸੜਕ ਸੁੰਨਸਾਨ ਹੈ। ਜੇਕਰ ਸੜਕ ‘ਤੇ ਆਵਾਜਾਈ ਹੁੰਦੀ ਤਾਂ ਜਾਨੀ ਨੁਕਸਾਨ ਹੋ ਸਕਦਾ ਸੀ।
ਵੀਡੀਓ ਲਈ ਕਲਿੱਕ ਕਰੋ -: