ਲੁਧਿਆਣਾ ਦੇ ਦੁੱਗਰੀ ਪੁਲ ‘ਤੇ ਦਰਦਨਾਕ ਹਾਦਸਾ ਵਾਪਰਿਆ, ਜਿਸ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇੱਥੇ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਜਿਸ ‘ਤੋਂ ਬਾਅਦ ਸਕੂਟਰ ਪੁਲ ਦੀ ਰੇਲਿੰਗ ਨਾਲ ਟਕਰਾ ਗਿਆ। ਲੋਕਾਂ ਨੇ ਨੌਜਵਾਨ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਫੜ ਲਿਆ।
ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਾਸੀ ਬਰੋਟਾ ਰੋਡ ਸ਼ਿਮਲਾਪੁਰੀ ਵਜੋਂ ਹੋਈ ਹੈ। ਮ੍ਰਿਤਕ ਸੰਦੀਪ ਕੁਮਾਰ ਇਲੈਕਟ੍ਰਾਨਿਕ ਸਮਾਨ ਦੀ ਮਾਰਕੀਟਿੰਗ ਦਾ ਕੰਮ ਕਰਦਾ ਸੀ। ਸ਼ੁੱਕਰਵਾਰ ਸਵੇਰੇ ਉਹ ਐਕਟਿਵਾ ਤੇ ਕਿਸੇ ਪਾਰਟੀ ਨੂੰ ਮਿਲਣ ਜਾ ਰਿਹਾ ਸੀ। ਇਸ ਦੌਰਾਨ ਪੁਲ ’ਤੇ ਪਿੱਛੇ ਤੋਂ ਤੇਜ਼ ਰਫਤਾਰ ਨਾਲ ਆ ਰਹੇ ਟਰੱਕ ਨੇ ਉਸ ਨੂੰ ਸਾਈਡ ‘ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਆਪਣਾ ਸੰਤੁਲਨ ਗੁਆ ਬੈਠਾ ਅਤੇ ਰੇਲਿੰਗ ਨਾਲ ਟਕਰਾ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ਦੀ ਰਮਨਦੀਪ ਕੌਰ ਨੇ ਵਧਾਇਆ ਮਾਣ, ਕੈਨੇਡਾ ਦੇ ਅਲਬਰਟਾ ਸੂਬੇ ‘ਚ ਬਣੀ ਪੁਲਿਸ ਅਫਸਰ
ਹਾਦਸੇ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀਆਂ ਮੌਕੇ ‘ਤੇ ਪਹੁੰਚੇ। ਪੁਲਿਸ ਨੂੰ ਸੰਦੀਪ ਦੀ ਜੇਬ ਵਿੱਚੋਂ ਪਛਾਣ ਪੱਤਰ ਮਿਲਿਆ, ਜਿਸ ਦੀ ਮਦਦ ਨਾਲ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਗਈ। ਸੰਦੀਪ ਦੀਆਂ 2 ਬੇਟੀਆਂ ਹਨ। ਫਿਲਹਾਲ ਪੁਲਿਸ ਨੇ ਸੰਦੀਪ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: