ਭੂਚਾਲ ਨਾਲ ਤਬਾਹ ਹੋ ਚੁੱਕੀ ਤੁਰਕੀ ‘ਚ ਸ਼ਨੀਵਾਰ ਨੂੰ ਇਕ ਵਾਰ ਫਿਰ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਫਿਰ ਲੋਕਾਂ ਵਿੱਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ। ਮੱਧ ਤੁਰਕੀ ਖੇਤਰ ਵਿੱਚ 5.5 ਤੀਬਰਤਾ ਦਾ ਭੂਚਾਲ ਆਇਆ ਹੈ। ਯੂਰਪੀਅਨ-ਮੈਡੀਟੇਰੀਅਨ ਸਿਸਮਿਕ ਸੈਂਟਰ (EMSC) ਨੇ ਇਹ ਜਾਣਕਾਰੀ ਦਿੱਤੀ। EMSC ਮੁਤਾਬਕ ਭੂਚਾਲ 10 ਕਿਲੋਮੀਟਰ (6.21 ਮੀਲ) ਦੀ ਡੂੰਘਾਈ ‘ਤੇ ਸੀ।
ਤੁਰਕੀ ਅਤੇ ਸੀਰੀਆ ਵਿੱਚ 6 ਫਰਵਰੀ ਨੂੰ ਆਏ ਵਿਨਾਸ਼ਕਾਰੀ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਹੁਣ ਤੱਕ 50,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਕੱਲੇ ਤੁਰਕੀ ਵਿੱਚ 44,000 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਡਿਜ਼ਾਸਟਰ ਐਂਡ ਐਮਰਜੈਂਸੀ ਮੈਨੇਜਮੈਂਟ ਅਥਾਰਟੀ (ਏਐਫਏਡੀ) ਨੇ ਦੱਸਿਆ ਸੀ ਕਿ ਤੁਰਕੀ ਵਿੱਚ ਭੂਚਾਲ ਕਾਰਨ ਸ਼ੁੱਕਰਵਾਰ ਰਾਤ ਤੱਕ ਮਰਨ ਵਾਲਿਆਂ ਦੀ ਗਿਣਤੀ 44,218 ਹੋ ਗਈ ਹੈ।
ਤੁਰਕੀ ਵਿੱਚ ਹਰ ਦੂਜੇ ਮਹੀਨੇ ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਰਹਿੰਦੇ ਹਨ। ਇੱਥੇ 6 ਫਰਵਰੀ ਨੂੰ 7.8 ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ਤੋਂ ਬਾਅਦ ਇੱਥੇ ਕਈ ਵਾਰ ਧਰਤੀ ਹਿੱਲ ਚੁੱਕੀ ਹੈ। ਇਸ ਖੇਤਰ ਨੂੰ ਭੂਚਾਲਾਂ ਲਈ ਸਭ ਤੋਂ ਵੱਧ ਖ਼ਤਰਾ ਮੰਨਿਆ ਜਾਂਦਾ ਹੈ।
ਤੁਰਕੀ ਦੀ ਆਫ਼ਤ ਅਤੇ ਐਮਰਜੈਂਸੀ ਪ੍ਰਬੰਧਨ ਅਥਾਰਟੀ (ਏਐਫਏਡੀ) ਦੇ ਅੰਕੜਿਆਂ ਮੁਤਾਬਕ ਸਾਲ 2020 ਵਿੱਚ, ਇੱਥੇ 33,000 ਤੋਂ ਵੱਧ ਭੂਚਾਲ ਦੇਖੇ ਗਏ ਸਨ, ਜਿਨ੍ਹਾਂ ਵਿੱਚੋਂ 322 ਦੀ ਤੀਬਰਤਾ 4.0 ਤੋਂ ਵੱਧ ਸੀ।
ਇਹ ਵੀ ਪੜ੍ਹੋ : MLA ਗੋਗੀ ਦੀ ਨਿੱਜੀ ਸਕੂਲ ‘ਚ ਰੇਡ, ਡਸਟਬਿਨ ‘ਚੋਂ ਮਿਲੀਆਂ ਬੱਚਿਆਂ ਦੀਆਂ ਢੇਰ ਸਾਰੀਆਂ ਦਵਾਈਆਂ
ਫਰਵਰੀ ਦੀ ਸ਼ੁਰੂਆਤ ‘ਚ ਤੁਰਕੀ ਅਤੇ ਸੀਰੀਆ ‘ਚ ਆਏ ਭਿਆਨਕ ਭੂਚਾਲ ਕਾਰਨ 25 ਲੱਖ ਤੋਂ ਜ਼ਿਆਦਾ ਲੋਕਾਂ ਦੀ ਹਾਲਤ ਖਰਾਬ ਦੱਸੀ ਜਾ ਰਹੀ ਹੈ। ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਇੱਕ ਬਿਆਨ ਵਿੱਚ ਕਿਹਾ ਕਿ ਤੁਰਕੀ ਅਤੇ ਸੀਰੀਆ ਵਿੱਚ 2.6 ਕਰੋੜ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀ ਡਾਕਟਰੀ ਦੇਖਭਾਲ ਦੀ ਲੋੜ ਹੈ। ਇਸ ਦਾ ਤੁਰੰਤ ਧਿਆਨ ਰੱਖਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: