ਅਬੋਹਰ ਦੇ ਪਿੰਡ ਬਾਜੀਤਪੁਰ ਕੱਟਿਆਂਵਾਲੀ ਦੇ ਰਹਿਣ ਵਾਲੇ ਪ੍ਰੇਮੀ ਜੋੜੇ ਨੇ ਕੁਝ ਲੋਕਾਂ ਵੱਲੋਂ ਕੀਤੀ ਬੇਇੱਜ਼ਤੀ ਤੋਂ ਦੁਖੀ ਹੋ ਕੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੋਵਾਂ ਦੀਆਂ ਲਾਸ਼ਾਂ ਵੀਰਵਾਰ ਸਵੇਰੇ ਨਹਿਰ ‘ਚੋਂ ਬਰਾਮਦ ਹੋਈਆਂ, ਜਿਨ੍ਹਾਂ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤਾ ਗਿਆ।
ਮਰਨ ਤੋਂ ਪਹਿਲਾਂ ਦੋਹਾਂ ਨੇ ਆਪਣੀ ਇਕ ਵੀਡੀਓ ਵੀ ਬਣਾਈ, ਜਿਸ ‘ਚ ਉਨ੍ਹਾਂ ਨੇ ਕੁਝ ਲੋਕਾਂ ‘ਤੇ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਬੇਇੱਜ਼ਤ ਕਰਨ ਦੇ ਦੋਸ਼ ਲਾਏ ਹਨ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਹੈਵਾਨੀਅਤ ਦੀ ਹੱਦ, ਸਕੇ ਭਰਾਵਾਂ ਨੇ ਪਹਿਲਾਂ ਭੈਣ, ਫਿਰ ਦਾਦੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਜਾਣਕਾਰੀ ਅਨੁਸਾਰ ਪਿੰਡ ਬਜੀਦਪੁਰ ਕੱਟਿਆਂਵਾਲੀ ਦਾ ਰਹਿਣ ਵਾਲਾ 22 ਸਾਲਾ ਸੀਤਾ ਰਾਮ ਲੱਕੜ ਦਾ ਸਾਮਾਨ ਬਣਾਉਣ ਦਾ ਕੰਮ ਕਰਦਾ ਸੀ। ਉਸ ਦਾ ਗੁਆਂਢ ਵਿੱਚ ਰਹਿਣ ਵਾਲੀ ਇੱਕ ਵਿਆਹੁਤਾ ਔਰਤ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ। ਦੋਵੇਂ ਦੋ ਦਿਨ ਪਹਿਲਾਂ ਘਰੋਂ ਲਾਪਤਾ ਹੋ ਗਏ ਸਨ। ਲੱਭਣ ‘ਤੇ ਗੰਗਕਨਾਲ ਨਹਿਰ ਦੇ ਕੰਢੇ ਤੋਂ ਸੀਤਾਰਾਮ ਦਾ ਮੋਟਰਸਾਈਕਲ ਅਤੇ ਦੋਵਾਂ ਦੀਆਂ ਚੱਪਲਾਂ ਬਰਾਮਦ ਹੋਈਆਂ। ਦੋਵਾਂ ਦੀਆਂ ਲਾਸ਼ਾਂ ਵੀਰਵਾਰ ਨੂੰ ਨਹਿਰ ਦੇ ਕੰਢੇ ਤੋਂ ਬਰਾਮਦ ਹੋਈਆਂ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਵੀਡੀਓ ‘ਚ ਦੋਵੇਂ ਮ੍ਰਿਤਕਾਂ ਦੇ ਦੱਸੇ ਜਾ ਰਹੇ ਹਨ। ਇਸ ਵਿਚ ਉਸ ਨੇ ਕੁਝ ਲੋਕਾਂ ਦਾ ਨਾਂ ਲੈਂਦਿਆਂ ਉਨ੍ਹਾਂ ‘ਤੇ ਜ਼ਬਰਦਸਤੀ ਵੀਡੀਓ ਬਣਾ ਕੇ ਦੋਵਾਂ ਨੂੰ ਬਦਨਾਮ ਕਰਨ ਦਾ ਦੋਸ਼ ਲਗਾਇਆ ਹੈ। ਇਸ ਤੋਂ ਦੁਖੀ ਹੋ ਕੇ ਉਹ ਨਹਿਰ ‘ਤੇ ਆਏ ਹਨ। ਕਿਆਸ ਲਗਾਇਆ ਜਾ ਰਿਹਾ ਹੈ ਕਿ ਦੋਵਾਂ ਨੇ ਬੇਇਜ਼ਤੀ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਮ੍ਰਿਤਕ ਔਰਤ ਦਾ ਇੱਕ ਜਵਾਨ ਪੁੱਤ ਤੇ ਇੱਕ ਧੀ ਹੈ, ਜਦਕਿ ਨੌਜਵਾਨ ਕੁਆਰਾ ਸੀ। ਥਾਣਾ ਖੂਈਖੇੜਾ ਦੇ ਐਸਐਚਓ ਸਚਿਨ ਕੁਮਾਰ ਨੇ ਦੱਸਿਆ ਕਿ ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਪੁਲਿਸ ਨੇ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।