ਜਲੰਧਰ ਵਿੱਚ ਪਠਾਨਕੋਟ ਰੋਡ ‘ਤੇ ਅੱਜ ਨਵੇਂ ਸਾਲ ਵਾਲੇ ਦਿਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਘਟਨਾ ਸਵੇਰੇ 11 ਵਜੇ ਦੀ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ, ਜੋਕਿ ਪਠਾਨਕੋਟ ਤੋਂ ਜਲੰਧਰ ਆ ਰਹੇ ਸਨ। ਪਠਾਨਕੋਟ-ਜਲੰਧਰ ਰੋਡ ‘ਤੇ ਪਿੰਡ ਬਿਆਸ ਪਿੰਡ ਕੋਲ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਕਾਰ ਡਿਵਾਈਡਰ ਨੂੰ ਪਾਰ ਕਰਕੇ ਦੂਜੇ ਪਾਸੇ ਚਲੀ ਗਈ ਅਤੇ ਪਠਾਨਕੋਟ ਜਾ ਰਹੇ ਟਰੱਕ ਵਿੱਚ ਜਾ ਵੜੀ।
![two dies in terrible](https://dailypost.in/wp-content/uploads/2023/01/image-15.png)
ਭਿਆਨਕ ਹਾਦਸੇ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਹਾਦਸੇ ਵਿੱਚ ਗੱਡੀ ਦੇ ਪਰਖੱਚੇ ਉੱਡ ਗਏ, ਜੋਕਿ ਤਸਵੀਰਾਂ ਵਿੱਚ ਸਾਫ ਨਜ਼ਰ ਆ ਰਿਹਾ ਹੈ। ਮ੍ਰਿਤਕਾਂ ਤੇ ਜ਼ਖਮੀਆਂ ਦੀ ਪਛਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼, ਜੇਬ ‘ਚ ਸ਼ਰਾਬ ਦੇ ਪਉਏ ਸਣੇ ਬੰਦਾ ਕਾਬੂ
ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਹਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪਛਾਣ ਅਤੇ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਰਖਵਾ ਦਿੱਤੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
![](https://dailypost.in/wp-content/uploads/2022/10/WhatsApp-Image-2022-10-26-at-8.55.38-PM.jpeg)