Two girls staying : ਅੰਮ੍ਰਿਤਸਰ ਦੇ ਮਾਲ ਰੋਡ ‘ਤੇ ਇਕ ਪ੍ਰਾਈਵੇਟ ਹੋਟਲ ਵਿਚ ਰਹਿਣ ਵਾਲੀਆਂ ਦੋ ਕੁੜੀਆਂ ਦੀ ਸਿਹਤ ਅਚਾਨਕ ਖਰਾਬ ਹੋ ਗਈ ਅਤੇ ਨੇੜਲੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇਕ ਲੜਕੀ ਨੇ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਸਿਮਰਨ ਨਿਵਾਸੀ ਸਿਮਲਾ ਵਜੋਂ ਹੋਈ ਹੈ। ਇਸ ਦੇ ਨਾਲ ਹੀ ਦੂਜੀ ਕੁੜੀ ਦਿੱਲੀ ਦੀ ਰਹਿਣ ਵਾਲੀ ਹੈ। ਉਸਨੂੰ ਹੋਸ਼ ਆ ਚੁੱਕਾ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਪੜਤਾਲ ਤੋਂ ਪਤਾ ਚੱਲਿਆ ਕਿ ਸਿਮਰਨ ਆਪਣੇ ਪਰਿਵਾਰ ਦੀ ਇਕਲੌਤੀ ਕਮਾਉਣ ਵਾਲੀ ਸੀ। ਉਸ ਦੇ ਭਰਾ ਪਹਿਲਾਂ ਹੀ ਮੌਤ ਹੋ ਚੁੱਰੀ ਹੈ ਅਤੇ ਉਹ ਆਪਣੇ ਮਾਪਿਆਂ ਨਾਲ ਝੂਠ ਬੋਲ ਕੇ ਘਰ ਛੱਡ ਗਈ। ਏਸੀਪੀ ਨੌਰਥ ਸਰਬਜੀਤ ਸਿੰਘ ਬਾਜਵਾ ਨੇ ਖਦਸ਼ਾ ਜਤਾਇਆ ਕਿ ਦੋਹਾਂ ਲੜਕੀਆਂ ਦੀ ਸਿਹਤ ਨਸ਼ੇ ਦੀ ਓਵਰਡੋਜ਼ ਜਾਂ ਫੂਡ ਪੁਆਇਜ਼ਨਿੰਗ ਕਾਰਨ ਖਰਾਬ ਹੋ ਗਈ ਹੈ। ਇਸ ਕਾਰਨ ਇਕ ਲੜਕੀ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਕਾਰਨਾਂ ਦਾ ਪਤਾ ਚੱਲੇਗਾ।
ਐਸਪੀ ਸਰਵਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਦੋਵੇਂ ਸਹੇਲੀਆਂ ਮਾਲ ਰੋਡ ‘ਤੇ ਓਰਿਅਨ ਹੋਟਲ ਵਿਚ ਠਹਿਰੀਆਂ ਹੋਈਆਂ ਸਨ, ਜਿਨ੍ਹਾਂ ਵਿਚੋਂ ਇਕ ਸ਼ਿਮਲਾ ਦੇ ਕ੍ਰਿਸ਼ਨਾ ਨਗਰ ਦਾ ਸਿਮਰਨ ਭਾਟੀਆ ਅਤੇ ਦਿੱਲੀ ਦੀ ਜੂਲੀ ਸ਼ਰਮਾ ਸੀ। ਸੋਮਵਾਰ ਦੁਪਹਿਰ ਦੋਵਾਂ ਨੂੰ ਬਟਾਲਾ ਰੋਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਬੇਹੋਸ਼ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਸੋਮਵਾਰ ਦੇਰ ਰਾਤ ਸਿਮਰਨ ਦੀ ਮੌਤ ਹੋ ਗਈ। ਜਦੋਂ ਅੰਮ੍ਰਿਤਸਰ ਪੁਲਿਸ ਨੇ ਸਿਮਰਨ ਦੇ ਪਰਿਵਾਰ ਨਾਲ ਗੱਲ ਕੀਤੀ ਤਾਂ ਪਤਾ ਲੱਗਿਆ ਕਿ ਸਿਮਰਨ ਦੇ ਮਾਪੇ ਦਿਵਿਆਂਗ ਹਨ। ਉਹ ਇੱਕ ਨਿਜੀ ਕੰਪਨੀ ਵਿੱਚ ਕੰਮ ਕਰਦੀ ਹੈ। ਉਸ ਦਾ ਭਰਾ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਸਿਮਰਨ ਸਾਰੇ ਘਰ ਦਾ ਖਰਚਾ ਚਲਾਉਂਦੀ ਸੀ। ਸਿਮਰਨ ਆਪਣੇ ਮਾਪਿਆਂ ਨੂੰ ਇਹ ਦੱਸ ਕੇ ਘਰ ਤੋਂ ਚਲੀ ਗਈ ਸੀ ਕਿ ਉਹ ਕਾਲਕਾ ਵਿਚ ਹੀ ਹੈ। ਮੌਕੇ ‘ਤੇ ਪਹੁੰਚੇ ਸਬ-ਇੰਸਪੈਕਟਰ ਮੋਹਿਤ ਸ਼ਰਮਾ ਨੇ ਦੱਸਿਆ ਕਿ ਹੋਟਲ ਦੇ ਸਾਰੇ ਰਿਕਾਰਡ ਕਬਜ਼ੇ ਵਿਚ ਲੈ ਲਏ ਗਏ ਹਨ। ਦੋਵਾਂ ਲੜਕੀਆਂ ਦੇ ਪਰਿਵਾਰ ਵਾਲਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹੋਟਲ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਡੀਵੀਆਰ ਨੂੰ ਵੀ ਕਬਜ਼ੇ ਵਿਚ ਲੈ ਲਿਆ ਗਿਆ ਹੈ। ਪੁਲਿਸ ਸਾਰੇ ਪਹਿਲੂਆਂ ‘ਤੇ ਜਾਂਚ ਕਰ ਰਹੀ ਹੈ।