ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੰਮੂ ਦੌਰੇ ਤੋਂ ਇੱਕ ਦਿਨ ਪਹਿਲਾਂ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਵਾਰਦਾਤ ਹੋਈ। ਇਥੇ ਕੁਲਗਾਮ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਮਿਰਹਮਾ ਇਲਾਕੇ ਵਿੱਚ ਹੋ ਰਹੇ ਐਨਕਾਊਂਟਰ ਵਿੱਚ ਫੌਜ ਨੇ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਅਜੇ ਵੀ ਦੋ ਅੱਤਵਾਦੀ ਇਥੇ ਮੌਜੂਦ ਹਨ। ਐਨਕਾਊਂਟਰ ਅਜੇ ਵੀ ਜਾਰੀ ਹੈ।
ਪੀ.ਐੱਮ. ਮੋਦੀ ਦੇ ਦੌਰੇ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਵੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕੀਤਾ। ਜੰਮੂ ਵਿੱਚ ਸੁੰਜਵਾਂ ਤੇ ਚੱਢਾ ਆਰਮੀ ਕੈਂਪ ਦੇ ਕੋਲ ਸੁਰੱਖਿਆ ਬਲਾਂ ‘ਤੇ ਅੱਤਵਾਦੀ ਨੇ ਫਾਇਰਿੰਗ ਕੀਤੀ।
ਇਸ ਤੋਂ ਬਾਅਦ ਸ਼ੁਰੂ ਹੋਏ ਐਨਕਾਊਂਟਰ ਵਿੱਚ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਵਿੱਚ CISF ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਉਨ੍ਹਾਂ ਦੀ ਪਛਾਣ ASI ਐੱਸ.ਪੀ. ਪਟੇਲ ਵਜੋਂ ਹੋਈ ਹੈ। ਦੂਜੇ ਪਾਸੇ ਹੈੱਡ ਕਾਂਸਟੇਬਲ ਬਲਰਾਜ ਸਿੰਘ, ਐੱਸ.ਪੀ.ਓ. ਸਾਹਿਲ ਸ਼ਰਮਾ, ਹੈੱਡ ਕਾਂਸਟੇਬਲ ਪ੍ਰਮੋਦ ਪਾਤਰਾ, CISF ਕਾਂਸਟੇਬਲ ਆਮਿਰ ਸੋਰੇਨ ਤੇ ਇੱਕ ਹੋਰ ਜਵਾਨ ਜ਼ਖਮੀ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਬਠਿੰਡੀ ‘ਚ ਵੀ ਅੱਤਵਾਦੀ ਹਮਲਾ ਕੀਤਾ ਗਿਆ ਹੈ। ਜੰਮੂ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਕਿਹਾ ਕਿ ਅੱਤਵਾਦੀਆਂ ਕੋਲੋਂ ਮਿਲੇ ਭਾਰੀ ਗੋਲਾਬਾਰੂਦ ਤੋਂ ਲੱਗਦਾ ਹੈ ਕਿ ਇਹ ਫਿਦਾਇਨ ਅੱਤਵਾਦੀ ਸਨ, ਜੋ ਪੀਐਮ ਮੋਦੀ ਦੇ ਦੌਰੇ ਤੋਂ ਪਹਿਲਾਂ ਵੱਡਾ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ।
ਦੱਸ ਦੇਈਏ ਕਿ ਪੀ.ਐੱਮ. ਮੋਦੀ 24 ਅਪ੍ਰੈਲ ਯਾਨੀ ਭਲਕੇ ਜੰਮੂ ਦੌਰੇ ‘ਤੇ ਹਨ। ਉਹ ਸਾਂਬਾ ਜ਼ਿਲ੍ਹੇ ਦੇ ਪੱਲੀ ਪਿੰਡ ਵਿੱਚ ਪੰਚਾਇਤੀ ਰਾਜ ਦਿਵਸ ‘ਤੇ ਹੋਣ ਵਾਲੇ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।