ਦੇਸ਼ ਵਿੱਚ ਕੋਰੋਨਾ ਦੇ ਤੇਜ਼ੀ ਨਾਲ ਫੈਲਣ ਵਾਲੇ ਨਵੇਂ ਰੂਪ ਓਮੀਕ੍ਰੋਨ ਦੇ ਮਾਮਲੇ ਲਗਾਤਾਰ ਸਾਹਮਣੇ ਆਉਣ ਨਾਲ ਸਰਕਾਰ ਦੀ ਚਿੰਤਾ ਵਧੀ ਹੋਈ ਹੈ। ਇਸੇ ਵਿਚਾਲੇ ਅੰਮ੍ਰਿਤਸਰ ਏਅਰਪੋਰਟ ਤੋਂ ਇੱਕ ਵੱਡੀ ਖਬਰ ਆਈ ਹੈ, ਜਿਥੇ ਲੰਡਨ ਤੋਂ ਆਏ ਦੋ ਯਾਤਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।
ਇਨ੍ਹਾਂ ਵਿੱਚ ਇੱਕ 19 ਸਾਲਾ ਲੜਕਾ ਆਰਿਆਵਰਧਨ ਤੇ ਇੱਕ 33 ਸਾਲਾ ਔਰਤ ਮੋਂਟੀ ਹਰਸ਼ਲ ਹਨ। ਦੋਵੇਂ ਬਰਮਿੰਘਮ ਤੋਂ ਆਈ ਫਲਾਈਟ ਵਿੱਚ ਅੰਮ੍ਰਿਤਸਰ ਪਹੁੰਚੇ ਸਨ, ਜਿਥੇ ਦੋਹਾਂ ਦਾ RTPCR ਟੈਸਟ ਕੀਤਾ ਗਿਆ, ਜਿਸ ਵਿੱਚ ਦੋਹਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।
ਦੋਵਾਂ ਮਰੀਜ਼ਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਕਾਂਤਵਾਸ ਵਿੱਚ ਰਖਿਆ ਗਿਆ ਹੈ। ਦੋਹਾਂ ਦੇ ਸੈਂਪਲ ਓਮੀਕ੍ਰੋਨ ਦੇ ਟੈਸਟ ਲਈ ਭੇਜ ਦਿੱਤੇ ਗਏ ਹਨ। ਦੱਸ ਦੇਈਏ ਕਿ ਪੰਜ ਕੁ ਦਿਨ ਪਹਿਲਾਂ ਵੀ ਅੰਮ੍ਰਿਤਸਰ ਵਿੱਚ ਇੱਕ ਫਲਾਈਟ ਰਾਹੀਂ ਆਏ ਯਾਤਰੀ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੇ ਸੈਂਪਲ ਵੀ ਨਵੇਂ ਵੇਰੀਐਂਟ ਦੇ ਟੈਸਟ ਲਈ ਭੇਜ ਦਿੱਤੇ ਗਏ ਸਨ। ਸੈਂਪਲਾਂ ਦੀ ਰਿਪੋਰਟ ਆਉਣ ‘ਤੇ ਹੀ ਪਤਾ ਲੱਗੇਗਾ ਕਿ ਇਹ ਯਾਤਰੀ ਓਮੀਕ੍ਰੋਨ ਤੋਂ ਸੰਕ੍ਰਮਿਤ ਹਨ ਜਾਂ ਨਹੀਂ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਦੱਸ ਦੇਈਏ ਕਿ ਦੇਸ਼ ਵਿੱਚ ਓਮੀਕ੍ਰੋਨ ਨਾਲ ਸੰਕ੍ਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 109 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਲੋਕਾਂ ਨੂੰ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਦੂਜੇ ਦੇਸ਼ਾਂ ਵਿੱਚ ਓਮਿਕਰੋਨ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਾਵਧਾਨ ਰਹਿਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਡਰ, ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਗਠਜੋੜ ਦਾ ਕੀਤਾ ਐਲਾਨ
UK ‘ਚ ਬੀਤੇ ਕੁਝ ਦਿਨਾਂ ਤੋਂ ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਕਾਫ਼ੀ ਜ਼ਿਆਦਾ ਵਾਧਾ ਹੋਇਆ ਹੈ। ਨੀਤੀ ਆਯੋਗ ਦੇ ਮੈਂਬਰ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਯੂਕੇ ਵਾਂਗ ਭਾਰਤ ‘ਚ ਕੇਸ ਵਧੇ ਤਾਂ ਇੱਥੇ ਇੱਕ ਦਿਨ ‘ਚ 14 ਲੱਖ ਤੱਕ ਮਾਮਲੇ ਸਾਹਮਣੇ ਆ ਸਕਦੇ ਹਨ। ਦੁਨੀਆ ਦੇ ਕਈ ਹਿੱਸਿਆਂ ਖਾਸ ਤੌਰ ‘ਤੇ ਅਫ਼ਰੀਕਾ ਅਤੇ ਯੂਰਪ ‘ਚ ਵੀ ਹਾਲਾਤ ਬਹੁਤ ਮਾੜੇ ਹੋ ਰਹੇ ਹਨ।