ਅਜਨਾਲਾ ਜ਼ਿਲ੍ਹੇ ਦੇ ਪਿੰਡ ਕੋਲ ਦੋ ਸਕੇ ਭਰਾਵਾਂ ਦੀਆਂ ਲਾਸ਼ਾਂ ਮਿਲਣ ਨਾਲ ਹਲਚਲ ਮਚ ਗਈ। ਦੋ ਸਕੇ ਭਰਾਵਾਂ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਅਜਨਾਲਾ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਈਸਾਪੁਰ ਨੇੜੇ ਦੋ ਸਕੇ ਭਰਾਵਾਂ ਦੀ ਭੇਦਭਰੇ ਹਾਲਾਤਾਂ ‘ਚ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈI ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਈਸਾਪੁਰ ਤੋਂ ਛੀਨੇ ਕਰਮ ਸਿੰਘ ਨੂੰ ਜਾਂਦੀ ਸਡ਼ਕ ਕੰਢੇ ਖੇਤਾਂ ਵਿੱਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਜਿਨ੍ਹਾਂ ਦੀ ਬਾਅਦ ਵਿਚ ਪਛਾਣ ਗੁਰਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਬਲਕਾਰ ਸਿੰਘ ਵਾਸੀ ਡੱਬਰੀ ਨੇੜੇ ਸਾਰੰਗਦੇਵ ਵਜੋਂ ਹੋਈI
ਇਹ ਵੀ ਪੜ੍ਹੋ : ਕਾਲੀ ਮਾਤਾ ਮੰਦਰ ‘ਤੇ ਖਾਲਿਸਤਾਨੀ ਪੋਸਟਰ, ਕੈਪਟਨ ਬੋਲੇ, ‘ਦੋਸ਼ੀਆਂ ਖ਼ਿਲਾਫ਼ ਹੋਵੇ ਸਖਤ ਕਾਰਵਾਈ’
ਇਸ ਦੀ ਸੂਚਨਾ ਮਿਲਦਿਆਂ ਹੀ ਐੱਸ.ਪੀ. ਜੁਗਰਾਜ ਸਿੰਘ ਸਣੇ ਵੱਡੀ ਗਿਣਤੀ ‘ਚ ਪੁਲਿਸ ਕਰਮਚਾਰੀ ਮੌਕੇ ਤੇ ਪਹੁੰਚੇ ਤੇ ਉਨ੍ਹਾਂ ਵੱਲੋਂ ਦੋਵੇਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -: