ਉਦੈਪੁਰ ਵਿੱਚ ਦਰਜੀ ਦਾ ਬੇਰਹਿਮੀ ਨਾਲ ਸਿਰ ਕਲਮ ਕਰਕੇ ਕਤਲ ਕਰਨ ਵਾਲੇ ਦਾ ਦਾ ਅੱਤਵਾਦੀ ਕਨੈਕਸ਼ਨ ਸਾਹਮਣੇ ਆਇਆ ਹੈ। ਗ੍ਰਹਿ ਰਾਜ ਮੰਤਰੀ ਰਾਜੇਂਦਰ ਯਾਦਵ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਕਤਲ ਦੇ ਦੋਸ਼ੀ ਗ਼ੌਸ ਮੁਹੰਮਦ ਨੇ ਸਾਲ 2014-15 ਵਿੱਚ ਪਾਕਿਸਤਾਨ ਵਿੱਚ ਟ੍ਰੇਨਿੰਗ ਲਈ ਸੀ।
ਹਾਲਾਂਕਿ ਦੋਸ਼ੀ ਗੌਂਸ ਕਿਸ ਅੱਤਵਾਦੀ ਸੰਗਠਨ ਨਾਲ ਜੁੜਿਆ ਹੋਇਆ ਸੀ, ਇਸ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਪਰ ਇਹ ਸਪੱਸ਼ਟ ਹੈ ਕਿ ਉਹ ਸਲੀਪਰ ਸੈੱਲ ਵਜੋਂ ਕੰਮ ਕਰ ਰਿਹਾ ਸੀ। ਇਸ ਗੱਲ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਗ਼ੌਸ ਮੁਹੰਮਦ ਦੇ ਪਾਕਿਸਤਾਨ ਵਿੱਚ ਲਗਾਤਾਰ ਸੰਪਰਕ ਵਿੱਚ ਰਹਿਣ ਦੀ ਸੂਚਨਾ 8 ਮੋਬਾਈਲ ਨੰਬਰਾਂ ਤੋਂ ਸਾਹਮਣੇ ਆਈ।
ਜਾਣਕਾਰੀ ਮੁਤਾਬਕ ਗੌਸ ਮੁਹੰਮਦ ਅਰਬ ਦੇਸ਼ਾਂ ਦੇ ਨਾਲ-ਨਾਲ ਨੇਪਾਲ ਵਿੱਚ ਵੀ ਰਹਿ ਕੇ ਆਇਆ ਸੀ। ਗ੍ਰਹਿ ਰਾਜ ਮੰਤਰੀ ਰਾਜੇਂਦਰ ਯਾਦਵ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੁਣ ਐਨਆਈਏ ਨੂੰ ਸੌਂਪ ਦਿੱਤੀ ਗਈ ਹੈ। ਰਾਜਸਥਾਨ ਪੁਲਿਸ NIA ਨੂੰ ਪੂਰਾ ਸਹਿਯੋਗ ਦੇਵੇਗੀ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਐਨਆਈਏ ਨੇ ਵੀ ਕੇਸ ਦਰਜ ਕੀਤਾ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਐਨਆਈਏ ਦੀਆਂ ਟੀਮਾਂ ਉਦੈਪੁਰ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਤੇਜ਼ੀ ਨਾਲ ਜਾਂਚ ਲਈ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਉਥੇ ਹੀ ਕਨ੍ਹਈਆ ਲਾਲ ਦੀ ਪੋਸਟਮਾਰਟਮ ਰਿਪੋਰਟ ਤੋਂ ਕਈ ਖੁਲਾਸੇ ਹੋਏ ਹਨ। ਰਿਪੋਰਟ ਤੋਂ ਪਤਾ ਲੱਗਾ ਹੈ ਕਿ ਕਨ੍ਹਈਆ ਲਾਲ ਦਾ ਇਕ ਹੱਥ ਵੀ ਕੱਟਿਆ ਗਿਆ ਸੀ। ਰਿਪੋਰਟ ਮੁਤਾਬਕ ਕਨ੍ਹਈਆ ਲਾਲ ਦੀ ਮੌਤ ਦਾ ਮੁੱਖ ਕਾਰਨ ਬਹੁਤ ਜ਼ਿਆਦਾ ਖੂਨ ਵਹਿਣਾ ਅਤੇ ਇੱਕੋ ਸਮੇਂ ਕਈ ਨਾੜੀਆਂ ਦਾ ਕੱਟਣਾ ਹੈ।
ਦੱਸ ਦੇਈਏ ਕਿ ਸੂਤਰਾਂ ਮੁਤਾਬਕ ਕਨ੍ਹਈਆ ਲਾਲ ਨੇ ਭਾਜਪਾ ਦੀ ਸਾਬਕਾ ਆਗੂ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਵਿਵਾਦਤ ਟਿੱਪਣੀ ਦਾ ਸੋਸ਼ਲ ਮੀਡੀਆ ‘ਤੇ ਹਮਾਇਤ ਕੀਤੀ ਸੀ, ਜਿਸ ਕਾਰਨ ਉਸ ਦਾ ਕਤਲ ਕੀਤਾ ਗਿਆ ਹੈ। ਕਤਲ ਸਬੰਧੀ ਵੀਡੀਓ ਵਾਇਰਲ ਹੋਣ ਮਗਰੋਂ ਉਦੈਪੁਰ ਵਿੱਚ ਤਣਾਅ ਪੈਦਾ ਹੋ ਗਿਆ। ਸਥਾਨਕ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰ ਦਿੱਤੀਆਂ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਇਸ ਘਟਨਾ ਤੋਂ ਬਾਅਦ ਮੁੱਖ ਸਕੱਤਰ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੂਬੇ ਭਰ ਵਿੱਚ ਅਗਲੇ 24 ਘੰਟਿਆਂ ਲਈ ਇੰਟਰਨੈੱਟ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੂਜੇ ਪਾਸੇ ਅਗਲੇ ਇਕ ਮਹੀਨੇ ਲਈ ਸਾਰੇ ਜ਼ਿਲ੍ਹਿਆਂ ਵਿਚ ਧਾਰਾ 144 ਲਾਗੂ ਕਰਕੇ ਚਾਰ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ, ਸਾਰੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰਨ, ਸ਼ਾਂਤੀ ਕਮੇਟੀ ਦੀਆਂ ਮੀਟਿੰਗਾਂ ਕਰਨ ਅਤੇ ਉਦੈਪੁਰ ਵਿੱਚ ਲੋੜ ਅਨੁਸਾਰ ਕਰਫ਼ਿਊ ਲਗਾਉਣ ਦਾ ਐਲਾਨ ਕੀਤਾ ਗਿਆ ਹੈ।