ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬ੍ਰਿਟੇਨ ਦੇ ਹਾਈ ਕਮਿਸ਼ਨ ਐਲੇਕਸ ਵੈਲੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਸਿੱਖਿਆ, ਤਕਨੀਕ ਤੇ ਕਈ ਹੋਰ ਖੇਤਰਾਂ ‘ਚ ਮਿਲ ਕੇ ਕੰਮ ਕਰਨ ਦੀ ਚਰਚਾ ਕੀਤੀ। ਉਸ ਦੇ ਨਾਲ ਹੀ ਪੰਜਾਬ ਤੇ ਬ੍ਰਿਟੇਨ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ‘ਤੇ ਵੀ ਉਨ੍ਹਾਂ ਵੱਲੋਂ ਗੌਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਯੂਨਾਈਟਿਡ ਕਿੰਗਡਮ (ਯੂਕੇ) ਦੇ ਹਾਈਕ ਕਮਿਸ਼ਨਰ ਨੇ ਵੀ ਖੇਤੀਬਾੜੀ, ਸੂਚਨਾ ਅਤੇ ਤਕਨਾਲੋਜੀ (ਆਈ. ਟੀ.), ਫੂਡ ਪ੍ਰੋਸੈਸਿੰਗ, ਉੱਚ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ (ਇਲੈਕਟ੍ਰਿਕ ਬੱਸਾਂ) ਅਤੇ ਬਾਇਓਮਾਸ ਖੇਤਰਾਂ ਵਿੱਚ ਹੋਰ ਸਹਿਯੋਗ ਲਈ ਸਹਿਮਤੀ ਪ੍ਰਗਟਾਈ। ਪੰਜਾਬ ਦੇ ਯੂਕੇ ਦੋਵੇਂ ਇਨ੍ਹਾਂ ਖੇਤਰਾਂ ਵਿੱਚ ਸਹਿਯੋਗ ਦੇਣ ਲਈ ਸਹਿਮਤ ਹੋਏ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਾਰੇ ਚਾਹਵਾਨ ਨਿਵੇਸ਼ਕਾਂ ਲਈ ਸਿੰਗਲ ਵਿੰਡੋ ਆਨਲਾਈਨ ਕਲੀਅਰੈਂਸ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਤਕਨੀਕ ਮਿਲਣ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਯੂਕੇ ਤੋਂ ਵੱਡੀ ਗਿਣਤੀ ਵਿੱਚ ਨਿਵੇਸ਼ਕਾਂ ਦੇ ਸੰਪਰਕ ਵਿੱਚ ਹਨ ਜੋ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਰੱਖਦੇ ਹਨ।
ਚੰਡੀਗੜ੍ਹ ਤੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਲਈ ਸਿੱਧੀ ਉਡਾਣ ਦੇ ਮੁੱਦੇ ਨੂੰ ਹਰੀ ਝੰਡੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪੰਜ ਰਾਜਾਂ ਅਤੇ ਖਾਸ ਕਰਕੇ ਪੰਜਾਬ ਦੇ ਯਾਤਰੀਆਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਉਡਾਣ ਪੰਜਾਬੀਆਂ ਲਈ ਪੱਛਮੀ ਦੁਨੀਆ ਲਈ ਇੱਕ ਖਿੜਕੀ ਦਾ ਕੰਮ ਕਰੇਗੀ। ਸੀ.ਐੱਮ. ਮਾਨ ਨੇ ਕਿਹਾ ਕਿ ਮਨਜ਼ੂਰੀ ਮਿਲਣ ਤੋਂ ਬਾਅਦ ਕਈ ਏਅਰਲਾਈਨਜ਼ ਆਪਣੀਆਂ ਉਡਾਣਾਂ ਸ਼ੁਰੂ ਕਰਨ ਲਈ ਪਹਿਲਾਂ ਹੀ ਉਨ੍ਹਾਂ ਦੇ ਸੰਪਰਕ ਵਿੱਚ ਹਨ।
ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਇਸ ਸਬੰਧ ਵਿੱਚ ਮੁੱਖ ਮੰਤਰੀ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਯੂਕੇ ਇਨ੍ਹਾਂ ਪ੍ਰਮੁੱਖ ਖੇਤਰਾਂ ਵਿੱਚ ਰਾਜ ਨਾਲ ਨਿਵੇਸ਼ ਨੂੰ ਮਜ਼ਬੂਤ ਕਰਨ ਲਈ ਬਹੁਤ ਉਤਸੁਕ ਹੈ। ਐਲਿਸ ਨੇ ਭ੍ਰਿਸ਼ਟਾਚਾਰ ਵਿਰੁੱਧ ਮੁੱਖ ਮੰਤਰੀ ਦੇ ਜ਼ੀਰੋ ਟੋਲਰੈਂਸ ਸਟੈਂਡ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸੂਬੇ ਵਿੱਚ ਨਿਵੇਸ਼ਕਾਂ ਦਾ ਵਿਸ਼ਵਾਸ ਵਧਾਉਣ ਵਿੱਚ ਹੋਰ ਮਦਦ ਕਰੇਗਾ।
ਯੂਕੇ ਦੇ ਹਾਈ ਕਮਿਸ਼ਨਰ ਦੇ ਨਾਲ ਚੰਡੀਗੜ੍ਹ ਦੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਅਤੇ ਵਪਾਰ ਕਮਿਸ਼ਨਰ ਦੱਖਣੀ ਏਸ਼ੀਆ ਐਲਨ ਗੇਮਲ ਵੀ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: