ਯੂਕਰੇਨ ਦੀ ਸੰਸਦ ਨੇ ਬੁੱਧਵਾਰ ਨੂੰ ਵੱਡਾ ਫ਼ੈਸਲਾ ਕਰਦੇ ਹੋਏ ਇਕ ਖਰੜਾ ਕਾਨੂੰਨ ਪਾਸ ਕੀਤਾ ਹੈ, ਜੋ ਆਮ ਸ਼ਹਿਰਿਆਂ ਨੂੰ ਹਥਿਆਰ ਰੱਖਣ ਦੀ ਮਨਜ਼ੂਰੀ ਅਤੇ ਆਤਮ ਰੱਖਿਆ ਲਈ ਇਸਤੇਮਾਲ ਕਰਨ ਦੀ ਇਜਾਜ਼ਤ ਦਿੰਦਾ ਹੈ। ਇਸ ਖਰੜੇ ਦੇ ਨਿਰਮਾਤਾਵਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਦੇਸ਼ ਅਤੇ ਲੋਕਾਂ ਦੇ ਹਿੱਤਾਂ ਵਿੱਚ ਹੈ। ਉਨ੍ਹਾਂ ਇਕ ਨੋਟ ਵਿਚ ਕਿਹਾ ਕਿ ਯੂਕਰੇਨ ਦੇ ਨਾਗਰਿਕਾਂ ਲਈ ਮੌਜੂਦਾ ਖਤਰੇ ਦੇ ਮੱਦੇਨਜ਼ਰ ਇਹ ਜ਼ਰੂਰੀ ਸੀ।
ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਵੱਲੋਂ ਪੂਰਬੀ ਯੂਕਰੇਨ ਦੇ ਖੇਤਰਾਂ ਨੂੰ ਆਜ਼ਾਦ ਦੇਸ਼ ਵਜੋਂ ਮਾਨਤਾ ਦੇਣ ਤੋਂ ਬਾਅਦ ਰੂਸ ਦੇ ਪੱਛਮੀ ਦੇਸ਼ਾਂ ਦਾ ਟਕਰਾਅ ਵਧਦਾ ਜਾ ਰਿਹਾ ਹੈ। ਪੂਰਬੀ ਯੂਕਰੇਨ ਵਿਚ ਇੱਕ ਸੈਨਿਕ ਦੀ ਮੌਤ ਹੋ ਗਈ। ਅਮਰੀਕਾ ਤੇ ਉਸ ਦੇ ਸਹਿਯੋਗੀਆਂ ਨੇ ਰੂਸ ‘ਤੇ ਸਖਤ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸ ਵਿਚ ਖੁੱਲ੍ਹੀ ਜੰਗ ਦੀ ਸ਼ੰਕਾ ਦੇ ਚੱਲਦਿਆਂ ਯੂਕਰੇਨ ਨੇ 18 ਤੋਂ 60 ਸਾਲ ਦੇ ਰਿਜ਼ਰਵ ਸੈਨਿਕਾਂ ਨੂੰ ਤਿਆਰ ਰਹਿਣ ਲਈ ਕਿਹਾ ਹੈ। ਇਨ੍ਹਾਂ ਲੋਕਾਂ ਨੂੰ ਫਿਰ ਟ੍ਰੇਨਿੰਗ ਲਈ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : ਸ਼ਾਹੁਰਖ ਦੇ ਮੁੰਡੇ ਦੇ ਹੱਕ ‘ਚ ਬੋਲਣ ਵਾਲੇ ਨਵਾਬ ਨੂੰ ED ਨੇ ਕੀਤਾ ਗ੍ਰਿਫਤਾਰ, ਦਾਊਦ ਨਾਲ ਕੁਨੈਕਸ਼ਨ!
ਰੂਸ ਸਮਰਥਿਤ ਵੱਖਵਾਦੀਆਂ ਨੇ 24 ਘੰਟੇ ਵਿਚ ਪੂਰਬੀ ਯੂਕਰੇਨ ਦੇ ਕਈ ਇਲਾਕਿਆਂ ਵਿਚ ਗੋਲੀਬਾਰੀ ਕੀਤੀ। ਇਸ ਵਿਚ ਇੱਕ ਯੂਕਰੇਨੀ ਸੈਨਿਕ ਦੀ ਮੌਤ ਹੋ ਗਈ ਤੇ 6 ਜ਼ਖਮੀ ਹੋ ਗਏ। ਇਸ ਤੋਂ ਪਹਿਲਾਂ ਪੂਰਬੀ ਯੂਕਰੇਨ ਵਿਚ ਰੂਸ ਸਮਰਥਿਤ ਵੱਖਵਾਦੀਆਂ ਨੇ ਇੱਕ ਕਾਰ ਨੂੰ ਨਿਸ਼ਾਨਾ ਬਣਾਇਆ ਸੀ। ਇੱਕ ਗੈਸ ਪਾਈਪ ਲਾਈਨ ਨੂੰ ਵੀ ਵਿਸਫੋਟ ਨਾਲ ਉਡਾ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: