ਰੂਸ ਤੇ ਯੂਕਰੇਨ ਵਿਚਾਲੇ ਜੰਗ ਜਾਰੀ ਰਹੀ। ਯੁੱਧ ਨੂੰ ਇੱਕ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ। ਬਹੁਤ ਵੱਡੀ ਗਿਣਤੀ ਵਿਚ ਰੂਸ ਤੇ ਯੂਕਰੇਨ ਦੇ ਸੈਨਿਕ ਇਸ ਜੰਗ ਵਿਚ ਮਾਰੇ ਜਾ ਚੁੱਕੇ ਹਨ। ਇਸ ਵਿਚ ਯੂਕਰੇਨ ਰਾਸ਼ਟਰਪਤੀ ਵੋਲੋਦਿਮਿਰ ਜੇਲੇਂਸਕੀ ਨੇ ਦੁਨੀਆ ਨੂੰ ਰੂਸ ਦੇ ਪ੍ਰਮਾਣੂ ਹਮਲੇ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਦੁਨੀਆ ਨੂੰ ਰੂਸੀ ਪ੍ਰਮਾਣੂ ਹਥਿਆਰਾਂ ਦੇ ਸੰਭਾਵਿਤ ਇਸਤੇਮਾਲ ਲਈ ਤਿਆਰ ਰਹਿਣ ਦੀ ਲੋੜ ਹੈ। ਸ਼ਨੀਵਾਰ ਨੂੰ ਕੀਵ ਵਿਚ ਯੂਕਰੇਨ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੇਲੇਂਸਕੀ ਨੇ ਕਿਹਾ ਕਿ ਸਾਨੂੰ ਇਸ ਪਲ ਦਾ ਇੰਤਜ਼ਾਰ ਨਹੀਂ ਕਰਨਾ ਚਾਹੀਦਾ ਜਦੋਂ ਰੂਸ ਪ੍ਰਮਾਣੂ ਹਥਿਆਰਾਂ ਦਾ ਇਸਤੇਮਾਲ ਕਰਨ ਦਾ ਫੈਸਲਾ ਕਰੇ।
ਜੇਲੇਂਸਕੀ ਨੇ ਕਿਹਾ ਕਿ ਇਸ ਲਈ ਸਾਨੂੰ ਪਹਿਲਾਂ ਤੋਂ ਤਿਆਰੀ ਕਰਨੀ ਚਾਹੀਦੀ ਹੈ ਉਹ ਕਿਸੇ ਵੀ ਹਥਿਆਰ ਦਾ ਇਸਤੇਮਾਲ ਕਰ ਸਕਦੇ ਹਨ। ਮੈਂ ਇਸ ਪ੍ਰਤੀ ਪੂਰੀ ਤਰ੍ਹਾਂ ਤੋਂ ਭਰੋਸੇਮੰਦ ਹਾਂ। ਜੇਲੇਂਸਕੀ ਨੇ ਚੇਤਾਵਨੀ ਦਿੱਤੀ ਸੀ ਕਿ ਦੁਨੀਆ ਨੂੰ ਪੁਤਿਨ ਦੇ ਖਤਰੇ ਬਾਰੇ ਚਿੰਤਤ ਹੋਣਾ ਚਾਹੀਦਾ ਹੈ। ਸੀਆਈ ਦੇ ਨਿਦੇਸ਼ਕ ਵਿਲੀਅਮ ਬਰਨਸ ਨੇ ਕਿਹਾ ਕਿ ਰੂਸ ਨੂੰ ਯੂਕਰੇਨ ਖਿਲਾਫ ਹਮਲੇ ਦੌਰਾਨ ਮਿਲੀ ਨਿਰਾਸ਼ਾ ਰਾਸ਼ਟਰਪਤੀ ਪੁਤਿਨ ਨੂੰ ਘੱਟ ਦੂਰੀ ਤੇ ਘੱਟ ਸ਼ਕਤੀਸ਼ਾਲੀ ਪ੍ਰਮਾਣੂ ਹਥਿਆਰ ਦਾ ਸਹਾਰਾ ਲੈਣ ਲਈ ਉਕਸਾ ਸਕਦੀ ਹੈ।
ਕ੍ਰੇਮਲਿਨ ਨੇ ਕਿਹਾ ਕਿ ਉਸ ਨੇ 24 ਫਰਵਰੀ ਨੂੰ ਹਮਲਾ ਸ਼ੁਰੂ ਹੋਣ ਦੇ ਤੁਰੰਤ ਬਾਅਦ ਰੂਸੀ ਪ੍ਰਮਾਣੂ ਬਲਾਂ ਨੂੰ ਹਾਈ ਅਲਰਟ ‘ਤੇ ਰੱਖਿਆ ਸੀ ਪਰ ਸੰਯੁਕਤ ਰਾਜ ਅਮਰੀਕਾ ਦਾ ਕਹਿਣਾ ਹੈ ਕਿ ਉਸ ਨੇ ਅਸਾਧਾਰਨ ਪ੍ਰਮਾਣੂ ਮੂਵਮੈਂਟ ਦਾ ਕੋਈ ਸੰਕੇਤ ਨਹੀਂ ਦੇਖਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਦਿੱਲੀ ਦੇ ਜਹਾਂਗੀਰਪੁਰੀ ‘ਚ ਹੋਈ ਹਿੰਸਾ ਦੀ ਜਾਂਚ ਜਾਰੀ, 9 ਦੋਸ਼ੀ ਗ੍ਰਿਫਤਾਰ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕ੍ਰੇਮਲਿਨ ਦੇ ਬੁਲਾਰੇ ਦਿਮਤਰੀ ਪੇਸਕੋਵ ਨੇ ਹੁਣੇ ਜਿਹੇ ਇਕ ਇੰਟਰਵਿਊ ਵਿਚ ਦੱਸਿਆ ਕਿ ਮਾਸਕੋ ਨੇ ਕਿਹਾ ਹੈ ਕਿ ਉਹ ਰੂਸ ਖਿਲਾਫ ਹੋਂਦ ਦੇ ਖੇਤਰ ਦੇ ਮਾਮਲੇ ਵਿਚ ਯੂਕਰੇਨ ‘ਤੇ ਪ੍ਰਮਾਣੂ ਹਥਿਆਰ ਦਾ ਇਸਤੇਮਾਲ ਕਰੇਗਾ। ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਤੀਜੇ ਵਿਸ਼ਵ ਯੁੱਧ ਤੋਂ ਬਚਣ ਬਾਰੇ ਵੀ ਕਾਫੀ ਚਿੰਤਤ ਹਨ।