ਮੁਕਤਸਰ ਸਥਿਤ ਗਿੱਦੜਬਾਹਾ ਦੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਘਰ ਆਉਂਦੇ ਸਮੇਂ ਉਸ ਦੀ ਬਾਈਕ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ ਜਿਸ ਨਾਲ ਉਹ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਉਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਕੋਠੇ ਹਿੰਮਤਪੁਰਾ ਵਾਸੀ ਗੁਰਸੇਵਕ ਸਿੰਘ ਪੁੱਤਰ ਬਲਜਿੰਦਰ ਸਿੰਘ ਲੁਧਿਆਣਾ ਦੇ ਜਗਰਾਓਂ ਵਿਚ ਬਤੌਰ ਸਿਪਾਹੀ ਤਾਇਨਾਤ ਸੀ। ਗੁਰਸੇਵਕ ਸਿੰਘ ਅੱਜ ਸਵੇਰੇ ਬਾਈਕ ਤੋਂ ਮੁਕਤਸਰ ਆ ਰਿਹਾ ਸੀ। ਪਿੰਡ ਕੋਟਭਾਈ ਨੇੜੇ ਉਸ ਦੀ ਬਾਈਕ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ’30 ਜੂਨ ਤੱਕ 2,000 ਰੁਪਏ ਦੇ 76 ਫੀਸਦੀ ਨੋਟ ਬੈਂਕਿੰਗ ਪ੍ਰਣਾਲੀ ‘ਚ ਵਾਪਸ’ : RBI
ਮ੍ਰਿਤਕ ਗੁਰਸੇਵਕ ਸਿੰਘ ਪੰਜਾਬ ਪੁਲਿਸ ਦੀ ਨੌਕਰੀ ਤੋਂ ਪਹਿਲਾਂ ਫੌਜ ਵਿਚ ਨੌਕਰੀ ਕਰਦਾ ਸੀ। ਲਗਭਗ 6 ਸਾਲ ਪਹਿਲਾਂ ਉਹ ਪੁਲਿਸ ਵਿਭਾਗ ਵਿਚ ਸਿਪਾਹੀ ਵਜੋਂ ਤਾਇਨਾਤ ਹੋਇਆ ਸੀ। ਮ੍ਰਿਤਕ ਗੁਰਸੇਵਕ ਸਿੰਘਦਾ ਵਿਆਹ 5 ਸਾਲ ਪਹਿਲਾਂ ਸੁਖਵੀਰ ਕੌਰ ਨਾਲ ਹੋਇਆ ਸੀ ਤੇ ਉਸ ਦਾ ਇਕ 4 ਸਾਲ ਦਾ ਬੇਟਾ ਵੀ ਹੈ। ਹਾਦਸੇ ਸਮੇਂ ਮ੍ਰਿਤਕ ਦੇ ਪਿਤਾ ਬਲਜਿੰਦਰ ਸਿੰਘ ਤੇ ਮਾਤਾ ਹਜ਼ੂਰ ਸਾਹਿਬ ਗਏ ਹੋਏ ਸਨ।
ਘਰ ਵਿਚ ਉਸ ਦੀ ਪਤਨੀ ਸੁਖਵੀਰ ਕੌਰ ਤੇ ਬੇਟਾ ਮੌਜੂਦ ਸਨ। ਥਾਣਾ ਕੋਟਭਾਈ ਪੁਲਿਸ ਨੇ ਮ੍ਰਿਤਕ ਗੁਰਸੇਵਕ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿਚ ਪਹੁੰਚਾ ਕੇ ਆਗਮੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: