ਪੰਜਾਬ ਦੇ ਜਲੰਧਰ ਵਿੱਚ ਪਠਾਨਕੋਟ ਬਾਈਪਾਸ ਨੇੜੇ ਸ਼ੁੱਕਰਵਾਰ ਦੇਰ ਰਾਤ ਇੱਕ ਨਿੱਜੀ ਕੰਪਨੀ ਦੀ ਬੱਸ ਸੰਘਣੀ ਧੁੰਦ ਵਿੱਚ ਬੇਕਾਬੂ ਹੋ ਕੇ ਇੱਕ ਸ਼ਰਾਬ ਦੇ ਗੋਦਾਮ ‘ਚ ਜਾ ਵੜੀ। ਦੱਸਿਆ ਜਾ ਰਿਹਾ ਹੈ ਕਿ ਬੱਸ ਦੀ ਰਫ਼ਤਾਰ ਤੇਜ਼ ਸੀ, ਜਿਵੇਂ ਹੀ ਇਹ ਗੋਦਾਮ ਦੀ ਕੰਧ ਨਾਲ ਟਕਰਾਈ, ਜਿਸ ਕਾਰਨ ਕੰਕਰੀਟ ਨਾਲ ਬਣੀ ਕੰਧ ਟੁੱਟ ਗਈ। ਇਸ ਹਾਦਸੇ ‘ਚ ਬੱਸ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਜਲੰਧਰ ਦੇ ਪਠਾਨਕੋਟ ਬਾਈਪਾਸ ‘ਤੇ ਹਾਦਸੇ ਦਾ ਸ਼ਿਕਾਰ ਹੋਈ ਪ੍ਰਾਈਵੇਟ ਕੰਪਨੀ ਦੀ ਬੱਸ ਜੰਮੂ ਦੇ ਊਧਮਪੁਰ ਜਾ ਰਹੀ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਸ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ। ਜਿਵੇਂ ਹੀ ਡਰਾਈਵਰ ਨੇ ਬਾਈਪਾਸ ‘ਤੇ ਬੱਸ ਨੂੰ ਮੋੜਿਆ ਤਾਂ ਉਹ ਧੁੰਦ ਦੀ ਲਪੇਟ ‘ਚ ਆ ਗਿਆ। ਜਿਸ ਕਾਰਨ ਬੱਸ ਅਚਾਨਕ ਬੇਕਾਬੂ ਹੋ ਕੇ ਸ਼ਰਾਬ ਦੇ ਗੋਦਾਮ ਵਿੱਚ ਜਾ ਵੜੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਸੜਕ ਪਾਰ ਕਰ ਰਹੇ ਵਿਦਿਆਰਥੀ ਨੂੰ ਥਾਰ ਨੇ ਦਰੜਿਆ, ਚਾਲਕ ਖ਼ਿਲਾਫ਼ ਮਾਮਲਾ ਦਰਜ
ਇਸ ਹਾਦਸੇ ‘ਤੋਂ ਬਾਅਦ ਗੋਦਾਮ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਤੁਰੰਤ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ASI ਚਰਨਜੀਤ ਸਿੰਘ ਅਤੇ ਸਰਬਜੀਤ ਸਿੰਘ ਮੌਕੇ ’ਤੇ ਪੁੱਜੇ। ਦੋਵਾਂ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਸ ਦੇ ਗੋਦਾਮ ਵਿੱਚ ਦਾਖ਼ਲ ਹੋਣ ਕਾਰਨ ਬਹੁਤ ਨੁਕਸਾਨ ਹੋਇਆ ਹੈ। ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਡਰਾਈਵਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਬੱਸ ਦੀ MT ਰਿਪੋਰਟ ਮੰਗਵਾਈ ਗਈ ਹੈ ‘ਤਾਂ ਜੋ ਪਤਾ ਲਾਇਆ ਜਾ ਸਕੇ ਕਿ ਬੱਸ ਵਿੱਚ ਕੀ ਤਕਨੀਕੀ ਨੁਕਸ ਸੀ।
ਵੀਡੀਓ ਲਈ ਕਲਿੱਕ ਕਰੋ -: