ਫਿਲੌਰ ’ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਾਜਨ ਵਾਸੀ ਨਕੋਦਰ ਵਜੋਂ ਹੋਈ ਹੈ। ਉਹ 9ਵੀਂ ਜਮਾਤ ਦਾ ਵਿਦਿਆਰਥੀ ਸੀ। ਦੱਸਿਆ ਜਾ ਰਿਹਾ ਹੈ ਹਾਦਸਾ ਮੋਟਰਸਾਈਕਲ ਬੇਕਾਬੂ ਹੋਣ ਕਾਰਨ ਵਾਪਰਿਆ ਸੀ। ਫਿਲੌਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਰਖਵਾਇਆ ਹੈ।
ਜਾਣਕਾਰੀ ਮੁਤਾਬਕ ਰਾਜਨ ਆਪਣੇ ਦੋ ਦੋਸਤਾਂ ਨਾਲ ਫਿਲੌਰ ਦੇ ਸਕੂਲ ’ਚ ਪੇਪਰ ਦੇਣ ਜਾ ਰਿਹਾ ਸੀ। ਰਾਜਨ ਬਾਈਕ ਚਲਾ ਰਿਹਾ ਸੀ ਤੇ ਬਾਕੀ ਦੋ ਦੋਸਤ ਪਿੱਛੇ ਬੈਠੇ ਸਨ। ਰਾਜਨ ਦੀਆਂ ਅੱਖਾਂ ’ਚ ਕੁੱਝ ਪੈ ਗਿਆ, ਜਿਸ ਕਾਰਨ ਬਾਈਕ ਬੇਕਾਬੂ ਹੋ ਕੇ ਕੱਚੀ ਸੜਕ ’ਤੇ ਜਾ ਡਿੱਗੀ। ਉੱਥੇ ਤਿੰਨੋਂ ਬਾਈਕ ‘ਤੋਂ ਡਿੱਗ ਪਏ, ਜਿਸ ਕਾਰਨ ਰਾਜਨ ਦੇ ਸਿਰ ’ਤੇ ਗੰਭੀਰ ਸੱਟ ਲੱਗ ਗਈ। ਉੱਥੋਂ ਲੰਘ ਰਹੇ ਰਾਹਗੀਰਾਂ ਨੇ ਉਸ ਨੂੰ ਸਾਥੀਆਂ ਸਮੇਤ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF-ਪੁਲਿਸ ਨੂੰ ਖੇਤਾਂ ‘ਚੋਂ ਬਰਾਮਦ ਹੋਏ ਹੈ.ਰੋਇਨ ਦੇ 3 ਪੈਕਟ
ਇੱਥੇ ਰਾਜਨ ਦੀ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਪਰ ਉਸ ਦੀ ਰਸਤੇ ’ਚ ਹੀ ਮੌਤ ਹੋ ਗਈ। ਰਾਹਗੀਰਾਂ ਨੇ ਦੱਸਿਆ ਕਿ ਬਾਈਕ ਦੀ ਸਪੀਡ ਬਹੁਤ ਜ਼ਿਆਦਾ ਸੀ ਤੇ ਕਿਸੇ ਨੇ ਹੈਲਮੇਟ ਵੀ ਨਹੀਂ ਪਾਇਆ ਹੋਇਆ ਸੀ। ਦੂਜੇ ਪਾਸੇ ਰਾਜਨ ਦੀ ਮੌਤ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ : –