ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਵਿਜੇਪੁਰ ਇਲਾਕੇ ‘ਚ ਇਕ ਨਿਰਮਾਣ ਅਧੀਨ ਪੁਲ ਦੇ ਡਿੱਗਣ ਕਾਰਨ 12 ਲੋਕ ਜ਼ਖਮੀ ਹੋ ਗਏ। ਜੰਮੂ-ਕਸ਼ਮੀਰ ਪੁਲਿਸ ਨੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾ ਦਿੱਤਾ ਹੈ।
ਪੁਲ ਦਾ ਵਿਚਕਾਰਲਾ ਹਿੱਸਾ ਢਹਿ ਗਿਆ ਜਿਸ ਤੋਂ ਬਾਅਦ ਮਲਬਾ ਹਟਾਉਣ ਲਈ ਜੇਸੀਬੀ ਬੁਲਾਈ ਗਈ। ਘਟਨਾ ਵਾਲੀ ਥਾਂ ਨੇੜੇ ਭਾਰੀ ਭੀੜ ਵੀ ਇਕੱਠੀ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪੁਲ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਦੁਆਰਾ ਬਣਾਇਆ ਜਾ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”























