Under ‘Har Ghar : ਫਿਰੋਜ਼ਪੁਰ : ਜ਼ਿਲ੍ਹੇ ਵਿੱਚ ਮਿਸ਼ਨ ‘ਹਰ ਘਰ ਪਾਣੀ ਹਰ ਘਰ ਸਫਾਈ’ ਦੀ ਸ਼ੁਰੂਆਤ ਨਾਲ ਰਾਣਾ ਪੰਜਗਰਾਈਂ ਪਿੰਡ ਦੇ ਵਸਨੀਕ 150 ਘਰਾਂ ਨੂੰ 4.5 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਤੋਂ ਬਹੁਤ ਖੁਸ਼ ਹਨ। ਇਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਯੋਜਨਾ ਤੋਂ ਧਰਤੀ ਹੇਠਲੇ ਪਾਣੀ ਨੂੰ ਪੀਣ ਲਈ ਸਤਹ ਪਾਣੀ ਦੀ ਸਪਲਾਈ ਦੇ ਨਾਲ ਤਬਦੀਲ ਕਰਨ ਵਿਚ ਮਦਦ ਮਿਲੇਗੀ, ਇਸ ਤੋਂ ਇਲਾਵਾ ਆਰਸੈਨਿਕ ਪ੍ਰਭਾਵਿਤ ਬਸਤੀ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਨੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸਕੀਮਾਂ ‘ਤੇ ਸਾਲਾਨਾ ਔਸਤਨ 920 ਕਰੋੜ ਰੁਪਏ ਖਰਚ ਕੀਤੇ ਹਨ। ਮਾਰਚ 2017 ਤੋਂ ਪੇਂਡੂ ਖੇਤਰਾਂ ‘ਚ ਸਾਫ ਪੀਣ ਵਾਲੇ ਪਾਣੀ ਲਈ ਹੁਣ ਤੱਕ 1450 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਪਿੰਡ ਦੇ ਸਰਪੰਚ ਹਰਮੇਸ਼ ਸਿੰਘ ਨੇ ਕਿਹਾ ਕਿ ‘ਹਰ ਘਰ ਪਾਣੀ ਹਰ ਘਰ ਸਫ਼ਾਈ’ ਮਿਸ਼ਨ ਦੀ ਸ਼ੁਰੂਆਤ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ ਅਤੇ ਹੁਣ ਪਿੰਡ ਦੇ ਸਾਰੇ ਘਰਾਂ ਨੂੰ ਪੀਣ ਯੋਗ ਪਾਣੀ ਮਿਲੇਗਾ ਜਿਸ ਨਾਲ ਉਨ੍ਹਾਂ ਦੇ ਚਿਹਰਿਆਂ ‘ਤੇ ਰੌਣਕ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ, ਫਿਰੋਜ਼ਪੁਰ ਰਸ਼ਪਿੰਦਰ ਸਿੰਘ ਨੇ ਕਿਹਾ ਕਿ ਸਾਫ਼ ਪਾਣੀ ਮਨੁੱਖੀ ਜੀਵਨ ਲਈ ਜ਼ਰੂਰੀ ਹੈ ਅਤੇ ਇਹ ਸਹੂਲਤ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਹੁਣ ਇਹ ਸਹੂਲਤ ਪਿੰਡ ਦੇ 150 ਘਰਾਂ ਲਈ ਲਾਭਕਾਰੀ ਹੋਵੇਗੀ।