Unemployed teachers in : ਪਟਿਆਲਾ ਵਿੱਚ, ਈ.ਟੀ.ਟੀ., ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਮੈਂਬਰ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪਹੁੰਚਣ ਵਿੱਚ ਕਾਮਯਾਬ ਹੋਏ। ਹਾਲਾਂਕਿ ਪੁਲਿਸ ਨੇ ਸੀ.ਐੱਮ ਹਾਊਸ ਵੱਲ ਜਾਣ ਵਾਲੇ ਸਾਰੇ ਰਸਤੇ ‘ਤੇ ਰੋਕ ਲਗਾ ਦਿੱਤੀ ਸੀ ਪਰ ਬੇਰੁਜ਼ਗਾਰ ਅਧਿਆਪਕ ਚਕਮਾ ਦਿੰਦੇ ਹੋਏ ਨਿਵਾਸ ‘ਤੇ ਪਹੁੰਚਣ ਵਿੱਚ ਸਫਲ ਹੋ ਗਏ। ਪੁਲਿਸ ਨੂੰ ਬੇਰੁਜ਼ਗਾਰਾਂ ਨੂੰ ਮੁੱਖ ਮੰਤਰੀ ਨਿਵਾਸ ਤੋਂ ਹਟਾਉਣ ਲਈ ਲਾਠੀਚਾਰਜ ਕੀਤਾ, ਜਦੋਂ ਕਿ ਬੇਰੁਜ਼ਗਾਰਾਂ ਦਾ ਇੱਕ ਹੋਰ ਸਮੂਹ ਵਾਈਪੀਐਸ ਚੌਕ ਪਹੁੰਚ ਗਿਆ।
ਇਸ ਦੇ ਨਾਲ ਹੀ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਸੰਗਰੂਰ ‘ਚ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦੇ ਸਾਹਮਣੇ 88 ਦਿਨਾਂ ਤੋਂ ਪੱਕੇ ਮੋਰਚੇ ‘ਤੇ ਬੈਠੇ ਹੋਏ ਬੇਰੋਜ਼ਗਾਰ ਸਾਂਝਾ ਮੋਰਚਾ ਦੇ ਵਰਕਰਾਂ ਨੇ ਹੋਲੀ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਬਠਿੰਡਾ, ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਚੱਕਾ ਜਾਮ ਕੀਤਾ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨਾਂ ਨੇ ਗੁਰਦੁਆਰਾ ਸਿਧਾਣਾ ਸਾਹਿਬ ਨੇੜੇ ਮੁੱਖ ਸੜਕ ’ਤੇ ਵਾਹਨਾਂ ਦੀ ਆਵਾਜਾਈ ਰੋਕ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨੇ ਵਿੱਚ ਬੇਰੁਜ਼ਗਾਰ ਸਿਹਤ ਕਰਮਚਾਰੀ, ਬੇਰੁਜ਼ਗਾਰ ਆਰਟ ਐਂਡ ਕਰਾਫਟ ਅਧਿਆਪਕ, ਬੇਰੁਜ਼ਗਾਰ ਪੀਟੀਆਈ 646 ਅਧਿਆਪਕ ਯੂਨੀਅਨ, ਆਲ ਪੰਜਾਬ 873 ਬੇਰੁਜ਼ਗਾਰ ਡੀਪੀਈ ਅਧਿਆਪਕ, ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਦੇ ਵੱਖ ਵੱਖ ਬਲਾਕਾਂ ਦੇ ਟੀਈਟੀ ਪਾਸ ਕਰਮਚਾਰੀ ਇਸ ਧਰਨੇ ਵਿੱਚ ਸ਼ਾਮਲ ਹੋਏ ਹਨ। ਧਰਨੇ ਦੌਰਾਨ ਮੋਰਚੇ ਦੇ ਵਰਕਰ ਜਗਸੀਰ ਸਿੰਘ ਘੁੰਮਣ, ਸੁਖਵਿੰਦਰ ਸਿੰਘ ਢਿੱਲਵਾਂ, ਕ੍ਰਿਸ਼ਨ ਸਿੰਘ ਨਾਭਾ, ਹਰਜਿੰਦਰ ਸਿੰਘ ਝਨੀਰ, ਸੁਖਦੇਵ ਸਿੰਘ ਜਲਾਲਾਬਾਦ ਨੇ ਕਿਹਾ ਕਿ ਬੇਰੁਜ਼ਗਾਰ ਸਾਂਝੇ ਮੋਰਚੇ ਵਿੱਚ ਸ਼ਾਮਲ ਯੂਨੀਅਨ ਦੀਆਂ ਮੰਗਾਂ ਬਾਰੇ ਵਿਭਾਗੀ ਅਧਿਕਾਰੀਆਂ ਨਾਲ ਸੰਗਰੂਰ ਪ੍ਰਸ਼ਾਸਨ ਵੱਲੋਂ ਨਿਰਧਾਰਤ ਕੀਤੀਆਂ ਮੀਟਿੰਗਾਂ ਹੁਣ ਤੱਕ ਬੇੱਸਿਟਾ ਰਹੀਆਂ ਹਨ ਤੇ ਅਜੇ ਤੱਕ ਕੋਈ ਸਹਿਮਤੀ ਪ੍ਰਗਟ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੀ ਉਨ੍ਹਾਂ ਦੇ ਸੰਘਰਸ਼ ਨੂੰ ਅਸਫਲ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।