ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਪਿਛਲੇ 7 ਦਿਨਾਂ ਤੋਂ ਮਰਨਵਰਤ ‘ਤੇ ਬੈਠੇ ਈਟੀਟੀ ਟੀਈਟੀ ਪਾਸ ਬੇਰੋਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਤੀਨਿਧੀ ਸੁਰਿੰਦਰਪਾਲ ਸਿੰਘ ਸਰਕਾਰ ਨੂੰ ਨੀਂਦ ਤੋਂ ਜਗਾਉਣ ਖਾਤਰ ਐਤਵਾਰ ਨੂੰ ਸਿਵਲ ਹਸਪਤਾਲ ਦੀ ਪਾਣੀ ਦੀ ਟੈਂਕੀ ‘ਤੇ ਚੜ੍ਹ ਗਏ। ਉਨ੍ਹਾਂ ਨਾਲ ਯੂਨੀਅਨ ਦੇ ਹੋਰ ਸਾਥੀ ਰਵੀ ਕੁਮਾਰ ਕਟਾਰੂਚੱਕ ਵੀ ਮੌਜੂਦ ਹਨ। ਦੋਵਾਂ ਨੇ ਹੱਥ ਵਿਚ ਪੈਟਰੋਲ ਦੀਆਂ ਬੋਤ ਫੜੀ ਹੋਈ ਹੈ।
ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਮੰਗਾਂ ‘ਤੇ ਧਿਆਨ ਨਹੀਂ ਦੇ ਰਹੀ ਹੈ। ਮਰਨਵਰਤ ਅੱਜ 8ਵੇਂ ਦਿਨ ਵਿਚ ਹੈ ਪਰ ਹੁਣ ਤੱਕ ਸਰਕਾਰ ਨੇ ਉਨ੍ਹਾਂ ਦੀ ਭਰਤੀ ਲਈ ਅਦਾਲਤ ਵਿਚ ਹਲਫਨਾਮਾ ਦਾਇਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸਿੱਖਿਆ ਮੰਤਰੀ ਨੇ ਬਿਆਨ ਦਿੱਤਾ ਸੀ ਕਿ ਈਟੀਟੀ 2364 ਅਧਿਆਪਕਾਂ ਦੇ ਕੋਰਟ ਕੇਸ ਪ੍ਰਤੀ ਨੀਅਤ ਸਾਫ ਹੈ। ਜੇਕਰ ਸਰਕਾਰ ਦੀ ਨੀਅਤ ਸਾਫ ਹੈ ਤਾਂ ਕੋਰਟ ਵਿਚ ਆਪਣਾ ਹਲਫਨਾਮਾ ਦਾਇਰ ਕਰੇ।
ਇਹ ਵੀ ਪੜ੍ਹੋ : ਗੁਰਦਾਸਪੁਰ : 5G ਦਾ ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦੇ 35 ਲੱਖ ਦੀ ਠੱਗੀ ਕਰਨ ਵਾਲੇ 2 ਕਾਬੂ
ਉਨ੍ਹਾਂ ਦੱਸਿਆ ਕਿ ਈਟੀਟੀ 2364 ਭਰਤੀ ਲਈ ਪਹਿਲਾਂ ਵੀ ਦੋ ਵਾਰ ਹਲਫਨਾਮਾ ਤਿਆਰ ਕੀਤਾ ਗਿਆ ਸੀ ਪਰ ਰਿਜੈਕਟ ਹੋ ਗਿਆ। ਹੁਣ ਤੀਜੀ ਵਾਰ ਹਲਫਨਾਮਾ ਤਿਆਰ ਕੀਤਾ ਜਾ ਰਿਹਾ ਹੈ। ਸੁਰਿੰਦਰਪਾਲ ਨੇ ਕਿਹਾ ਕਿ ਕਾਬਿਲ ਅਧਿਕਾਰੀਆਂ ਨੂੰ ਹਲਫਨਾਮਾ ਤਿਆਰ ਕਰਨ ਦੀ ਜ਼ਿੰਮੇਵਾਰੀ ਦਿੱਤੀ ਜਾਵੇ ਤਾਂ ਜੋ ਸਹੀ ਤਰੀਕੇ ਨਾਲ ਅਦਾਲਤ ਵਿਚ ਦਾਇਰ ਕੀਤਾ ਜਾਵੇ ਨਹੀਂ ਤਾਂ ਸਰਕਾਰ ਖਿਲਾਫ ਸੰਘਰਸ਼ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਆਉਣ ‘ਤੇ ਪਹਿਲ ਦੇ ਆਧਾਰ ‘ਤੇ ਉਨ੍ਹਾਂ ਦੇ ਮਾਮਲੇ ਵਿਚ ਹਲਫਨਾਮਾ ਦਾਇਰ ਕਰਕੇ ਭਰਤੀ ਦਾ ਰਸਤਾ ਸਾਫ ਕੀਤਾ ਜਾਵੇਗਾ। ਹੁਣ ਸਰਕਾਰ ਇਸ ਨੂੰ ਅਣਦੇਖਿਆ ਕਰ ਰਹੀ ਹੈ। ਸਰਕਾਰ ਦੇ ਇਸ ਰਵੱਈਆ ਖਿਲਾਫ ਅੱਜ ਮਰਨਵਰਤ ਰੱਖਣਾ ਤੇ ਪਾਣੀ ਦੀ ਟੈਂਕੀ ‘ਤੇ ਚੜ੍ਹਨਾ ਪੈ ਰਿਹਾ ਹੈ।