ਅੰਮ੍ਰਿਤਸਰ ‘ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਗਾਵਾਲ ਮੰਡੀ ਇਲਾਕੇ ਵਿੱਚ ਸਥਿਤ ਦਰਗਾਹ ਦੇ ਸੇਵਾਦਾਰ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਬਲਦੇਵ ਸਿੰਘ ਉਮਰ 60-65 ਸਾਲ ਦਰਗਾਹ ਦੀ ਸੇਵਾ ਕਰਦਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਪਿਛਲੀ ਕੰਧ ’ਤੇ ਚੜ੍ਹ ਕੇ ਅੰਦਰ ਆਇਆ ਅਤੇ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਅਤੇ ਦਰਗਾਹ ਦੇ ਪਿਛਲੇ ਦਰਵਾਜ਼ੇ ਤੋਂ ਭੱਜ ਗਿਆ।
ਬਲਦੇਵ ਸਿੰਘ ਦੇ ਪਰਿਵਾਰ ਦਾ ਕਹਿਣਾ ਹੈ ਕਿ ਬਲਦੇਵ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਉਹ ਬਚਪਨ ਤੋਂ ਹੀ ਇੱਥੇ ਰਹਿ ਰਿਹਾ ਸੀ। ਇਲਾਕਾ ਵਾਸੀਆਂ ਅਨੁਸਾਰ ਬਲਦੇਵ ਸਿੰਘ ਦੀ ਕਦੇ ਕਿਸੇ ਨਾਲ ਲੜਾਈ ਨਹੀਂ ਹੋਈ। ਥਾਣਾ ਛਾਉਣੀ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਦਰਗਾਹ ਦਾ ਪਿਛਲਾ ਦਰਵਾਜ਼ਾ ਖੁੱਲ੍ਹਾ ਸੀ ਜਦੋਂ ਕਿ ਉਹ ਦਰਵਾਜ਼ਾ ਹਰ ਰੋਜ਼ ਬੰਦ ਰਹਿੰਦਾ ਸੀ। ਦਰਗਾਹ ‘ਚੋਂ ਕੁਝ ਵੀ ਚੋਰੀ ਨਹੀਂ ਹੋਇਆ ਅਤੇ ਨਾ ਹੀ ਕਿਸੇ ਨਾਲ ਕੋਈ ਲੜਾਈ ਹੋਈ ਹੋਵੇ।
ਇਹ ਵੀ ਪੜ੍ਹੋ : ਜ਼ੀਰਕਪੁਰ : ਬਾਸਕਟਬਾਲ ਖੇਡਦੇ ਸਮੇਂ ਵਿਦਿਆਰਥੀ ਦੀ ਅਚਾਨਕ ਹੋਈ ਮੌ.ਤ, CCTV ‘ਚ ਕੈਦ ਹੋਈ ਸਾਰੀ ਘਟਨਾ
SHO ਸੁਖਿੰਦਰ ਸਿੰਘ ਨੇ ਦੱਸਿਆ ਕਿ ਚੋਰ ਪਿਛਲੀ ਕੰਧ ਟੱਪ ਕੇ ਅੰਦਰ ਆਏ ਅਤੇ ਤੇਜ਼ਧਾਰ ਹਥਿਆਰ ਨਾਲ ਸਿਰ ’ਤੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਪਿਛਲਾ ਗੇਟ ਖੋਲ੍ਹ ਕੇ ਭੱਜ ਗਏ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਇਲਾਕੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ ਜਦਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –