ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਨੂੰ ਚੰਡੀਗੜ੍ਹ ਆਉਣਗੇ। ਉਹ ਸੈਕਟਰ 26 ਸਥਿਤ ਚੰਡੀਗੜ੍ਹ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਤੋਂ 375 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਉਹ 44 ASI ਅਤੇ 700 ਨਵ-ਨਿਯੁਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਦੇ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਗ੍ਰਹਿ ਮੰਤਰੀ ਦਾ ਪ੍ਰੋਗਰਾਮ ਦੁਪਹਿਰ ਦਾ ਹੈ। ਉਹ ਕਰੀਬ 3 ਘੰਟੇ ਸ਼ਹਿਰ ‘ਚ ਰੁਕਣਗੇ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਵੇਰਵਿਆਂ ਅਨੁਸਾਰ ਅਮਿਤ ਸ਼ਾਹ ਚੰਡੀਗੜ੍ਹ ਏਅਰਫੋਰਸ ਹੈਰੀਟੇਜ ਸੈਂਟਰ ਬਿਲਡਿੰਗ ਵਿੱਚ 88 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੇਸ਼ ਦੇ ਪਹਿਲੇ ਸੈਂਟਰ ਫਾਰ ਸਾਈਬਰ ਆਪਰੇਸ਼ਨ ਐਂਡ ਸਕਿਓਰਿਟੀ ਸੈਂਟਰ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਅਮਿਤ ਸ਼ਾਹ ਪੰਜਾਬ ਇੰਜਨੀਅਰਿੰਗ ਕਾਲਜ ਵਿੱਚ 20 ਕਰੋੜ ਰੁਪਏ ਦੀ ਲਾਗਤ ਨਾਲ ਹਿਮਾਚਲ ਲੜਕੇ ਦੇ ਹੋਸਟਲ ਦੇ 140 ਕਮਰੇ, 89 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਨਗਰ ਨਿਗਮ ਦੇ ਨਵਾਂ STP ਪਲਾਂਟ ਦਾ ਉਦਘਾਟਨ ਕਰਨਗੇ।
ਰਾਏਪੁਰ ਕਲਾਂ ਵਿੱਚ 50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇੱਕ STP, ਰਾਏਪੁਰ ਖੁਰਦ ਵਿੱਚ 40 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ STP ਪਲਾਂਟ, ਸੈਕਟਰ 26 CCTE ਵਿੱਚ 18 ਕਰੋੜ ਦੀ ਲਾਗਤ ਨਾਲ ਪ੍ਰਬੰਧਕੀ ਬਲਾਕ, ਧਨਾਸ ਵਿੱਚ 192 ਟਾਈਪ-2 ਸਰਕਾਰੀ ਮਕਾਨ 45 ਕਰੋੜ ਰੁਪਏ ਦੀ ਲਾਗਤ ਨਾਲ ਅਤੇ ਸੈਕਟਰ 56 ਪਲਸੌਰਾ ਵਿਖੇ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਮਿਡਲ ਸਕੂਲ ਦੀ ਇਮਾਰਤ ਦਾ ਉਦਘਾਟਨ ਕਰਨਗੇ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਡਾਕਟਰ ਨਾਲ ਲੁੱਟ, ਹਥਿ.ਆਰ ਵਿਖਾ ਕਲੀਨਿਕ ‘ਚ ਕੀਤਾ ਬੰਦ, ਕੈਸ਼ ਲੁੱਟ ਕੇ ਹੋਏ ਫਰਾਰ
ਪੁਲਿਸ ਵਿਭਾਗ ਦੇ ਨਵੇਂ SI ਅਤੇ ਕਾਂਸਟੇਬਲ ਦੀ ਜੁਆਇਨਿੰਗ ਦੇ ਨਾਲ ਹੀ ਅਮਿਤ ਸ਼ਾਹ ਪੁਲਿਸ ਵਿਭਾਗ ਨੂੰ ਕਰੀਬ 25 ਟਾਟਾ ਸਫਾਰੀ ਗੱਡੀਆਂ ਦੇਣਗੇ। ਟਾਟਾ ਸਫਾਰੀ ਗੱਡੀ 3 ਕਰੋੜ 75 ਲੱਖ ਰੁਪਏ ‘ਚ ਖਰੀਦੀ ਗਈ ਹੈ। ਸ਼ਹਿਰ ਵਿੱਚ ਹੋ ਰਹੇ ਧਰਨਿਆਂ ਅਤੇ ਹੋਰ ਬੇਅਦਬੀ ਘਟਨਾਵਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਪੁਲਿਸ ਨੂੰ 75 ਲੱਖ ਰੁਪਏ ਦੀ ਲਾਗਤ ਨਾਲ ਕਮਾਂਡ ਐਂਡ ਕੰਟਰੋਲ ਵਾਹਨ ਵੀ ਦਿੱਤੇ ਜਾਣਗੇ।
ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੇ ਨਾਲ-ਨਾਲ ਅਮਿਤ ਸ਼ਾਹ ਕਈ ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਦੇ ਲਈ ਯੂਟੀ ਪ੍ਰਸ਼ਾਸਨ ਵੱਲੋਂ ਕੁਝ ਪ੍ਰਾਜੈਕਟਾਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਵਿੱਚ ਸੈਕਟਰ 16 ਨੇੜੇ ਇੰਜੀਨੀਅਰਿੰਗ ਵਿਭਾਗ ਵੱਲੋਂ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ ਵਿੱਚ 6.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ, ਸਰਕਾਰੀ ਹਾਈ ਸਕੂਲ ਸਾਰੰਗਪੁਰ ਵਿੱਚ 10 ਕਰੋੜ ਰੁਪਏ ਅਤੇ ਕਰਸਾਨ ਵਿੱਚ 16 ਕਰੋੜ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨੀਂਹ ਪੱਥਰ ਰੱਖਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –