Union Minister holds : ਕੋਰੋਨਾ ਵਾਇਰਸ ਦੀ ਰਫਤਾਰ ਦਿਨੋ-ਦਿਨ ਵੱਧ ਰਹੀ ਹੈ। ਰੋਜ਼ਾਨਾ ਤਿੰਨ ਲੱਖ ਤੋਂ ਵੱਧ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਪੁਸ਼ਟੀ ਹੋਰਹੀ ਹੈ। ਭਾਵੇਂ ਸਰਕਾਰ ਵੱਲੋਂ ਨਿਯਮਾਂ ‘ਚ ਸਖਤੀ ਵਰਤੀ ਜਾ ਰਹੀ ਹੈ ਪਰ ਬਾਵਜੂਦ ਇਸ ਦੇ ਕੋਰੋਨਾ ਕੇਸ ਘਟਣ ਦਾ ਨਾਂ ਨਹੀਂ ਲੈ ਰਹੇ।
ਕੇਂਦਰੀ ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਅੱਜ ਅੱਠ ਰਾਜਾਂ ਦੇ ਸਿਹਤ ਮੰਤਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਕੋਰੋਨਾ ਅਤੇ ਟੀਕਾਕਰਨ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ ਹਨ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਹਾਜ਼ਰ ਸਨ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕੇਂਦਰੀ ਮੰਤਰੀ ਹਰਸ਼ਵਰਧਨ ਨੂੰ ਕਿਹਾ ਕਿ ਪੰਜਾਬ ਸੂਬੇ ਨੂੰ ਆਕਸੀਜਨ, ਰੈਮਡੀਸਰਵਰ, ਟੀਕੇ ਦੀ ਘਾਟ ਵਰਗੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਰਾਜਾਂ ਨੂੰ ਵੱਡੀ ਗਿਣਤੀ ਵਿਚ ਟੀਕੇ ਮਿਲ ਰਹੇ ਹਨ ਪਰ ਸਾਡੇ ਨਾਲ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ।
ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਸੂਬੇ ‘ਚ ਵੈਕਸੀਨ ਦੀਆਂ 2 ਲੱਖ ਡੋਜ਼ ਰੋਜ਼ਾਨਾ ਚਾਹੀਦੀਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਕੀਤੀ ਜਾ ਸਕੇ। ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਨੇ ਜੋ ਵੀ ਵੈਂਟੀਲੇਟਰ ਭੇਜੇ ਹਨ ਉਹ ਡਿਫੈਕਟਿਵ ਹਨ। ਕੇਂਦਰ ਸਰਕਾਰ ਦੇ ਸਾਹਮਣੇ ਅਸੀਂ ਇਹ ਮੁੱਦਾ ਦੋ ਦਿਨ ਪਹਿਲਾਂ ਵੀ ਉਠਾ ਚੁੱਕੇ ਹਾਂ। ਪੰਜਾਬ ‘ਚ ਮੌਤ ਦਰ ਅਨੁਪਾਤ ਦੇ ਨਾਲ-ਨਾਲ ਪਾਜੀਟਿਵ ਕੇਸਾਂ ਦੀ ਗਿਣਤੀ ਵੀ ਵਧਦੀ ਨਜ਼ਰ ਆ ਰਹੀ ਹੈ। ਪੰਜਾਬ ਵਿਚ ਪਾਜੀਟਿਵ ਅਨੁਪਾਤ ਵੱਧ ਕੇ 14 ਫੀਸਦੀ ਹੋ ਚੁੱਕੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।
ਅਰਬਨ ਏਰੀਆ ਦੇ ਲੋਕ ਵੱਡੀ ਗਿਣਤੀ ਵਿਚ ਵੈਕਸੀਨ ਲਗਵਾ ਰਹੇ ਹਨ ਪਰ ਪਿੰਡਾਂ ਦੇ ਲੋਕਾਂ ਵਿਚ ਅਜੇ ਵੀ ਇਸ ਨੂੰ ਲੈ ਕੇ ਡਰ ਹੈ। NHM ਵਰਕਰ ਜੋ ਕਿ ਹੜਤਾਲ ‘ਤੇ ਗਏ ਸਨ ਉਨ੍ਹਾਂ ਨੇ ਦੁਬਾਰਾ ਤੋਂ ਡਿਊਟੀ ਨੂੰ ਜੁਆਇਨ ਕਰ ਲਿਆ ਹੈ। ਪੰਜਾਬ ਦੀ ਸਥਿਤੀ ਬਾਰੇ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਵਿਚ 228 ਲੋਕ ਵੈਂਟੀਲੇਟਰ ‘ਤੇ ਹਨ 1100 ਟੋਟਲ ਵੈਂਟੀਲੇਟਰ ਹਨ। ਆਉਣ ਵਾਲੇ ਸਮੇਂ ‘ਚ 5 ਮੈਡੀਕਲ ਕਾਲਜ ਬਣਾਏ ਜਾ ਰਹੇ ਹਨ ਜਿਸ ਨਾਲ ਵੈਂਟੀਲੇਟਰ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇਗਾ।