ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਗਈ। ਤੀਜੀ ਸੂਚੀ ਵਿਚ ਇੱਕ ਮਹਿਲਾ ਸਣੇ 17 ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਅੱਜ ਜਾਰੀ ਕੀਤੀ ਗਈ ਲਿਸਟ ਵਿਚ ਮਾਲਵਾ ਤੋਂ ਜ਼ਿਆਦਾ ਟਿਕਟਾਂ ਹਨ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੋ ਸੂਚੀਆਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚੋਂ 6 ਸੀਟਾਂ ਲੁਧਿਆਣਾ ਸ਼ਹਿਰ ਦੀਆਂ ਸਨ।
ਸੰਯੁਕਤ ਕਿਸਾਨ ਮੋਰਚਾ ਵੱਲੋਂ ਵਿਧਾਨ ਸਭਾ ਸੰਯੁਕਤ ਸੰਘਰਸ਼ ਮੋਰਚੇ ਨਾਲ ਲੜ ਕੇ ਲੜਿਆ ਜਾਵੇਗਾ। ਸੰਯੁਕਤ ਸਮਾਜ ਮੋਰਚਾ ਵੱਲੋਂ ਗੁਰਨਾਮ ਸਿੰਘ ਚੜੂਨੀ ਦੀ ਪਾਰਟੀ ਨੂੰ 10 ਸੀਟਾਂ ਦਿੱਤੀਆਂ ਗਈਆਂ ਹਨ ਤੇ ਬਾਕੀ 107 ਸੀਟਾਂ ਉਤੇ ਸੰਯੁਕਤ ਸਮਾਜ ਮੋਰਚਾ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਚੜੂਨੀ ਨੇ ਸੰਯੁਕਤ ਸੰਘਰਸ਼ ਮੋਰਚੇ ਵੱਲੋਂ ਅੱਜ 9 ਉਮੀਦਵਾਰਾਂ ਦਾ ਐਲਾਨ ਕੀਤਾ।
ਧਰਮਕੋਟ ਤੋਂ ਹਰਪ੍ਰੀਤ ਸਿੰਘ, ਜੀਰਾ ਤੋਂ ਮੇਘ ਰਾਜ ਰੱਲਾ, ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ, ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ, ਡੇਰਾਬੱਸੀ ਤੋਂ ਨਵਜੋਤ ਸਿੰਘ ਸੈਣੀ, ਲਹਿਰਾਗਾਗਾ ਤੋਂ ਸਤਵੰਤ ਸਿੰਘ ਕੰਡੇਵਾਲਾ, ਰਾਜਪੁਰਾ ਤੋਂ ਹਰਵਿੰਦਰ ਸਿੰਘ, ਬਾਬਾ ਬਕਾਲਾ ਤੋਂ ਗੁਰਨਾਮ ਕੌਰ ਪ੍ਰਿੰਸੀਪਲ, ਤਲਵੰਡੀ ਸਾਬੋ ਤੋਂ ਸੁਖਬੀਰ ਸਿੰਘ, ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ, ਰੋਪੜ ਤੋਂ ਦਵਿੰਦਰ ਸਿੰਘ, ਅੰਮ੍ਰਿਤਸਰ ਪੂਰਬੀ ਤੋਂ ਅਪਾਰ ਸਿੰਘ ਰੰਧਾਵਾ, ਪਟਿਆਲਾ ਦਿਹਾਤੀ ਤੋਂ ਧਰਮਿੰਦਰ ਸ਼ਰਮਾ, ਨਕੋਦਰ ਤੋਂ ਮਨਦੀਪ ਸਿੰਘ ਸਰਪੰਚ, ਸ਼ਾਮ ਚੌਰਾਸੀ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ, ਡੇਰਾ ਬਾਬਾ ਨਾਨਕ ਤੋਂ ਜਗਜੀਤ ਸਿੰਘ ਕਲਾਨੌਰ ਤੇ ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ ਨੂੰ ਟਿਕਟ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
Mix Vegetables Recipe | Mix Veg Restaurant Style Mix Veg | Shorts Video
ਇਸੇ ਤਰ੍ਹਾਂ ਸਮਾਣਾ ਤੋਂ ਰਛਪਾਲ ਸਿੰਘ ਜੋੜਾਮਾਜਰਾ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਰਬਜੀਤ ਸਿੰਘ ਮੱਖਣ ਨਾਭਾ ਤੋਂ ਵਰਿੰਦਰ ਕੁਮਾਰ ਬਿੱਟੂ, ਅਜਨਾਲਾ ਤੋਂ ਚਰਨਜੀਤ ਸਿੰਘ ਗਾਲਵ ਦਾਲਾ ਤੋਂ ਹਰਪ੍ਰੀਤ ਸਿੰਘ ਮੱਖੂ, ਗੁਰਦਾਸਪੁਰ ਤੋਂ ਇੰਦਰਪਾਲ ਸਿੰਘ, ਸ਼ਾਹਕੋਟ ਤੋਂ ਡਾ, ਜਗਤਾਰ ਸਿੰਘ ਚੰਦੀ, ਸੰਗਰੂਰ ਤੋਂ ਜਗਦੀਪ ਮਿੰਟੂ ਤੂੜ ਤੇ ਦਿੜ੍ਹਬਾ ਤੋਂ ਮਾਲਵਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ।