ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਘਰ ਵਿਚ ਵੜ ਕੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਇਕ ਹੀ ਪਰਿਵਾਰ ਦੇ 9 ਮੈਂਬਰਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਨੇ ਤਿੰਨ ਔਰਤਾਂ ਤੇ 6 ਪੁਰਸ਼ਾਂ ਸਣੇ ਇਕ ਹੀ ਪਰਿਵਾਰ ਦੇ 9 ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਸੂਚਨਾ ਮਿਲਣ ‘ਤੇ ਸਥਾਨਕ ਲੇਵੀਜ਼ ਬਲ ਮੌਕਾ-ਏ-ਵਾਰਦਾਤ ‘ਤੇ ਪਹੁੰਚੇ ਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਟਖੇਲਾ ਹਸਪਤਾਲ ਭੇਜਿਆ। ਪੁਲਿਸ ਮੁਤਾਬਕ ਹੱਤਿਆ ਦੇ ਕਾਰਨ ਦਾ ਫਿਲਹਾਲ ਪਤਾ ਨਹੀਂ ਹੈ। ਪੱਛਮੀ ਉੱਤਰ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਅੱਜ ਅਣਪਛਾਤੇ ਬੰਦੂਕਧਾਰੀਆਂ ਨੇ ਘਰ ਵਿਚ ਵੜ ਕੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿਚ ਇਕ ਹੀ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਲੈਬ ‘ਚ ਬਣਾਇਆ ਗਿਆ ਸੀ ਕੋਰੋਨਾ, ਚੀਨ ਨੇ ਹਥਿਆਰ ਵਜੋਂ ਵਰਤਿਆ- ਵੁਹਾਨ ਰਿਸਰਚਰ ਦਾ ਵੱਡਾ ਦਾਅਵਾ
ਪੁਲਿਸ ਨੇ ਦੱਸਿਆ ਕਿ ਇਹ ਘਟਨਾ ਮਾਲਾਕੰਦ ਜ਼ਿਲ੍ਹੇ ਦੇ ਬਟਖੇਲਾ ਤਹਿਸੀਲ ਵਿਚ ਹੋਈ ਤੇ ਅਣਪਛਾਤੇ ਹਮਲਾਵਰਾਂ ਨੇ ਤਿੰਨ ਔਰਤਾਂ ਤੇ 6 ਪੁਰਸ਼ਾਂ ਸਣੇ ਇਕ ਹੀ ਪਰਿਵਾਰ ਦੇ 9 ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਕਤਲ ਦੇ ਪਿੱਛੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਵੀਡੀਓ ਲਈ ਕਲਿੱਕ ਕਰੋ -: