ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਵਿਚ ਬਾਰਾਂਦਰੀ ਇਲਾਕੇ ਵਿਚ ਸੇਂਟ ਫਰਾਂਸਿਸ ਸਕੂਲ ਨੇ ਸਿੱਖ ਵਿਦਿਆਰਥੀਆਂ ਦੇ ਦਸਤਾਰ ਤੇ ਕ੍ਰਿਪਾਨ ਪਹਿਨਣ ‘ਤੇ ਰੋਕ ਲਗਾਈ ਹੈ ਤੇ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਪਿੰਡ ਮਿਲਕਪੁਰ ਵਿਚ ਇਕ ਸਾਬਕਾ ਗ੍ਰੰਥੀ ਨਾਲ ਮਾਰਕੁੱਟ ਤੇ ਕੇਸਾਂ ਦੀ ਬੇਅਦਬੀ ਕੀਤੀ ਗਈ। ਇਨ੍ਹਾਂ ਦੋਵਾਂ ਮੁੱਦਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਨੋਟਿਸ ਲਿਆ ਹੈ।
ਉਨ੍ਹਾਂ ਨੇ ਦੇਸ਼ ਵਿਚ ਸਿੱਖਾਂ ਨਾਲ ਹੋ ਰਹੀ ਧੱਕੇਸ਼ਾਹੀ ‘ਤੇ ਰੋਕ ਲਗਾਉਣ ਲਈ ਵੱਖ-ਵੱਖ ਸੂਬਿਆਂ ਵਿਚ ਰਹਿਣ ਵਾਲੇ ਸਿੱਖਾਂ ਨੂੰ ਸੰਗਠਿਤ ਕਰਨ ਦੀ ਅਪੀਲ ਕੀਤੀ ਹੈ। ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਅਜਿਹੇ ਵਿਵਹਾਰ ਜਾਣਬੁਝ ਕੇ ਕੀਤੇ ਜਾ ਰਹੇ ਹਨ। ਸਰਕਾਰਾਂ ਦੀ ਭੂਮਿਕਾ ਵੀ ਪਾਰਦਰਸ਼ੀ ਨਹੀਂ ਹੈ। ਘੱਟ ਗਿਣਤੀ ਹੋਣ ਦੇ ਬਾਵਜੂਦ ਵੀ ਦੇਸ਼ ਦੀ ਆਜ਼ਾਦੀ ਲਈ 80 ਫੀਸਦੀ ਤੋਂ ਵਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ।
ਅੱਜ ਦੇਸ਼ ਦਾ ਸੱਭਿਆਚਾਰ ਬਰਕਰਾਰ ਹੈ ਤਾਂ ਇਹ ਸਿੱਖਾਂ ਦੀ ਬਦੌਲਤ ਹੈ। ਫਿਰ ਵੀ ਸਿੱਖਾਂ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ। ਯੂਪੀ ਦੇ ਬਰੇਲੀ ਤੇ ਰਾਜਸਥਾਨ ਵਿਚ ਹੋਈਆਂ ਘਟਨਾਵਾਂ ਬਰਦਾਸ਼ਤ ਨਹੀਂ। ਉਨ੍ਹਾਂ ਨੇ ਦੇਸ਼ ਭਰ ਦੇ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖਾਂ ਨਾਲ ਨਫਰਤ ਭਰਿਆ ਵਿਵਹਾਰ ਕਰਨ ਵਾਲੇ ਲੋਕਾਂ ਵਿਰੁੱਧ ਇਕੱਠੇ ਹੋ ਕੇ ਆਵਾਜ਼ ਚੁੱਕਣ ।
ਇਹ ਵੀ ਪੜ੍ਹੋ : ਦੁਖਦ ਖਬਰ : ਖੇਤਾਂ ‘ਚ ਕੰਮ ਕਰਦਿਆਂ ਕਰੰਟ ਲੱਗਣ ਕਾਰਨ ਦੋ ਸਕੇ ਭਰਾਵਾਂ ਦੀ ਹੋਈ ਮੌਤ
ਐਡਵੋਕੇਟ ਧਾਮੀ ਨੇ ਕਿਹਾ ਕਿ ਦੋਵੇਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਐੱਸਜੀਪੀਸੀ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਆਪਣੇ ਪੱਧਰ ‘ਤੇ ਜਾਂਚ ਕਰੇਗੀ।ਉਨ੍ਹਾਂ ਨੇ ਯੂਪੀ ਤੇ ਰਾਜਸਥਾਨ ਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: