ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਫੋਰਟਿਸ ਮੋਹਾਲੀ ਵੱਲੋਂ ਅਪਡੇਟ ਸਾਹਮਣੇ ਆਈ ਹੈ। ਆਪਣੇ ਪ੍ਰੈੱਸ ਬਿਆਨ ਵਿੱਚ ਫੋਰਟਿਸ ਹਸਪਤਾਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦੀ ਨਾਜ਼ੁਕ ਹਾਲਤ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੈਡੀਕਲ ਆਈਸੀਯੂ ਵਿੱਚ ਲਗਾਤਾਰ ਨਿਗਰਾਨੀ ਹੇਠ ਰਖਿਆ ਗਿਆ ਹੈ।
ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਐਲਨ ਮਸਕ ਦਾ ਯੂ-ਟਰਨ! ਵਿਰਾਟ-ਸਚਿਨ ਸਣੇ ਕਈ ਕੌਮਾਂਤਰੀ ਹਸਤੀਆਂ ਦੇ ਟਵਿੱਟਰ ਬਲੂ ਟਿਕ ਪਰਤੇ
ਪ੍ਰਕਾਸ਼ ਸਿੰਘ ਬਾਦਲ 95 ਸਾਲ ਦੇ ਹੋ ਚੁੱਕੇ ਹਨ। ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਬੀਤੇ ਕੁਝ ਸਮੇਂ ਤੋਂ ਉਨ੍ਹਾਂ ਦੀ ਸਿਹਤ ਖਰਾਬ ਚੱਲ ਰਹੀ ਹੈ। ਬੀਤੇ ਸਾਲ ਜੂਨ 2022 ਵਿਚ ਛਾਤੀ ਵਿਚ ਦਰਦ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਛੁੱਟੀ ਤਾਂ ਮਿਲ ਗਈ ਪਰ ਸਤੰਬਰ 2022 ਨੂੰ ਫਿਰ ਤੋਂ ਸਿਹਤ ਵਿਗੜਨ ‘ਤੇ ਪੀਜੀਆਈ ਲਿਆਂਦਾ ਗਿਆ ਸੀ। ਲਗਭਗ 6 ਮਹੀਨਿਆਂ ਬਾਅਦ ਹੁਣ ਉੁਨ੍ਹਾਂ ਨੂੰ ਦੁਬਾਰਾ ਹਸਪਤਾਲ ਲਿਆਂਦਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: