ਹਿੰਡਨਬਰਗ ਦੀ ਖੋਜ ਰਿਪੋਰਟ ਤੋਂ ਬਾਅਦ ਗੌਤਮ ਅਡਾਨੀ ਦਿਨੋਂ-ਦਿਨ ਮੁਸੀਬਤਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਵਿਰੋਧੀ ਧਿਰ ਅਡਾਨੀ ਸਮੂਹ ਦੇ ਡਿੱਗਦੇ ਸਟਾਕ ਅਤੇ ਐਫਪੀਓ ਵਾਪਸ ਲੈਣ ‘ਤੇ ਵੀ ਹਮਲਾ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਦੀ ਮੰਗ ਕਰ ਰਹੀ ਹੈ। ਅਡਾਨੀ ਗਰੁੱਪ ਨੇ ਬੁੱਧਵਾਰ ਨੂੰ ਅਚਾਨਕ ਅਡਾਨੀ ਇੰਟਰਪ੍ਰਾਈਜਿਜ਼ ਦੇ ਐੱਫਪੀਓ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਫੋਰਬਸ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਗੌਤਮ ਅਡਾਨੀ ਖੁਦ ਆਪਣੇ ਐੱਫਪੀਓ ‘ਚ ਵੱਡਾ ਦਾਅ ਲਾ ਰਹੇ ਸਨ।
ਵੀਰਵਾਰ ਨੂੰ ਵਿਰੋਧੀ ਪਾਰਟੀਆਂ ਨੇ ਬੈਠਕ ਕੀਤੀ ਅਤੇ ਉਸ ਤੋਂ ਬਾਅਦ ਗੌਤਮ ਅਡਾਨੀ ‘ਤੇ ਲੱਗੇ ਧੋਖਾਧੜੀ ਦੇ ਦੋਸ਼ਾਂ ਦੀ ਜਾਂਚ ਸੁਪਰੀਮ ਕੋਰਟ ਵੱਲੋਂ ਨਿਯੁਕਤ ਸੰਸਦੀ ਪੈਨਲ ਜਾਂ ਕਮੇਟੀ ਤੋਂ ਕਰਵਾਉਣ ਦੀ ਮੰਗ ਕੀਤੀ। ਹੰਗਾਮੇ ਦੌਰਾਨ ਸੰਸਦ ਦੀ ਕਾਰਵਾਈ ਕੱਲ ਯਾਨੀ ਸ਼ੁੱਕਰਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਅਮਰੀਕੀ ਸ਼ਾਰਟ ਸੇਲਰ ਹਿੰਡਨਬਰਗ ਰਿਸਰਚ ਦੀ ਰਿਪੋਰਟ ਤੋਂ ਬਾਅਦ ਅਡਾਨੀ ਦੇ ਸ਼ੇਅਰਾਂ ‘ਚ ਭਾਰੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਦੀ ਮੰਗ ਹੈ ਕਿ ਸੰਸਦ ਦੀ ਨਿਯਮਿਤ ਕਾਰਵਾਈ ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ ਅਤੇ ਭਾਰਤੀ ਨਿਵੇਸ਼ਕਾਂ ਦੇ ਰਿਸਕ ‘ਤੇ ਚਰਚਾ ਹੋਣੀ ਚਾਹੀਦੀ ਹੈ। ਦੋਸ਼ ਲੱਗਣ ਤੋਂ ਬਾਅਦ ਅਡਾਨੀ ਸਮੂਹ ਨੂੰ 100 ਬਿਲੀਅਨ ਡਾਲਰ ਦਾ ਨੁਕਸਾਨ ਹੋਇਆ ਹੈ। ਜ਼ਿਕਰਯੋਗ ਹੈ ਕਿ ਭਾਰਤੀ ਜੀਵਨ ਬੀਮਾ ਨਿਗਮ (LIC) ਅਤੇ ਭਾਰਤੀ ਸਟੇਟ ਬੈਂਕ (SBI) ਵੀ ਅਡਾਨੀ ਗਰੁੱਪ ਵਿੱਚ ਨਿਵੇਸ਼ ਕਰਦੇ ਹਨ।
ਵੀਰਵਾਰ ਸਵੇਰੇ ਕਈ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਸੰਸਦ ਕੰਪਲੈਕਸ ‘ਚ ਬੈਠਕ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਬਜਟ ਸੈਸ਼ਨ ਦੌਰਾਨ ਕੇਂਦਰ ਸਰਕਾਰ ਨੂੰ ਘੇਰਨ ਦਾ ਫੈਸਲਾ ਕੀਤਾ। ਉਨ੍ਹਾਂ ਅਡਾਨੀ ਗਰੁੱਪ ਦੇ ਮਾਮਲੇ ‘ਤੇ ਸੰਸਦ ‘ਚ ਚਰਚਾ ਦੀ ਮੰਗ ਕੀਤੀ। ਇਸ ਨੂੰ ਲੈ ਕੇ ਲੋਕ ਸਭਾ ‘ਚ ਵੀ ਹੰਗਾਮਾ ਦੇਖਣ ਨੂੰ ਮਿਲਿਆ। ਇਸ ਬੈਠਕ ‘ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਨਾਲ ਟੀਐਮਸੀ, ਆਮ ਆਦਮੀ ਪਾਰਟੀ, ਸਮਾਜਵਾਦੀ ਪਾਰਟੀ, ਡੀਐਮਕੇ, ਜੇਡੀਯੂ ਅਤੇ ਖੱਬੇ ਪੱਖੀ ਪਾਰਟੀਆਂ ਦੇ ਨੁਮਾਇਂਦੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਜਲੰਧਰ ਦੇ ਕਮਿਸ਼ਨਰ ਚਹਿਲ ‘ਤੇ CBI ਦਾ ਸ਼ਿਕੰਜਾ, ਚੰਡੀਗੜ੍ਹ SSP ਰਹਿੰਦਿਆਂ ਲੱਗੇ ਸਨ ਵੱਡੇ ਦੋਸ਼
9 ਪਾਰਟੀਆਂ ਨੇ ਅਡਾਨੀ ਗਰੁੱਪ ਦੀ ਸਥਿਤੀ ਨੂੰ ਲੈ ਕੇ ਸੰਸਦ ‘ਚ ਚਰਚਾ ਲਈ ਨੋਟਿਸ ਦਿੱਤਾ ਹੈ। ਮੱਲਿਕਾਰਜੁਨ ਖੜਗੇ, ਆਮ ਆਦਮੀ ਪਾਰਟੀ ਸਾਂਸਦ ਸੰਜੇ ਸਿੰਘ ਅਤੇ ਕੇਸ਼ਵ ਰਾਵ ਨੇ ਨੋਟਿਸ ਦਿੱਤਾ। ਖੜਗੇ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਿਕ ਉਹ ਚਾਹੁੰਦੇ ਹਨ ਿਕ ਜੁਆਇੰਟ ਪਾਰਲੀਆਮੈਂਟਰੀ ਕਮੇਟੀ ਬਣਾ ਕੇ ਜਾਂ ਫਿਰ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਵੇ ਜਿਸ ਦੀ ਡੇ ਟੂ ਡੇ ਰਿਪੋਰਟ ਦਿੱਤੀ ਜਾਵੇ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ, ਈਡੀ ਅਤੇ ਸੀਬੀਆਈ ਨੂੰ ਜਾਂਚ ਲਈ ਪੱਤਰ ਲਿਖਿਆ ਹੈ। ਉਨਹਾਂ ਕਿਹਾ ਕਿ ਅਡਾਨੀ ਦਾ ਪਾਸਪੋਰਟ ਜ਼ਬਤ ਕਰ ਲੈਣਾ ਚਾਹੀਦਾ ਹੈ ਨਹੀਂ ਤਾਂ ਉਹ ਵਿਦੇਸ਼ ਭੱਜ ਸਕਦੇ ਹਨ।
ਦਰਅਸਲ, ਹਿੰਡਨਬਰਗ ਦੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਅਡਾਨੀ ਗਰੁੱਪ ਨੇ ਆਪਣੇ ਸ਼ੇਅਰਾਂ ਦੀ ਕੀਮਤ 45 ਗੁਣਾ ਓਵਰਵੈਲਿਊ ਕੀਤੀ ਹੈ। ਦੂਜੇ ਪਾਸੇ ਅਡਾਨੀ ਨੇ ਜਨਤਕ ਖੇਤਰ ਦੇ ਬੈਂਕਾਂ ਤੋਂ 30 ਫੀਸਦੀ ਕਰਜ਼ਾ ਲਿਆ ਹੈ। ਪ੍ਰਾਈਵੇਟ ਬੈਂਕਾਂ ਤੋਂ ਸਿਰਫ਼ 8 ਫੀਸਦੀ ਹੀ ਲਿਆ ਜਾਂਦਾ ਹੈ। ਕਿਹਾ ਗਿਆ ਸੀ ਕਿ ਅਡਾਨੀ ਦੇ ਪਰਿਵਾਰਕ ਮੈਂਬਰਾਂ ਨੇ ਯੂਏਈ ਅਤੇ ਕੈਰੇਬੀਅਨ ਟਾਪੂਆਂ ਵਿੱਚ ਫਰਜ਼ੀ ਕੰਪਨੀਆਂ ਦਿਖਾਈਆਂ ਹਨ। ਦੂਜੇ ਪਾਸੇ ਅਡਾਨੀ ਗਰੁੱਪ ਦੀ ਤਰਫੋਂ ਕਿਹਾ ਗਿਆ ਕਿ ਹਿੰਡਨਬਰਗ ਦੀ ਰਿਪੋਰਟ ਵਿੱਚ ਕੋਈ ਸੱਚਾਈ ਨਹੀਂ ਹੈ। ਉਹ ਬਿਨਾਂ ਕਿਸੇ ਆਧਾਰ ਦੇ ਗਲਤ ਜਾਣਕਾਰੀ ਦੇ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: