ਮੋਗਾ ਨਗਰ ਵਿਚ ਆਮ ਆਦਮੀ ਪਾਰਟੀ ਦੇ ਨਵੇਂ ਮੇਅਰ ਬਲਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ। ਇਸ ਮੌਕੇ ‘ਤੇ ਉਨ੍ਹਾਂ ਨਾਲ ਮੋਗਾ ਦੇ ਵਿਧਾਇਕ ਅਮਨਦੀਪ ਕੌਰ ਅਰੋੜਾ ਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਮੌਜੂਦ ਸਨ।
ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਕਿ ਮੋਗਾ ਨਗਰ ਨਿਗਮ ਖੇਤਰ ਦੇ ਵਿਕਾਸ ਲਈ ਲੋੜੀਂਦਾ ਫੰਡ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੋਗਾ ਦੇ ਨੌਜਵਾਨਾਂ ਲਈ ਵੀ ਇਕ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਬਣਾਏ ਜਾਣ ਵਾਲੇ UPSC ਟ੍ਰੇਨਿੰਗ ਸੈਂਟਰ ਦਾ ਪਹਿਲਾ ਕੇਂਦਰ ਮੋਗਾ ਵਿਚ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਰਾਜਸਥਾਨ : ਸਵਾਰੀਆਂ ਨਾਲ ਭਰੀ ਜੀਪ ਨੂੰ ਟਰੱਕ ਨੇ ਮਾਰੀ ਟੱਕਰ, 6 ਦੀ ਮੌ.ਤ, 9 ਜ਼ਖਮੀ
ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੇਅਰ ਬਲਜੀਤ ਸਿੰਘ ਚੰਨੀ ਬੇਹੱਦ ਸਾਧਾਰਨ ਪਰਿਵਾਰ ਤੋਂ ਹੈ। ਆਮ ਆਦਮੀ ਪਾਰਟੀ ਆਮ ਲੋਕਾਂ ਨੂੰ ਸਿਆਸਤ ਵਿਚ ਆਉਣ ਦਾ ਮੌਕਾ ਦਿੰਦੀ ਹੈ, ਇਸ ਲਈ ਅੱਜ ਬਲਜੀਤ ਸਿੰਘ ਮੇਅਰ ਬਣ ਸਕੇ ਹਨ। ਉਥੇ ਰਵਾਇਤੀ ਪਾਰਟੀਆਂ ਵਿਚ ਪੈਸੇ ਵਾਲੇ ਲੋਕਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ।ਇਸ ਲਈਉਨ੍ਹਾਂ ਦੇ ਜ਼ਿਆਦਾਤਰ ਵਿਧਾਇਕ ਤੇ ਸਾਂਸਦ ਅਮੀਰ ਘਰਾਂ ਦੇ ਹੁੰਦੇ ਹਨ।
ਵੀਡੀਓ ਲਈ ਕਲਿੱਕ ਕਰੋ -: