ਅਮਰੀਕਾ ਵਿਦੇਸ਼ ਮੰਤਰਾਲੇ ਨੇ ਨਿਊਯਾਰਕ ਸ਼ਹਿਰ ਦੇ ਜੇਐਫਕੇ ਹਵਾਈ ਅੱਡੇ ਦੇ ਬਾਹਰ ਇੱਕ ਸਿੱਖ ਟੈਕਸੀ ਡਰਾਈਵਰ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਅਸੀਂ ਤੋਂ ਬਹੁਤ ਪ੍ਰੇਸ਼ਾਨ ਹਾਂ’।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ‘ਸਾਡੀ ਵਿਭਿੰਨਤਾ ਅਮਰੀਕਾ ਨੂੰ ਮਜ਼ਬੂਤ ਬਣਾਉਂਦੀ ਹੈ ਅਤੇ ਅਸੀਂ ਕਿਸੇ ਵੀ ਤਰ੍ਹਾਂ ਦੀ ਨਫ਼ਰਤੀ ਹਿੰਸਾ ਦੀ ਨਿੰਦਾ ਕਰਦੇ ਹਾਂ। ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨਫ਼ਰਤੀ ਅਪਰਾਧਾਂ ਦੇ ਦੋਸ਼ੀਆਂ ਨੂੰ ਉਨ੍ਹਾਂ ਦੀਆਂ ਕਾਰਵਾਈਆਂ ਲਈ ਜਵਾਬਦੇਹ ਠਹਿਰਾਈਏ, ਭਾਵੇਂ ਅਜਿਹੇ ਅਪਰਾਧ ਕਿਤੇ ਵੀ ਹੋਣ।
5 ਜਨਵਰੀ ਨੂੰ ਟਵਿੱਟਰ ’ਤੇ ਇੱਕ ਵੀਡੀਓ ਅਪਲੋਡ ਕੀਤੀ ਸੀ ਜਿਸ ਵਿਚ ਇੱਕ ਵਿਅਕਤੀ ਏਅਰਪੋਰਟ ਦੇ ਬਾਹਰ ਇੱਕ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ ਕਰਦਾ ਨਜ਼ਰ ਆ ਰਿਹਾ ਹੈ। 26 ਸੈਕਿੰਡ ਦੀ ਇਸ ਵੀਡੀਓ ਵਿਚ ਦੇਖਿਆ ਗਿਆ ਕਿ ਨਿਊਯਾਰਕ ਦੇ ਜੌਹਨ ਐਫ਼ ਕੈਨੇਡੀ (ਜੇਐਫ਼ਕੇ) ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਇੱਕ ਅਣਪਛਾਤੇ ਵਿਅਕਤੀ ਨੇ ਭਾਰਤੀ ਮੂਲ ਦੇ ਇਕ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ ਕਰ ਦਿੱਤਾ, ਉਸ ਦੀ ਪੱਗ ਉਤਾਰ ਦਿੱਤੀ ਅਤੇ ਉਸ ਵਿਰੁੱਧ ਗਲਤ ਭਾਸ਼ਾ ਦੀ ਵਰਤੋਂ ਕੀਤੀ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਇਹ ਮਾਮਲਾ ਅਮਰੀਕੀ ਅਧਿਕਾਰੀਆਂ ਕੋਲ ਚੁੱਕਿਆ ਹੈ ਤੇ ਇਸ ਹਿੰਸਕ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਹ ਵੀ ਪੜ੍ਹੋ : ਕੀ ਚੋਣਾਂ ਲਈ ਇੱਕ ਹੋਣਗੇ ਰਾਜੇਵਾਲ ਤੇ ਗੁਰਨਾਮ ਚੜੂਨੀ ? ਚੜੂਨੀ ਨੇ ਇੱਕ ਹੋ ਕੇ ਚੋਣ ਲੜਣ ਦੇ ਦਿੱਤੇ ਸੰਕੇਤ
ਅਮਰੀਕਾ ਦੇ ਲੇਖਕ ਤੇ ਨਿਦੇਸ਼ਕ ਸਿਮਰਜੀਤ ਸਿੰਘ ਨੇ ਟਵੀਟ ਕੀਤਾ ਇੱਕ ਹੋਰ ਸਿੱਖ ਕੈਬ ਡਰਾਈਵਰ ਨਾਲ ਮਾਰਕੁੱਟ ਕੀਤੀ ਗਈ। ਇਹ ਦੇਖਣਾ ਕਿੰਨਾ ਦਰਦਨਾਕ ਹੈ ਕਿ ਸਾਡੇ ਪਿਤਾ ਸਮਾਨ ਲੋਕਾਂ ‘ਤੇ ਹਮਲਾ ਕੀਤਾ ਜਾਂਦਾ ਹੈ ਜਦੋਂ ਕਿ ਉਹ ਸਿਰਫ ਇਕ ਈਮਾਨਦਾਰ ਜੀਵਨ ਜਿਊਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਬਹੁਤ ਹੀ ਨਿਰਾਸ਼ਾਜਨਕ ਹੈ।