ਹਿਮਾਲਿਆ ਵਿਚ ਪੰਜਵੇਂ ਧਾਮ ਦੇ ਰੂਪ ‘ਚ ਸਥਾਪਤ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਨੂੰ ਖੁੱਲ੍ਹਣ ਜਾ ਰਹੇ ਹਨ। ਇਸ ਸਾਲ ਚਾਰ ਧਾਮ ਵਿਚ ਯਾਤਰੀਆਂ ਦੀ ਭੀੜ ਉਮੜ ਰਹੀ ਹੈ ਜਿਨ੍ਹਾਂ ਦੀ ਵਿਵਸਥਾ ਬਣਾਉਣ ਵਿਚ ਸਰਕਾਰ, ਪ੍ਰਸ਼ਾਸਨ ਤੇ ਉਸ ਨਾਲ ਜੁੜੇ ਵਿਭਾਗ ਨੂੰ ਮੁਸ਼ਕਲਾਂ ਆ ਰਹੀਆਂ ਹਨ। ਸ੍ਰੀ ਹੇਮਕੁੰਟ ਸਾਹਿਬ ਵਿਚ ਇਸ ਸਾਲ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ ਹੈ।
ਇਸੇ ਨੂੰ ਦੇਖਦਿਆਂ ਉਤਰਾਖੰਡ ਸਰਕਾਰ ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਵੱਡਾ ਫੈਸਲਾ ਲਿਆ ਹੈ। ਇਸ ਸਾਲ 22 ਮਈ ਤੋਂ ਸ਼ੁਰੂ ਹੋਣ ਜਾ ਰਹੀ ਯਾਤਰਾ ਵਿਚ ਇਕ ਦਿਨ ਵਿਚ 5000 ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਵਿਚ ਪਵਿੱਤਰ ਸਰੋਵਰ ਵਿਚ ਆਸਥਾ ਦੀ ਡੁਬਕੀ ਲਗਾ ਕੇ ਮੱਥਾ ਟੇਕ ਸਕਦੇ ਹਨ।
ਗੁਰਦੁਆਰਾ ਸ੍ਰੀ ਹੇਮਕੁੰਡ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੱਟਾ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾ ਕਿਹਾ ਕਿ ਚਾਰਧਾਮ ਯਾਤਰਾ ਦੀ ਤਰ੍ਹਾਂ ਇਸ ਸਾਲ ਹੇਮਕੁੰਟ ਸਾਹਿਬ ਵਿਚ ਭਾਰੀ ਯਾਤਰਾ ਵਿਚ ਸਿੱਖ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ ਹੈ। ਇਥੇ ਆਏ ਸਿੱਖ ਸ਼ਰਧਾਲੂਆਂ ਨੂੰ ਯਾਤਰਾ ਵਿਚ ਆਉਣ ‘ਤੇ ਕੋਈ ਦਿੱਕਤ ਨਾ ਆਵੇ ਇਸ ਨੂੰ ਲੈ ਕੇ ਸਰਕਾਰ ਨਾਲ ਵਿਚਾਰ ਚਰਚਾ ਕੀਤੀ ਗਈ ਜਿਸ ਵਿਚ ਫੈਸਲਾ ਲਿਆ ਗਿਆ ਕਿ ਰੋਜ਼ਾਨਾ 5000 ਤੋਂ ਵੱਧ ਸਿੱਖ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਵਿਚ ਮੱਥਾ ਨਹੀਂ ਟੇਕ ਸਕਦੇ ਹਨ।
ਇਸ ਨੂੰ ਲੈ ਕੇ ਸ਼ਰਧਾਲੂਆਂ ਨੂੰ ਉਤਰਾਖੰਡ ਟੂਰਿਜ਼ਮ ਦੀ ਵੈੱਬਸਾਈਟ ‘ਤੇ ਰਜਿਸਟਰ ਕਰਨਾ ਲਾਜ਼ਮੀ ਹੋਵੇਗਾ, ਜੋ ਕਿਸੇ ਕਾਰਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਲਕਸ਼ਮਣ ਝੂਲਾ, ਮਾਰਗ ਰਿਸ਼ੀਕੇਸ਼ ਵਿਖੇ ਸਥਾਪਿਤ ਰਜਿਸਟ੍ਰੇਸ਼ਨ ਕੇਂਦਰ ਵਿਖੇ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ ਤਾਂ ਜੋ ਹੇਮਕੁੰਟ ਸਾਹਿਬ ਦੀ ਯਾਤਰਾ ਨਿਰਵਿਘਨ ਅਤੇ ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਹੋ ਸਕੇ।
ਵੀਡੀਓ ਲਈ ਕਲਿੱਕ ਕਰੋ -: