ਅੰਮ੍ਰਿਤਸਰ ਤੋਂ ਨਵੀਂ ਦਿੱਲੀ ਲਈ ਸ਼ਨਿਚਰਵਾਰ ਨੂੰ ਵੰਦੇ ਭਾਰਤ ਐਕਸਪ੍ਰੈਸ 160 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਨਵੀਂ ਦਿੱਲੀ ਲਈ ਰਵਾਨਾ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ ਤੋਂ ਹਰੀ ਝੰਡੀ ਦਿਖਾ ਕੇ ਇਸ ਰੇਲ ਗੱਡੀ ਨੂੰ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਲਈ ਰਵਾਨਾ ਰਵਾਨਾ ਕੀਤਾ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਰੇਲ ਗੱਡੀ ਨੂੰ ਵੀ ਹਰੀ ਝੰਡੀ ਦਿਖਾ ਕੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਰਵਾਨਾ ਕੀਤਾ।
ਇਸ ਰੇਲਗੱਡੀ ਵਿੱਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਵੀ ਯਾਤਰੀਆਂ ਨਾਲ ਬੈਠ ਕੇ ਸਫ਼ਰ ਦਾ ਆਨੰਦ ਮਾਣਿਆ। ਇਹ ਰੇਲ ਗੱਡੀ ਹਫ਼ਤੇ ਵਿੱਚ 6 ਦਿਨ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਲਈ ਜਾਣ-ਆਉਂਣ ਕਰੇਗੀ। ਇਸ ਦਾ ਕਿਰਾਇਆ ਅਜੇ ਤੈਅ ਨਹੀਂ ਹੋਇਆ ਹੈ। ਇਹ ਟਰੇਨ ਅੰਮ੍ਰਿਤਸਰ ਤੋਂ ਬਿਆਸ, ਜਲੰਧਰ ਕੈਂਟ, ਫਗਵਾੜਾ, ਲੁਧਿਆਣਾ, ਅੰਬਾਲਾ ਕੈਂਟ ਰਾਹੀਂ ਨਵੀਂ ਦਿੱਲੀ ਪਹੁੰਚੇਗੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ‘ਹੁਣ ਦਿੱਲੀ ਦੂਰ ਨਹੀਂ’ ਪਹਿਲਾਂ ਇੱਕ ਕਹਾਵਤ ਸੀ ਕਿ ਦਿੱਲੀ ਦੂਰ ਨਹੀਂ, ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਸੱਚ ਕਰ ਦਿੱਤਾ ਹੈ।
ਅੰਮ੍ਰਿਤਸਰ ਤੋਂ ਨਵੀਂ ਦਿੱਲੀ ਲਈ ਸ਼ੁਰੂ ਹੋਈ ਵੰਦੇ ਭਾਰਤ ਟਰੇਨ ਨੇ ਸਫਰ ਘਟਾ ਦਿੱਤਾ ਹੈ। ਇਸ ਆਧੁਨਿਕ ਰੇਲ ਗੱਡੀ ਵਿੱਚ ਯਾਤਰੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮਿਲਣਗੀਆਂ। ਇਸ ਟਰੇਨ ’ਚ ਯਾਤਰੀਆਂ ਨੂੰ ਹਵਾਈ ਸਫਰ ਵਰਗੀ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਸੀਟਾਂ ਤੋਂ ਲੈ ਕੇ ਟਰੇਨਾਂ ਦੇ ਦਰਵਾਜ਼ਿਆਂ ਤੱਕ ਵੀ ਇਸੇ ਤਰਜ ’ਤੇ ਬਣਾਏ ਗਏ ਹਨ। ਦੇਸ਼ ਤਰੱਕੀ ਦੇ ਰਾਹ ’ਤੇ ਵੱਧ ਰਿਹਾ ਹੈ ਅਤੇ ਇਸ ਦੀ ਰਫ਼ਤਾਰ ਲਗਾਤਾਰ ਵਧਦੀ ਰਹੇਗੀ।
ਇਹ ਵੀ ਪੜ੍ਹੋ : ਚੰਡੀਗੜ੍ਹ ਕ੍ਰਿਕਟ ਸਟੇਡੀਅਮ ਬਣੇਗਾ ਇੰਟਰਨੈਸ਼ਨਲ, ਸੰਸਦੀ ਕਮੇਟੀ ਨੇ ਕੀਤੀ ਸਿਫ਼ਾਰਸ਼
ਸ਼ਨਿਚਰਵਾਰ ਨੂੰ ਕਰੀਬ 505 ਯਾਤਰੀਆਂ ਨੇ ਇਸ ਟਰੇਨ ’ਚ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਤੱਕ ਮੁਫ਼ਤ ਸਫ਼ਰ ਕੀਤਾ। ਰੇਲਵੇ ਨੇ ਪਹਿਲੇ ਦਿਨ ਹੀ ਯਾਤਰੀਆਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ। ਟਰੇਨ ’ਚ ਸਫ਼ਰ ਕਰ ਰਹੇ ਯਾਤਰੀਆਂ ਨੇ ਇਸ ਟਰੇਨ ਨੂੰ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ ਦੱਸਿਆ ਹੈ। ਯਾਤਰੀਆਂ ਨੇ ਇਸ ਰੇਲਗੱਡੀ ਵਿੱਚ ਹਵਾਈ ਜਹਾਜ਼ ਵਿੱਚ ਬੈਠਣ ਵਾਂਗ ਮਹਿਸੂਸ ਕੀਤਾ।
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਹ ਪੰਜਾਬ ਅਤੇ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਤੋਹਫਾ ਹੈ। ਇਹ ਦਿਨ ਇਤਿਹਾਸ ਵਿੱਚ ਲਿਖਿਆ ਜਾਵੇਗਾ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਦੀ ਮੰਗ ਵੱਲ ਧਿਆਨ ਦਿੱਤਾ ਅਤੇ ਇਸ ਰੇਲ ਗੱਡੀ ਨੂੰ ਅੰਮ੍ਰਿਤਸਰ ਤੋਂ ਨਵੀਂ ਦਿੱਲੀ ਤੱਕ ਚਲਾਇਆ। ਉਹ ਇਸ ਰੇਲ ਗੱਡੀ ਨੂੰ ਲੈ ਕੇ ਰੇਲ ਮੰਤਰੀ ਨੂੰ ਵੀ ਮਿਲ ਚੁੱਕੇ ਹਨ।
ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ 22487-22488 ਦੀ ਸਮਾਂ ਸਾਰਨੀ ਅੰਮ੍ਰਿਤਸਰ ਤੋਂ ਸਵੇਰੇ 8.05 ਵਜੇ ਰਵਾਨਾ ਹੋਵੇਗੀ। ਇਹ 8.33 ’ਤੇ ਬਿਆਸ ਪਹੁੰਚੇਗੀ, ਫਿਰ ਉਥੋਂ 8.35 ’ਤੇ ਰਵਾਨਾ ਹੋਵੇਗੀ। 9.12 ’ਤੇ ਜਲੰਧਰ ਕੈਂਟ ਪਹੁੰਚੇਗਾ। ਉਥੇ ਦੋ ਮਿੰਟ ਰੁਕਣ ਤੋਂ ਬਾਅਦ ਇਹ ਉਥੋਂ ਰਵਾਨਾ ਹੋ ਕੇ 9.24 ਵਜੇ ਫਗਵਾੜਾ ਪਹੁੰਚੇਗੀ। ਇਹ ਸਵੇਰੇ 9.56 ਵਜੇ ਲੁਧਿਆਣਾ ਅਤੇ 11.14 ਵਜੇ ਅੰਬਾਲਾ ਕੈਂਟ ਪਹੁੰਚੇਗੀ, ਜਿੱਥੋਂ ਇਹ ਰੇਲ ਗੱਡੀ ਸਵੇਰੇ 11.16 ਵਜੇ ਰਵਾਨਾ ਹੋ ਕੇ ਦੁਪਹਿਰ 1.25 ਵਜੇ ਨਵੀਂ ਦਿੱਲੀ ਪਹੁੰਚੇਗੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”