ਪਟਿਆਲਾ ਵਿਚ ਖਾਲਿਸਤਾਨੀ ਵਿਰੋਧੀ ਮਾਰਚ ‘ਤੇ ਸ਼ਿਵ ਸੈਨਾ ਤੇ ਨਿਹੰਗਾਂ ਵਿਚਾਲੇ ਝੜਪ ਹੋ ਗਈ। ਪਟਿਆਲਾ ਵਿਚ ਹੋਈ ਤਣਾਅਪੂਰਨ ਸਥਿਤੀ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪਟਿਆਲਾ ਤੋਂ ਸਾਂਸਦ ਮੈਂਬਰ ਪ੍ਰਨੀਤ ਕੌਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਵੱਲੋਂ ਟਵੀਟ ਕੀਤਾ ਗਿਆ।
ਸਾਬਕਾ ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਨੇ ਪਟਿਆਲਾ ਵਿਚ ਹੋਈ ਹਿੰਸਾ ‘ਤੇ ਚਿੰਤਾ ਪ੍ਰਗਟਾਈ । ਉਨ੍ਹਾਂ ਟਵੀਟ ਕਰਦਿਆਂ ਕਿਹਾ “ਪਟਿਆਲਾ ਦੇ ਲੋਕ ਸ਼ਾਂਤੀ ਪਸੰਦ ਹਨ, ਮੈਂ ਉਮੀਦ ਕਰਦਾ ਹਾਂ ਕਿ ਪੰਜਾਬ ਪੁਲਿਸ ਸਖ਼ਤ ਕਾਰਵਾਈ ਕਰੇਗੀ ਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇਗਾ।”
ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਪਟਿਆਲਾ ਵਿਚ ਹੋਈ ਝੜਪ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਤੇ ਕਿਹਾ ਕਿ “ਮੈਂ ਸਮਾਜ ਦੇ ਸਾਰੇ ਵਰਗਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਾ ਹਾਂ। “
ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਵੀ ਕਿਹਾ ਕਿ ‘ਪਟਿਆਲਾ ਵਿਚ 2 ਧੜਿਆਂ ਵਿਚ ਹੋਈ ਝੜਪ ਕਾਰਨ ਪੈਦਾ ਹੋਈ ਤਣਾਅਪੂਰਨ ਸਥਿਤੀ ਨੂੰ ਲੈ ਕੇ ਮੈਂ ਬਹੁਤ ਚਿੰਤਤ ਹਾਂ। ਪਟਿਆਲਾ ਦੇ ਲੋਕ ਅਮਨ ਪਸੰਦ ਹਨ ਤੇ ਮੈਂ ਦੋਵਾਂ ਧਿਰਾਂ ਅਤੇ ਪ੍ਰਸ਼ਾਸਨ ਨੂੰ ਇਸ ਸਥਿਤੀ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਅਪੀਲ ਕਰਦੀ ਹਾਂ ਤਾਂ ਜੋ ਸ਼ਹਿਰ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ।’
ਇਸੇ ਤਰ੍ਹਾਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੇ ਵੀ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੁੱਝ ਸਮਾਜ ਵਿਰੋਧੀ ਅਨਸਰਾਂ ਪਿੱਛੇ ਲੱਗ ਕੇ ਆਪਸ ‘ਚ ਨਾ ਲੜੋ, ਕਿਉਂਕਿ ਕਿਉਂਕਿ ਖਾਲਿਸਤਾਨ ਕਦੇ ਨਾ ਬਣਨ ਦਿੱਤਾ ਹੈ ਤੇ ਨਾ ਹੀ ਕਦੇ ਬਣਨ ਦੇਵਾਂਗੇ। ਉਨ੍ਹਾਂ ਕਿਹਾ ਕਿ ਸਿੱਖਾਂ ਤੇ ਹਿੰਦੂਆਂ ਵਿਚਕਾਰ ਪਿਆਰ ਸਦਭਾਵਨਾ ਸਦੀਆਂ ਤੋਂ ਚੱਲੀ ਆ ਰਹੀ ਹੈ ਤੇ ਵਿਸ਼ਵ ਲਈ ਇਕ ਮਿਸਾਲ ਹੈ।”
ਵੀਡੀਓ ਲਈ ਕਲਿੱਕ ਕਰੋ -: