ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਤੋਂ ਲਗਭਗ ਇਕ ਸਾਲ ਬਾਅਦ ਨਵੇਂ ਸਥਾਈ ਵਾਈਸ ਚਾਂਸਲਰ ਦੀ ਨਿਯੁਕਤੀ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲਦ ਹੀ ਯੂਨੀਵਰਸਿਟੀ ਦੇ ਨਵੇਂ ਵੀਸੀ ਦੀ ਨਿਯੁਕਤੀ ਕਰ ਦਿੱਤੀ ਜਾਵੇਗੀ। ਪੰਜਾਬ ਸਰਕਾਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਕੋਈ ਇਕ ਪੈਨਲ ਭੇਜ ਸਕਦੀ ਹੈ। ਹਾਲਾਂਕਿ ਸੀਐੱਮ ਮਾਨ ਨੇ ਫਿਲਹਾਲ ਕਿਸੇ ਨਾਂ ਨੂੰ ਜਨਤਕ ਨਹੀਂ ਕੀਤਾ ਹੈ।
ਪੰਜਾਬ ਸਰਕਾਰ ਨੇ ਵਾਈਸ ਚਾਂਸਲਰ ਦੀ ਨਿਯੁਕਤੀ ਸਬੰਧੀ ਫਾਈਲ ਪੰਜਾਬ ਦੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਗੁਰਪ੍ਰੀਤ ਸਿੰਘ ਵਾਂਡਰ ਦੇ ਨਾਂ ਦੀ ਸਿਫਾਰਸ਼ ਦੇ ਨਾਲ ਰਾਜਪਾਲ ਬੀਐੱਲ ਪੁਰੋਹਿਤ ਨੂੰ ਭੇਜੀ ਸੀ ਪਰ ਰਾਜਪਾਲ ਨੇ ਫਾਈਲ ਪੰਜਾਬ ਸਰਕਾਰ ਨੂੰ ਵਾਪਸ ਕਰਦੇ ਹੋਏ 3 ਨਾਂ ਦਾ ਪੈਨਲ ਭੇਜਣ ਨੂੰ ਕਿਹਾ ਸੀ।
ਸੂਬਾ ਸਰਕਾਰ ਨੇ ਖੁਦ ਹੀ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਤੌਰ ਵੀਸੀ ਨਿਯੁਕਤ ਕਰ ਦਿੱਤਾ। ਮੁੱਖ ਮੰਤਰੀ ਮਾਨ ਨੇ ਇਸ ਸਬੰਧੀ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ ਪਰ ਡਾ. ਗੁਰਪ੍ਰੀਤ ਸਿੰਘ ਵਾਂਡਰ ਨੇ ਖੁਦ ਹੀ ਵੀਸੀ ਅਹੁਦੇ ਦੀ ਜ਼ਿੰਮੇਵਾਰੀ ਤੋਂ ਆਪਣਾ ਨਾਂ ਵਾਪਸ ਲੈ ਲਿਆ ਸੀ।
ਇਹ ਵੀ ਪੜ੍ਹੋ : ਸੂਡਾਨ ਤੋਂ ਪਰਤੇ 117 ਭਾਰਤੀਆਂ ਨੂੰ ਕੀਤਾ ਗਿਆ ਕੁਆਰੰਟਾਈਨ, ਨਹੀਂ ਲਗਾਇਆ ਗਿਆ ਸੀ ਯੈਲੋ ਫੀਵਰ ਦਾ ਟੀਕਾ
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜੁਲਾਈ 2022 ਵਿਚ ਸਰਪ੍ਰਾਈਜ ਚੈਕਿੰਗ ਦੌਰਾਨ ਫਰੀਦਕੋਟ ਯੂਨੀਵਰਸਿਟੀ ਦੇ ਸਾਬਕਾ ਵੀਸੀ ਡਾ. ਰਾਜ ਬਹਾਦੁਰ ਨੂੰ ਗੰਦੇ ਗੱਦੇ ‘ਤੇ ਲਿਟਾ ਦਿੱਤਾ ਸੀ। ਇਸ ਤੋਂ ਨਾਰਾਜ਼ ਹੋ ਕੇ ਡਾ. ਰਾਜ ਬਹਾਦੁਰ ਨੇ ਅਗਸਤ 2022 ਵਿਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੇ ਬਾਅਦ ਤੋਂ ਹੀ ਯੂਨੀਵਰਸਿਟੀ ਦੇ ਵਾਈਸ ਚਾਂਲਰ ਦੇ ਅਹੁਦੇ ਲਈ ਘਮਾਸਾਨ ਮਚਿਆ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: