ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਇੱਕ ਬਾਈਕ ਚੋਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਚੋਰੀ ਦੇ 7 ਮੋਟਰਸਾਈਕਲ ਬਰਾਮਦ ਕੀਤੇ ਹਨ। ਮੁਲਜ਼ਮ ਖ਼ਿਲਾਫ਼ ਥਾਣਾ ਜੈਤੋ ਵਿੱਚ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਮੋਟਰਸਾਈਕਲ ਚੋਰੀ ਕਰਨ ਅਤੇ ਵੇਚਣ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਐਂਟੀ ਨਾਰਕੋਟਿਕਸ ਸੈੱਲ ਦੇ ਹੌਲਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਾਥੀ ਪੁਲਿਸ ਮੁਲਾਜ਼ਮਾਂ ਦੇ ਨਾਲ ਜੈਤੋ ਥਾਣਾ ਖੇਤਰ ਅਧੀਨ ਪੈਂਦੇ ਦਬੜੀਖਾਨਾ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਉਦੋਂ ਸਾਹਮਣੇ ਤੋਂ ਇਕ ਨੌਜਵਾਨ ਬਾਈਕ ‘ਤੇ ਆਉਂਦਾ ਦੇਖਿਆ ਗਿਆ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਤੇਜ਼ੀ ਨਾਲ ਪਿੱਛੇ ਮੁੜ ਗਿਆ। ਪੁਲਿਸ ਨੇ ਸ਼ੱਕ ਹੋਣ ਤੇ ਤੁਰੰਤ ਉਸ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਬ੍ਰਿਟੇਨ ਵਿਚ ਭਾਰਤੀ ਮੂਲ ਦੇ ਡਰਾਈਵਰ ਨੂੰ 7 ਸਾਲ ਦੀ ਜੇਲ੍ਹ, ਡਰੱਗਸ ਰੱਖਣ ਦਾ ਲੱਗਾ ਦੋਸ਼
ਪੁਲਿਸ ਵੱਲੋਂ ਪੁੱਛਗਿੱਛ ਕਰਨ ‘ਤੇ ਮੁਲਜ਼ਮ ਨੇ ਆਪਣਾ ਨਾਂ ਜਗਜੀਤ ਸਿੰਘ ਵਾਸੀ ਫਤਿਹਗੜ੍ਹ ਦਬੜੀਖਾਨਾ ਦੱਸਿਆ। ਜਦੋਂ ਮੁਲਜ਼ਮ ਤੋਂ ਬਾਈਕ ਦੇ ਦਸਤਾਵੇਜ਼ ਮੰਗੇ ਗਏ ਤਾਂ ਉਹ ਕੋਈ ਦਸਤਾਵੇਜ਼ ਨਹੀਂ ਦਿਖਾ ਸਕਿਆ। ਸਖ਼ਤੀ ਨਾਲ ਪੁੱਛਣ ‘ਤੇ ਮੁਲਜ਼ਮ ਜਗਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਬਰਾੜ ਪੈਲੇਸ ਬਾਜਾਖਾਨਾ ਰੋਡ ਤੋਂ ਮੋਟਰਸਾਈਕਲ ਚੋਰੀ ਕੀਤਾ ਸੀ। ਇਸ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਦੇ ਇਸ਼ਾਰੇ ’ਤੇ 6 ਹੋਰ ਬਾਈਕ ਬਰਾਮਦ ਕੀਤੀਆਂ ਗਈਆਂ।
ਵੀਡੀਓ ਲਈ ਕਲਿੱਕ ਕਰੋ -: