ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਮਿੱਡੂਖੇੜਾ ਨੇ ਹਾਈਕੋਰਟ ਤੋਂ ਸੁਰੱਖਿਆ ਮੰਗੀ ਹੈ। ਵਿੱਕੀ ਮਿੱਡੂਖੇੜਾ ਦੇ ਕਤਲ ਕੇਸ ਤੋਂ ਬਾਅਦ ਅਜੈ ਪਾਲ ਨੇ ਦੋਸ਼ ਲਾਇਆ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ, ਇਸ ਕਰ ਕੇ ਉਸ ਨੂੰ ਸੁਰੱਖਿਆ ਦਿੱਤੀ ਜਾਵੇ।
ਇਸ ਤੋਂ ਬਾਅਦ ਸਿੱਧੂ ਕਤਲ ਕਾਂਡ ਤੋਂ ਬਾਅਦ ਅੱਜ ਉਸ ਨੇ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਚ ਉਸ ਨੇ ਵਿੱਕੀ ਮਿੱਡੂਖੇੜਾ ਕਤਲ ਕਾਂਡ ਦੀ ਗੱਲ ਕੀਤੀ ਹੈ ਅਤੇ ਆਪਣੀ ਜਾਨ ਨੂੰ ਖ਼ਤਰਾ ਦੱਸ ਕੇ ਸੁਰੱਖਿਆ ਦੀ ਮੰਗ ਕੀਤੀ ਹੈ।
ਇਸ ‘ਤੇ ਹਾਈਕੋਰਟ ਨੇ ਨੋਟਿਸ ਜਾਰੀ ਕਰਦੇ ਹੋਏ ਐੱਸ.ਐੱਸ.ਪੀ. ਨੂੰ ਹੁਕਮ ਦਿੱਤਾ ਹੈ ਕਿ ਸਕਿਓਰਿਟੀ ਸੈੱਟ ਹੈ ਜਾਂ ਨਹੀਂ, ਕਿਨ੍ਹਾਂ ਚੀਜ਼ਾਂ ‘ਤੇ ਸਕਿਓਰਿਟੀ ਦਿੱਤੀ ਜਾਵੇ।
ਗੌਰਤਲਬ ਹੈ ਕਿ 7 ਅਗਸਤ ਨੂੰ ਵਿੱਕੀ ਮਿੱਡੂਖੇੜਾ ਦਾ ਕਤਲ ਮੋਹਾਲੀ ਦੇ ਸੈਕਟਰ-71 ‘ਚ ਨੂੰ ਹੋਇਆ ਸੀ। ਵਿੱਕੀ ਨੂੰ ਤਾਬੜਤੋੜ ਗੋਲੀਆਂ ਨਾਲ ਭੁੰਨਿਆ ਗਿਆ ਸੀ । ਪੂਰੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ ਸੀ ਤੇ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ । ਯੂਥ ਅਕਾਲੀ ਨੇਤਾ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਅਕਾਲੀ ਆਗੂਆਂ ਵੱਲੋਂ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: