ਨਸ਼ੇ ਦੇ ਮਾਮਲੇ ਵਿਚ ਜ਼ਮਾਨਤ ਦਿਵਾਉਣ ਬਦਲੇ ਕੋਰਟ ਕੰਪਲੈਕਸ ਗੁਰਦਾਸਪੁਰ ਵਿਚ ਇਕ ਮਹਿਲਾ ਤੋਂ ਪੈਸੇ ਲੈਂਦੇ ਹੋਏ ਥਾਣਾ ਦੀਨਾਨਗਰ ਦੇ ਇਕ ਏਐੱਸਆਈ ਦੀ ਵੀਡੀਓ ਵਾਇਰਲ ਹੋ ਰਹੀ ਹੈ। ਐੱਸਐੱਸਪੀ ਗੁਰਦਾਸਪੁਰ ਨੇ ਇਸ ਮਾਮਲੇ ਵਿਚ ਵੀਡੀਓ ਦੀ ਜਾਂਚ ਕਰਵਾਉਣ ਦੇ ਬਾਅਦ ਕਾਰਵਾਈ ਦੀ ਗੱਲ ਕਹੀ ਹੈ।
ਦੱਸ ਦੇਈਏ ਕਿ ਜ਼ਿਲ੍ਹਾ ਅਦਾਲਤ ਗੁਰਦਾਸਪੁਰ ਵਿੱਚ ਥਾਣਾ ਦੀਨਾਨਗਰ ਦੇ ਇੱਕ ਏਐਸਆਈ ਵੱਲੋਂ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਔਰਤ ਕਿਸੇ ਦੀ ਜ਼ਮਾਨਤ ਲਈ ASI ਨਾਲ ਗੱਲ ਕਰ ਰਹੀ ਹੈ। ਇਸ ਦੇ ਬਦਲੇ ਉਹ ਉਸ ਤੋਂ ਦਸ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਔਰਤ ਨੇ ਉਸ ਨੂੰ ਪੰਜ ਹਜ਼ਾਰ ਰੁਪਏ ਦਿੱਤੇ ਅਤੇ ਬਾਕੀ ਪੰਜ ਹਜ਼ਾਰ ਜ਼ਮਾਨਤ ਕਰਵਾ ਕੇ ਦੇਣ ਦੀ ਗੱਲ ਕੀਤੀ। ਇਸ ਸਾਰੀ ਘਟਨਾ ਦੀ ਵੀਡੀਓ ਉਕਤ ਵਿਅਕਤੀਆਂ ਕੋਲ ਖੜ੍ਹੇ ਕਿਸੇ ਵਿਅਕਤੀ ਨੇ ਬਣਾ ਕੇ ਇੰਟਰਨੈੱਟ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਜਲਦੀ ਹੀ ਇਹ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਮਾਮਲੇ ਸਬੰਧੀ ਜਦੋਂ ਐਸਐਸਪੀ ਗੁਰਦਾਸਪੁਰ ਦੀਪਕ ਹਿਲੋਰੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੀਡੀਓ ਸਬੰਧੀ ਜਾਣਕਾਰੀ ਮਿਲੀ ਹੈ। ਵੀਡੀਓ ਦੀ ਜਾਂਚ ਤੋਂ ਬਾਅਦ ਮਾਮਲੇ ਦੀ ਸੱਚਾਈ ਦਾ ਪਤਾ ਚੱਲੇਗਾ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।