ਰਾਜਸਥਾਨ, ਮੱਧਪ੍ਰਦੇਸ਼ ਤੇ ਛੱਤੀਸਗੜ੍ਹ ਵਿਚ ਭਾਜਪਾ ਨੂੰ ਮਿਲੇ ਸਮਰਥਨ ਨੇ ਇਕ ਵਾਰ ਫਿਰ ਦੇਸ਼ ਵਿਚ ਭਾਜਪਾ ਦੀ ਸਰਕਾਰ ਬਣਨ ਵੱਲ ਕਦਮ ਵਧਾ ਦਿੱਤਾ ਹੈ। ਉੁਕਤ ਵਿਚਾਰ ਨੇਤਾ ਧਰਮਿੰਦਰ ਸਿੰਘ ਜਨਰਲ ਸਕੱਤਰ ਸੰਗਰੂਰ ਤੇ ਪ੍ਰੋਫੈਸਰ ਅਰੁਣਜੀਤ ਸਿੰਘ ਸਰਾਓ ਪੀਆਰਓ ਅਰਵਿੰਦ ਖੰਨਾ ਨੇ ਪ੍ਰਗਟ ਕੀਤੇ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਜਿੱਤ ਸਿਰਫ ਇਕ ਟ੍ਰੇਲਰ ਹੈ,ਅੱਗੇ ਲੋਕ ਸਭਾ ਦੀਆਂ ਚੋਣਾਂ ਵਿਚ ਪੂਰੀ ਫਿਲਮ ਦੇਖਣ ਨੂੰ ਮਿਲੇਗੀ ਜਦੋਂ ਪੂਰੇ ਦੇਸ਼ ਵਿਚ ਭਾਜਪਾ ਦਾ ਝੰਡਾ ਲਹਿਰਾਏਗਾ। ਇਨ੍ਹਾਂ ਸੂਬਿਆਂ ਵਿਚ ਭਾਜਪਾ ਦੀ ਜਿੱਤ ਦਾ ਅਸਰ ਪੰਜਾਬ ਦੀ ਚੋਣ ‘ਤੇ ਪਵੇਗਾ। ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਜਿੱਤੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸੂਬਿਆਂ ਵਿਚ ਆਪ ਦੀ ਸਥਿਤੀ ਨਾਜ਼ੁਕ ਰਹੀ। ਕਰੋੜਾਂ ਰੁਪਏ ਵਹਾਉਣ ਦੇ ਬਾਵਜੂਦ ਕੁਝ ਹਾਸਲ ਨਹੀਂ ਹੋਇਆ। ਇਸ ਤੋਂ ਸਪੱਸ਼ਟ ਹੈ ਕਿ ਲੋਕ ਭਾਜਪਾ ਦੀਆਂ ਨੀਤੀਆਂ ਨੂੰ ਹੀ ਪਸੰਦ ਕਰਦੇ ਹਨ।
ਵੀਡੀਓ ਲਈ ਕਲਿੱਕ ਕਰੋ : –