ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸਾਂਸਦ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਹੈ। ਇਸ ਐਲਾਨ ਦੇ ਤੁਰੰਤ ਬਾਅਦ ਪਾਰਟੀ ਦੇ ਸੋਸ਼ਲ ਮੀਡੀਆ ਉਤੇ ਇੱਕ ਵੀਡੀਓ ਸ਼ੇਅਰ ਕੀਤਾ ਗਿਆ। ਇਹ ਵੀਡੀਓ ‘ਦਿਲ ਦਾ ਮਾਮਲਾ ਹੈ ਦਿਲਬਰ’ ਗਾਣੇ ‘ਤੇ ਬਣਾਇਆ ਗਿਆ ਹੈ।ਇਸ ‘ਚ ਐਕਟ੍ਰੈਸ ਵਿਦਿਆ ਬਾਲਨ ਨੂੰ ਮੁੱਖ ਮੰਤਰੀ ਦੀ ਕੁਰਸੀ ਦੇ ਤੌਰ ‘ਤੇ ਦਿਖਾਇਆ ਗਿਆ ਹੈ। ਹੁਣ ਇਸ ‘ਤੇ ਵਿਵਾਦ ਹੋ ਰਿਹਾ ਹੈ। ਕਾਂਗਰਸ ਨੇਤਾਵਾਂ ਸਣੇ ਕਈ ਯੂਜਰਸ ਨੇ ਇਸ ‘ਤੇ ਇਤਰਾਜ਼ ਜਤਾਇਆ ਹੈ।
ਵੀਡੀਓ ਦੀ ਸ਼ੁਰੂਆਤ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਧੂ ਨੂੰ ਲੜਦੇ ਹੋਏ ਦਿਖਾਇਆ ਗਿਆ ਹੈ। ਦੋਵੇਂ ਮੁੱਖ ਮੰਤਰੀ ਦੀ ਕੁਰਸੀ ਲਈ ਲੜਦੇ ਦਿਖਾਈ ਦੇ ਰਹੇ ਹਨ ਤੇ ਆਖਿਰ ਵਿਚ ਭਗਵੰਤ ਮਾਨ ਦੀ ਐਂਟਰੀ ਹੁੰਦੀ ਹੈ। ਵੀਡੀਓ ਵਿਚ ਕੇਜਰੀਵਾਲ ਤੇ ਰਾਹੁਲ ਗਾਂਧੀ ਨੂੰ ਵੀ ਦਿਖਾਇਆ ਗਿਆ ਹੈ। ਐਕਟ੍ਰੈਸ ਨੂੰ ਮੁੱਖ ਮੰਤਰੀ ਦੀ ਕੁਰਸੀ ਦਿਖਾਉਣ ਉਤੇ ਲੋਕਾਂ ਨੇ ਇਸ ਉਤੇ ਕਮੈਂਟ ਕਰਨਾ ਸ਼ੁਰੂ ਕਰ ਦਿੱਤਾ। ਕੁਝ ਲੋਕ ਇਸ ਨੂੰ ਮੁੱਖ ਮੰਤਰੀ ਅਹੁਦੇ ਦਾ ਅਪਮਾਨ ਦੱਸ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
Mix Vegetables Recipe | Mix Veg Restaurant Style Mix Veg | Shorts Video
ਗੌਰਤਲਬ ਹੈ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਵੱਖ-ਵੱਖ ਵਿਰੋਧੀ ਪਾਰਟੀਆਂ ਵੱਲੋਂ ਇਸ ਉਤੇ ਇਤਰਾਜ਼ ਜਤਾਇਆ ਜਾ ਰਿਹਾ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ‘ਆਪ’ ਵੱਲੋਂ ਮਜਬੂਰੀ ਵੱਸ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨਿਆ ਗਿਆ ਹੈ ਕਿਉਂਕਿ ਹੋਰ ਕੋਈ ਵੀ ਪਾਰਟੀ ਦੀ ਅਗਵਾਈ ਕਰਨ ਨੂੰ ਤਿਆਰ ਨਹੀਂ ਹੈ।