ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ‘ਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਬਿਹਾਰ ਦੀ ਮਗਧ ਯੂਨੀਵਰਸਿਟੀ ਵੱਲੋਂ ਜਾਰੀ ਐਮ.ਕਾਮ ਦੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਹਾਸਲ ਕੀਤੀ ਸੀ। ਡਿਗਰੀ ਦੀ ਤਸਦੀਕ ਨਾ ਹੋਣ ਉਪਰੰਤ ਉਸ ਖ਼ਿਲਾਫ਼ ਵਿਜੀਲੈਂਸ ਇਨਕੁਆਰੀ ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ : ਰਾਜਾ ਵੜਿੰਗ ਨੇ ਰਾਜਪਾਲ ਪੁਰੋਹਿਤ ਨੂੰ ਲਿਖੀ ਚਿੱਠੀ, ਹੜ੍ਹ ਪੀੜਤਾਂ ਲਈ ਕੀਤੀ 10,000 ਕਰੋੜ ਰੁਪਏ ਦੇ ਪੈਕੇਜ ਦੀ ਮੰਗ
ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਵਿਜਲੈਂਸ ਬਿਊਰੋ ਨੇ ਪਾਇਆ ਕਿ ਉਕਤ ਪ੍ਰਿੰਸੀਪਲ ਵੱਲੋਂ ਸਰਕਾਰੀ ਨੌਕਰੀ ਲੈਣ ਲਈ ਵਰਤੀ ਗਈ ਡਿਗਰੀ ਫ਼ਰਜ਼ੀ ਹੈ। ਸਰਕਾਰੀ ਨੌਕਰੀ ਅਤੇ ਤਰੱਕੀ ਲਈ ਜਾਅਲੀ ਡਿਗਰੀ ਸਰਟੀਫਿਕੇਟ ਦਾ ਸਹਾਰਾ ਲੈਣ ਦੇ ਦੋਸ਼ ਹੇਠ ਮੁਲਜ਼ਮ ਪ੍ਰਿੰਸੀਪਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਵਿਜੀਲੈਂਸ ਵੱਲੋਂ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: