ਟਰਾਂਸਪੋਰਟ ਘਪਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਟੀਮ ਨੇ ਗ੍ਰਿਫਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਤੇ ਨਾਮਜ਼ਦ ਕੌਂਸਲਰ ਪਤੀ ਅਨਿਲ ਜੈਨ ਨੂੰ ਪਿਡ ਧੋਥੜ ਤੋਂ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਨੂੰ ਸੂਚਨਾ ਮਿਲੀ ਸੀ ਕਿ ਅਨਿਲ ਜੈਨ ਧੋਥੜ ਰੋਡ ‘ਤੇ ਆਪਣੇ ਸ਼ੈਲਰ ਵਿਚ ਲੁਕਿਆ ਹੈ।
ਵਿਜੀਲੈਂਸ ਨੇ ਮੁਲਜ਼ਮਾਂ ਨੂੰ ਫੜਨ ਲਈ ਪੂਰਾ ਜਾਲ ਵਿਛਾਇਆ। ਸਭ ਤੋਂ ਪਹਿਲਾਂ ਇਲਾਕਾ ਪੁਲਿਸ ਸਾਦੇ ਕੱਪੜਿਆਂ ‘ਚ ਮੌਕੇ ‘ਤੇ ਪਹੁੰਚੀ। ਸ਼ੈਲਰ ਨੂੰ ਬਾਹਰੋਂ ਤਾਲਾ ਲੱਗਾ ਹੋਇਆ ਸੀ। ਪੁਲਿਸ ਨੇ ਸ਼ੈਲਰ ਖੋਲ੍ਹਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਸ਼ੈਲਰ ਨਹੀਂ ਖੁੱਲ੍ਹਿਆ। ਇਸ ਦੌਰਾਨ ਵਿਜੀਲੈਂਸ ਅਧਿਕਾਰੀ ਵੀ ਉਥੇ ਪਹੁੰਚ ਗਏ। ਕਰੀਬ ਡੇਢ ਘੰਟੇ ਤੱਕ ਸ਼ੈਲਰ ਦੇ ਬਾਹਰ ਕਾਫੀ ਡਰਾਮਾ ਹੋਇਆ। ਪਿੰਡ ਦੀ ਪੰਚਾਇਤ ਵੀ ਇਕੱਠੀ ਹੋ ਗਈ।
ਕਾਫੀ ਜੱਦੋਜਹਿਦ ਤੋਂ ਬਾਅਦ ਵਿਜੀਲੈਂਸ ਅਧਿਕਾਰੀ ਅਨਿਲ ਜੈਨ ਤੱਕ ਪਹੁੰਚਣ ਵਿੱਚ ਕਾਮਯਾਬ ਹੋਏ। ਦੇਰ ਰਾਤ ਅਨਿਲ ਜੈਨ ਨੂੰ ਲੁਧਿਆਣਾ ਵਿਜੀਲੈਂਸ ਦਫ਼ਤਰ ਲਿਆਂਦਾ ਗਿਆ ਹੈ। ਇਸ ਮਾਮਲੇ ਵਿੱਚ ਲੁਧਿਆਣਾ ਵਿਜੀਲੈਂਸ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਅਨੁਸਾਰ ਛਾਪੇਮਾਰੀ ਟੀਮ ਦੀ ਅਗਵਾਈ ਡੀਐਸਪੀ ਅਸ਼ਵਨੀ ਕੁਮਾਰ ਕਰ ਰਹੇ ਸਨ।
ਇਹ ਵੀ ਪੜ੍ਹੋ : 23 ਦਿਨ ਦੀ ਬੱਚੀ ਦੇ ਢਿੱਡ ‘ਚੋਂ ਨਿਕਲੇ 8 ਭਰੂਣ, ਦੁਨੀਆ ਦਾ ਪਹਿਲਾ ਅਜਿਹਾ ਮਾਮਲਾ
ਵਿਜੀਲੈਂਸ ਬਿਊਰੋ ਨੇ ਇਸ ਘੁਟਾਲੇ ਵਿੱਚ ਕਾਂਗਰਸੀ ਕੌਂਸਲਰ ਰੂਪਾਲੀ ਜੈਨ ਦੇ ਪਤੀ ਅਨਿਲ ਜੈਨ ਅਤੇ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ ਪ੍ਰਧਾਨ ਤੇਲੂ ਰਾਮ ਬਾਂਸਲ ਦੇ ਭਰਾ ਮਹਾਵੀਰ ਬਾਂਸਲ ਸਮੇਤ ਦੋ ਕਮਿਸ਼ਨ ਏਜੰਟਾਂ (ਆੜ੍ਹਤੀਆਂ) ਨੂੰ ਪਹਿਲਾਂ ਹੀ ਨਾਮਜ਼ਦ ਕੀਤਾ ਹੈ। ਉਸ ‘ਤੇ ਦੋਸ਼ ਹੈ ਕਿ ਉਹ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਅਨਾਜ ਸਸਤੇ ਭਾਅ ਲਿਆ ਕੇ ਪੰਜਾਬ ‘ਚ ਮਹਿੰਗੇ ਭਾਅ ‘ਤੇ ਵੇਚਦਾ ਸੀ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਅਨਿਲ ਜੈਨ ਦੀ ਕੀ ਸ਼ਮੂਲੀਅਤ ਹੈ, ਇਹ ਤਾਂ ਸਮਾਂ ਦੱਸੇਗਾ। ਅਨਿਲ ਜੈਨ ਨੇ ਇਸ ਮਾਮਲੇ ਵਿੱਚ ਪਹਿਲਾਂ ਵੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਹੁਣ ਤੱਕ ਦੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਅਨਿਲ ਜੈਨ ‘ਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਹ ਕਮਿਸ਼ਨ ਏਜੰਟ ਹੈ। ਹਾਲਾਂਕਿ, ਉਨ੍ਹਾਂ ਨੂੰ ਅਨਾਜ ਦੀ ਸੰਭਾਲ ਲਈ ਆਪਣੇ ਸ਼ੈਲਰ ਅਲਾਟ ਕੀਤੇ ਗਏ ਸਨ। ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਇਹ ਵੀ ਦੋਸ਼ ਲਾਇਆ ਹੈ ਕਿ ਦੋਵੇਂ ਦੂਜੇ ਸੂਬਿਆਂ ਤੋਂ ਤਸਕਰੀ ਕੀਤੇ ਅਨਾਜ ਦੀ ਫਰਜ਼ੀ ਬਿਲਿੰਗ ਵਿੱਚ ਸ਼ਾਮਲ ਸਨ, ਪਰ ਇਨ੍ਹਾਂ ਦੋਸ਼ਾਂ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਘੁਟਾਲਾ ਕਰਨ ਦੇ ਦੋਸ਼ ਵਿੱਚ ਠੇਕੇਦਾਰ ਤੇਲੂ ਰਾਮ, ਸੰਦੀਪ ਭਾਟੀਆ ਅਤੇ ਜਗਰੂਪ ਸਿੰਘ, ਸਾਬਕਾ ਮੰਤਰੀ ਆਸ਼ੂ, ਉਸ ਦੇ ਸਾਥੀ ਪੰਕਜ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਡੀ, ਕਮਿਸ਼ਨ ਏਜੰਟ ਕ੍ਰਿਸ਼ਨ ਲਾਲ ਅਤੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਸਮੇਤ 8 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਆਸ਼ੂ ਨੂੰ ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ। ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਬਾਕੀ ਮੁਲਜ਼ਮ ਫਰਾਰ ਹਨ।