ਪੰਜਾਬ ਵਿਜੀਲੈਂਸ ਬਿਊਰੋ ਨੇ ਇਕ ਨਿੱਜੀ ਵਿਅਕਤੀ ਲਾਲ ਚੰਦ ਬਾਂਸਲ ਵਾਸੀ ਗੁੱਗਾ ਮੜੀ ਕਾਲੋਨੀ, ਖਰੜ, ਜ਼ਿਲ੍ਹਾ ਐੱਸਏਐੱਸਨਗਰ ਨੂੰ ਪਟਿਆਲਾ ਦੇ ਮਿਊਂਸਪਲ ਇੰਜੀਨੀਅਰ ਬਲਦੇਵ ਰਾਜ ਵਰਮਾ ਤੋਂ ਵਿਜੀਲੈਂਸ ਨੂੰ ਸ਼ਿਕਾਇਤ ਕਰਨ ਦੀ ਧਮਕੀ ਦੇ ਕੇ ਜ਼ਬਰਦਸਤੀ ਰੰਗਦਾਰੀ ਵਸੂਲਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ ਬਿਊਰੋ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਉਕਤ ਵਿਅਕਤੀ ਬਿਊਰੋ ਵਿਚ ਸ਼ਿਕਾਇਤ ਕਰਨ ਦੀ ਧਮਕੀ ਦੇ ਕੇ ਉਸ ਨੂੰ ਬਲੈਕਮੇਲ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਥਿਤ ਬਲੈਕਮੇਲਰ ਸ਼ਿਕਾਇਤ ਵਾਪਸ ਲੈਣ ਬਦਲੇ ਉਨ੍ਹਾਂ ਤੋਂ 2 ਕਰੋੜ ਦੀ ਮੰਗ ਕਰ ਰਿਹਾ ਹੈ ਜਿਸ ਵਿਚੋਂ 50 ਲੱਖ ਰੁਪਏ ਨਕਦ ਤੇ ਡੇਢ ਕਰੋੜ ਦੀ ਜਾਇਦਾਦ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ : BSF ਨੂੰ ਮਿਲੀ ਵੱਡੀ ਕਾਮਯਾਬੀ, ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
ਸ਼ਿਕਾਇਤਕਰਤਾ ਅਧਿਕਾਰੀ ਨੇ ਇਸ ਸਬੰਧੀ ਪੂਰੀ ਗੱਲਬਾਤ ਨੂੰ ਰਿਕਾਰਡ ਕਰ ਲਿਆ ਕਿਉਂਕਿ ਇਹ ਰੰਗਦਾਰੀ ਦੀ ਰਕਮ ਦਾ ਭੁਗਤਾਨ ਨਹੀਂ ਕਰਨਾ ਚਾਹੁੰਦਾ ਸੀ ਪਰ ਉਸ ਨੇ ਦੋਸ਼ੀ ਨੂੰ 5 ਲੱਖ ਰੁਪਏ ਦੇਣ ਦਾ ਝੂਠਾ ਵਾਅਦਾ ਕੀਤਾ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਐਸ.ਏ.ਐਸ.ਨਗਰ ਵਿਖੇ ਆਈ.ਪੀ.ਸੀ. ਦੀ ਧਾਰਾ 419, 420, 384 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦੇ ਘਰ ਦੀ ਤਲਾਸ਼ੀ ਲਈ ਅਤੇ 70 ਦੇ ਕਰੀਬ ਫਾਈਲਾਂ, ਵੱਖ-ਵੱਖ ਦਸਤਾਵੇਜ਼ਾਂ ਅਤੇ ਇੱਕ ਲੈਪਟਾਪ ਤੋਂ ਇਲਾਵਾ ਇੱਕ ਕੈਸ਼ ਕਾਊਂਟਿੰਗ ਮਸ਼ੀਨ ਬਰਾਮਦ ਕੀਤੀ, ਜਿਸ ਵਿੱਚ ਵੱਖ-ਵੱਖ ਸਰਕਾਰੀ ਅਧਿਕਾਰੀਆਂ ਵਿਰੁੱਧ ਦਰਜ ਸ਼ਿਕਾਇਤਾਂ ਸਬੰਧੀ ਸਾਫਟ ਫਾਈਲਾਂ ਹਨ। ਉਸ ‘ਤੇ ਪਹਿਲਾਂ ਵੀ ਪੁਲਿਸ ਨੇ ਧੋਖਾਧੜੀ ਦੇ ਦੋ ਵੱਖ-ਵੱਖ ਕੇਸ ਦਰਜ ਕੀਤੇ ਸਨ।