ਵਿਜੀਲੈਂਸ ਨੇ ਦੋ ਦੋਸ਼ੀ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਾਲ 2017 ‘ਚ ਬਿਊਰੋ ਵੱਲੋਂ ਦਰਜ ਕੀਤੇ ਗਏ ਜਾਲਸਾਜ਼ੀ ਕੇਸ ਵਿਚ ਲੋੜੀਂਦੀਆਂ ਸਨ ਅਤੇ ਗ੍ਰਿਫਤਾਰੀ ਤੋਂ ਬਚਣ ਲਈ ਫਰਾਰ ਚੱਲ ਰਹੀਆਂ ਸਨ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਅਨੀਤਾ ਤੇ ਅੰਬਿਕਾ ਦੋਵੇਂ ਵਾਸੀ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਨੂੰ ਜਨਵਰੀ 2021 ਨੂੰ ਵਿਜੀਲੈਂਸ ਥਾਣਾ ਜਲੰਧਰ ਵਿਚ ਐੱਫਆਈਆਰ ਨੰਬਰ 05 ਤਰੀਕ 09.3.2017 ਅਧੀਨ ਪਹਿਲਾਂ ਹੀ ਦਰਜ ਇਕ ਮੁਕੱਦਮੇ ਵਿਚ ਆਈਪੀਸੀ ਦੀ ਧਾਰਾ 409, 420 467, 468, 471, 120 ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13 (1) ਅਤੇ 13 (2) ਅਧੀਨ ਕੇਸ ਵਿਚ ਅਦਾਲਤ ਵੱਲੋਂ ਪੀ. ਓ. ਕਰਾਰ ਦਿੱਤੀ ਗਈ ਸੀ
ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਔਰਤਾਂ ਸੁਲਤਾਨਪੁਰ ਲੋਧੀ ਦੇ ਸਾਬਕਾ ਕੌਂਸਲਰ ਤਿਲਕ ਰਾਜ ਦੀ ਪਤਨੀ ਤੇ ਮਾਤਾ ਹਨ। ਤਿਲਕ ਰਾਜ ਇਸ ਮਾਮਲੇ ਵਿਚ 5.2.2018 ਤੋਂ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਮਹਿਲਾਵਾਂ ਨੇ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ਸੁਲਤਾਨਪੁਰ ਲੋਧੀ ਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਜਾਅਲੀ ਤੇ ਫਰਜ਼ੀ ਦਸਤਾਵੇਜ਼ਾਂ ‘ਤੇ ਕ੍ਰਮਵਾਰ 20 ਲੱਖ ਤੇ 28 ਲੱਖ ਰੁਪਏ ਦਾ ਕਰਜ਼ ਲਿਆ। ਉਕਤ ਦਰਜ ਹੋਣ ਦੇ ਬਾਅਦ ਦੋਵੇਂ ਹਾਈਕੋਰਟ ਤੋਂ ਜ਼ਮਾਨਤ ਖਰਜ ਹੋਣ ਦੇ ਬਾਅਦ 28.8.2018 ਤੋਂ ਫਰਾਰ ਸਨ।
ਬੁਲਾਰੇ ਨੇ ਦੱਸਿਆ ਕਿ ਮਾਮਲਾ ਵਿਜੀਲੈਂਸ ਜਾਂਚ ਨੰਬਰ 12/2013 ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ ਜਿਸ ਵਿਚ ਮਈ 2013 ਤੋਂ ਅਪ੍ਰੈਲ 2016 ਸਮੇਂ ਦੌਰਾਨ ਸਮਕਾਲੀ ਦੋਸ਼ੀ ਮੈਨੇਜਰ ਸੁਲਿੰਦਰ ਸਿੰਘ ਤੇ ਹੋਰਨਾਂ ਵੱਲੋਂ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਐੱਸ. ਬੀ. ਆਈ. ਨਾਲ ਖੇਤੀ ਕਰਜ਼ਿਆਂ ਨਾਲ ਸਬੰਧਤ ਦੇ ਕੁੱਲ 107 ਕੇਸ ਮਨਜ਼ੂਰ ਕੀਤੇ ਗਏ ਸਨ ਜਿਨ੍ਹਾਂ ਵੱਲੋਂ ਬੈਂਕ ਨਾਲ 15 ਕਰੋੜ 83 ਲੱਖ ਰੁਪਏ ਦਾ ਗਬਨ ਕੀਤਾ ਗਿਆ। ਵਿਜੀਲੈਂਸ ਨੇ ਪਹਿਲੇ ਪੜਾਅ ਦੌਰਾਨ 14 ਕਰਜ਼ਿਆਂ ਦੇ ਮਾਮਲਿਆਂ ਦੀ ਜਾਂਚ ਕੀਤੀ ਤੇ ਇਨ੍ਹਾਂ ਮਾਮਲਿਆਂ ਵਿਚ ਕੁੱਲ 33 ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ 26 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ 7ਅਜੇ ਵੀ ਫਰਾਰ ਚੱਲ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: