ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੁਲਿਸ ਥਾਣਾ ਸਮਰਾਲਾ ਜ਼ਿਲ੍ਹਾ ਖੰਨਾ ਵਿਚ ਤਾਇਨਾਤ ਏਐੱਸਆਈ ਬਲਦੇਵ ਰਾਜ (648/ਖੰਨਾ) ਨੂੰ ਦੋ ਕਿਸ਼ਤਾਂ ਵਿਚ 9000 ਦੀ ਰਿਸ਼ਵਤ ਮੰਗਣ ਤੇ ਸਵੀਕਰ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ।
ਵਿਜੀਲੈਂਸ ਦੇ ਇਕ ਬੁਲਾਰੇ ਨੇ ਇਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਪਰੋਕਤ ਏਐੱਸਆਈ ਬਲਦੇਵ ਰਾਜ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਭੱਲਮਾਜਰਾ ਵਾਸੀ ਰਾਮ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਰੋਕੂ ਕਾਰਵਾਈ ਲਾਈਨ ਵਿਚ ਇਕ ਸ਼ਿਕਾਇਤ ਦਰਜ ਕਰਾਈ ਹੈ।
ਉਨ੍ਹਾਂ ਕਿਹਾ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਉਕਤ ਪੁਲਿਸ ਅਧਿਕਾਰੀ ਨੇ ਆਪਣੀ ਧੀ ਤੇ ਦਾਮਾਦ ਖਿਲਾਫ ਕੋਈ ਪੁਲਿਸ ਮਾਮਲਾ ਦਰਜ ਨਾ ਕਰਨ ਲਈ ਪਹਿਲਾਂ ਹੀ ਦੋ ਕਿਸ਼ਤਾਂ ਵਿਚ 9000 ਰੁਪਏ ਰਿਸ਼ਵਤ ਵਜੋਂ ਲੈ ਲਏ ਸਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਮੁਲਜ਼ਮ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਦੇ ਪੈਸੇ ਲੈਣ ਦੇ ਬਾਅਦ ਵੀ ਉਨ੍ਹਾਂ ਖਿਲਾਫ ਅਪਰਾਧਿਕ ਕਾਰਵਾਈ ਕੀਤੀ ਸੀ। ਰਿਸ਼ਵਤ ਦੀ ਰਕਮ ਦੇ ਭੁਗਤਾਨ ਸਬੰਧੀ ਏਐੱਸਆਈ ਨਾਲ ਹੋਈ ਗੱਲਬਾਤ ਨੂੰ ਉਸ ਨੇ ਵੀਬੀ ਨੂੰ ਸਬੂਤ ਵਜੋਂ ਜਮ੍ਹਾ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਚੱਲੀਆਂ ਧੂੜ ਭਰੀਆਂ ਹਵਾਵਾਂ, ਕੁਝ ਥਾਵਾਂ ‘ਤੇ ਮੀਂਹ, ਇਸ ਦਿਨ ਮਗਰੋਂ ਮਿਲੇਗੀ ਗਰਮੀ ਤੋਂ ਰਾਹਤ
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਜਾਂਚ ਕੀਤੀ ਤੇ ਮੁਲਜ਼ਮ ਪੁਲਿਸ ਅਧਿਕਾਰੀ ਨੂੰ ਸ਼ਿਕਾਇਤਕਰਤਾ ਤੋਂ 9000 ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ੀ ਪਾਉਂਦੇ ਹੋਏ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਮੁਲਜ਼ਮ ਪੁਲਿਸ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਥਾਣਾ ਲੁਧਿਆਣਾ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: