ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਬਘੀਰਥ ਰਾਏ ਨੂੰ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਕਿਹਾ ਕਿ ਨਗਰ ਕੌਂਸਲ ਸੁਨਾਮ ਵਿਚ ਫੰਡ ਦੀ ਹੇਰਾਫੇਰੀ ਦੀ ਪੂਰੀ ਜਾਂਚ ਕੀਤੀ ਹੈ। ਜਾਂਚ ਦੌਰਾਨ ਪਾਇਆ ਗਿਆ ਕਿ ਬਘੀਰਥ ਰਾਏ ਨੇ ਆਪਣੇ ਸਰਕਾਰੀ ਵਾਹਨ ਦੀ ਮੁਰੰਮਤ ਨਾਲ ਸਬੰਧਤ ਫਰਜ਼ੀ ਬਿੱਲ ਤਿਆਰ ਕੀਤੇ ਸਨ।
ਇਸ ਤੋਂ ਇਲਾਵਾ ਉਨ੍ਹਾਂ ਨੇ ਦੋ ਵਾਰ ਆਪਣੇ ਕਾਰਜਕਾਲ ਦੌਰਾਨ ਸੂਬਾ ਸਰਕਾਰ ਦੇ ਨਿਰਦੇਸ਼ ਮੁਤਾਬਕ ਨਗਰ ਨਿਗਮ ਵਿਚ ਨਿਰਧਾਰਤ ਵਿਗਿਆਪਨ ਨੀਤੀ ਨੂੰ ਠੀਕ ਤਰ੍ਹਾਂ ਨਾਲ ਲਾਗੂ ਨਹੀਂ ਕੀਤਾ ਸੀ ਜਿਸ ਨਾਲ ਸੂਬੇ ਦੇ ਖਜ਼ਾਨੇ ਨੂੰ ਲਗਭਗ 4 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਧੀਨ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।