ਫਿਰੋਜ਼ਪੁਰ : ਫਿਰੋਜ਼ਪੁਰ ਦਾ ਆਰਟੀਏ ਦਫ਼ਤਰ ਇੱਕ ਵਾਰ ਫਿਰ ਵਿਜੀਲੈਂਸ ਦੇ ਰਡਾਰ ‘ਤੇ ਆ ਗਿਆ ਹੈ। ਰਾਜ ਕੁਮਾਰ ਸਾਮਾ ਡੀਐਸਪੀ ਵਿਜੀਲੈਂਸ ਬਿਊਰੋ ਦੀ ਅਗਵਾਈ ਹੇਠ ਵਿਜੀਲੈਂਸ ਵਿਭਾਗ ਫਿਰੋਜ਼ਪੁਰ ਦੀ ਟੀਮ ਨੇ ਅੱਜ ਛਾਪੇਮਾਰੀ ਕਰਕੇ ਕੁਝ ਰਿਕਾਰਡ ਜ਼ਬਤ ਕੀਤਾ।
ਇਸ ਸਬੰਧੀ ਡੀਐਸਪੀ ਰਾਜ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਰੋਜ਼ਪੁਰ ਵਿੱਚ ਮੋਟਰ ਵਹੀਕਲ ਇੰਸਪੈਕਟਰ ਵੱਲੋਂ ਨਿਯਮਾਂ ਦੇ ਉਲਟ ਪੁਰਾਣੇ ਵਾਹਨਾਂ ਦੀ ਪਾਸਿੰਗ ਕਰਵਾਈ ਜਾ ਰਹੀ ਹੈ ਤੇ ਉਸ ਦੇ ਆਧਾਰ ’ਤੇ ਫਿਰੋਜ਼ਪੁਰ ਆਰਟੀਏ ਦਫਤਰ ’ਤੇ ਛਾਪੇਮਾਰੀ ਕੀਤੀ ਗਈ ਹੈ।
ਡੀਐਸਪੀ ਰਾਜ ਕੁਮਾਰ ਨੇ ਦੱਸਿਆ ਕਿ ਪੁਰਾਣੇ ਵਾਹਨਾਂ ਦੀ ਪਾਸਿੰਗ ਮੋਟਰ ਵਹੀਕਲ ਇੰਸਪੈਕਟਰ ਵੱਲੋਂ ਨਿੱਜੀ ਵੈਰੀਫਿਕੇਸ਼ਨ ’ਤੇ ਹੀ ਕੀਤੀ ਜਾਂਦੀ ਹੈ ਅਤੇ ਇੱਕ ਦਿਨ ਵਿੱਚ 30 ਤੋਂ 40 ਦੇ ਕਰੀਬ ਪੁਰਾਣੇ ਵਾਹਨਾਂ ਦੀ ਪਾਸਿੰਗ ਬਿਨਾਂ ਚੈਕਿੰਗ ਦੇ ਹੀ ਕਰ ਦਿੱਤੀ ਜਾਂਦੀ ਹੈ ਪਰ ਸਾਡੇ ਧਿਆਨ ਵਿੱਚ ਆਇਆ ਹੈ ਕਿ 150 ਦੇ ਕਰੀਬ ਵਾਹਨਾਂ ਦੀ ਪਾਸਿੰਗ ਕੀਤੀ ਗਈ ਹੈ। ਇੱਕ ਦਿਨ ਜੋ ਅਮਲੀ ਤੌਰ ‘ਤੇ ਸੰਭਵ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਪਾਸਿੰਗ ਏਜੰਟਾਂ ਨਾਲ ਮਿਲ ਕੇ ਵਾਹਨਾਂ ਦੀ ਪੜਤਾਲ ਕੀਤੇ ਬਿਨਾਂ ਹੀ ਵਾਹਨਾਂ ਨੂੰ ਪਾਸ ਕੀਤਾ ਜਾ ਰਿਹਾ ਹੈ ਅਤੇ ਸਬੰਧਤ ਰਿਕਾਰਡ ਨੂੰ ਜ਼ਬਤ ਕਰ ਲਿਆ ਗਿਆ ਹੈ, ਜਿਸ ਦੀ ਪੜਤਾਲ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।