Vigilance Bureau arrests : ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਫਗਵਾੜਾ ਵਿੱਚ ਤਾਇਨਾਤ ਇੱਕ ਇੰਸਪੈਕਟਰ ਨੂੰ ਬਿਲਡਿੰਗ ਬ੍ਰਾਂਚ ਵਿੱਚ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਡੀਜੀਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਬੀ ਕੇ ਉੱਪਲ ਨੇ ਦੱਸਿਆ ਕਿ ਐਮਸੀ ਫਗਵਾੜਾ ਦੇ ਇੰਸਪੈਕਟਰ ਪਲਪਰਨੀਤ ਸਿੰਘ ਨੂੰ ਵਿਜੀਲੈਂਸ ਟੀਮ ਨੇ ਸ਼ਿਕਾਇਤਕਰਤਾ ਸਤਿੰਦਰ ਸਿੰਘ ਨਿਵਾਸੀ ਫਗਵਾੜਾ, ਕਪੂਰਥਲਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ ਉਪਰੋਕਤ ਇੰਸਪੈਕਟਰ ਨੇ ਇੱਕ ਲੱਖ ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਚਾਰਦੀਵਾਰੀ ਕੰਧ ਦੀ ਉਸਾਰੀ ਕਰਨ ਅਤੇ ਉਸ ਦੇ 20 ਮਰਲਾ ਪਲਾਟ ਦੇ ਨਕਸ਼ੇ ਨੂੰ ਮਨਜ਼ੂਰੀ ਦੇਣ ਲਈ ਰਿਸ਼ਵਤ ਵਜੋਂ 1,00,000 ਲਏ ਜੋ ਉਸਦੀ ਮਾਂ ਦੇ ਨਾਂ ਤੇ ਰਜਿਸਟਰਡ ਸੀ। ਉਸਦੇ ਪਲਾਟ ਦੇ ਨਕਸ਼ੇ ਨੂੰ ਮਨਜ਼ੂਰੀ ਲਈ ਸਰਕਾਰੀ ਫੀਸ ਵਜੋਂ 1,00,000 ਰੁਪਏ ਮੰਗੇ। ਸ਼ਿਕਾਇਤਕਰਤਾ ਦੇ ਪਿਤਾ ਜਸਵਿੰਦਰ ਸਿੰਘ ਨੇ ਉਸਨੂੰ ਦੋ ਕਿਸ਼ਤਾਂ ਵਿੱਚ 50,000 ਰੁਪਏ ਦਿੱਤੇ ਹਨ।
ਉਸ ਨੇ ਦੱਸਿਆ ਕਿ ਜਦੋਂ ਸ਼ਿਕਾਇਤਕਰਤਾ ਦੇ ਪਿਤਾ ਜਸਵਿੰਦਰ ਸਿੰਘ ਦਫਤਰ ਗਏ ਤਾਂ ਉਸਨੂੰ ਪਤਾ ਲੱਗਿਆ ਕਿ ਮੁਲਜ਼ਮ ਇੰਸਪੈਕਟਰ ਨੂੰ ਮੁਅੱਤਲ ਕਰਨ ਤੋਂ ਬਾਅਦ ਤਬਦੀਲ ਕਰ ਦਿੱਤਾ ਗਿਆ ਹੈ। ਜਦੋਂ ਜਸਵਿੰਦਰ ਸਿੰਘ ਨੇ ਆਪਣੀ ਪਲਾਟ ਨਾਲ ਸਬੰਧਤ ਫਾਈਲ ਬਾਰੇ ਪੁੱਛਿਆ ਤਾਂ ਉਸ ਨੂੰ ਦੱਸਿਆ ਗਿਆ ਕਿ ਇਸ ਦਫਤਰ ਵਿੱਚ ਅਜਿਹੀ ਕੋਈ ਫਾਈਲ ਜਮ੍ਹਾ ਨਹੀਂ ਕੀਤੀ ਗਈ ਸੀ। ਇਸ ਤਰ੍ਹਾਂ ਇੰਸਪੈਕਟਰ ਪਲਪਰਨੀਤ ਸਿੰਘ ਨੇ ਜਸਵਿੰਦਰ ਸਿੰਘ ਨੂੰ ਧੋਖਾ ਦਿੱਤਾ ਤੇ ਸਰਕਾਰੀ ਫੀਸ ਦੇ ਨਾਮ ‘ਤੇ 1,00,000 ਰੁਪਏ ਲਏ। ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਨੇ ਉਪਰੋਕਤ ਇੰਸਪੈਕਟਰ ਖ਼ਿਲਾਫ਼ ਥਾਣਾ ਸਤਨਾਮਪੁਰਾ, ਫਗਵਾੜਾ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਜਾਂਚ ਅਧਿਕਾਰੀ ਨੇ ਦੋਵਾਂ ਧਿਰਾਂ ਨੂੰ ਥਾਣੇ ਵਿੱਚ ਬੁਲਾਇਆ ਹੈ ਅਤੇ ਜਾਂਚ ਦੌਰਾਨ ਉਪਰੋਕਤ ਇੰਸਪੈਕਟਰ ਨੇ ਸਵੀਕਾਰ ਕਰ ਲਿਆ ਹੈ ਕਿ ਉਸਨੇ ਜਸਵਿੰਦਰ ਸਿੰਘ ਤੋਂ 1,00,000 ਰੁਪਏ ਲਏ ਹਨ।
ਇਸ ਤੋਂ ਇਲਾਵਾ ਇੰਸਪੈਕਟਰ ਪਲਪਰਨੀਤ ਸਿੰਘ ਨੇ ਦੱਸਿਆ ਕਿ ਉਸਨੇ ਜਸਵਿੰਦਰ ਸਿੰਘ ਨੂੰ 15,000 ਰੁਪਏ ਵਾਪਸ ਕਰ ਦਿੱਤੇ ਹਨ ਅਤੇ ਇੱਕ ਮਹੀਨੇ ਦੇ ਅੰਦਰ ਬਾਕੀ ਰਕਮ ਵਾਪਸ ਕਰਨ ਬਾਰੇ ਵੀ ਕਿਹਾ। ਇੰਸਪੈਕਟਰ ਪਲਪਰਨੀਤ ਸਿੰਘ ਨੇ ਜਸਵਿੰਦਰ ਸਿੰਘ ਨੂੰ ਕੋਟਕ ਮਹਿੰਦਰਾ ਬੈਂਕ ਦੇ 85000 ਰੁਪਏ ਦਾ ਚੈੱਕ ਦੇ ਦਿੱਤਾ ਹੈ। । ਪਰ, ਜਦੋਂ ਉਸਨੇ ਰੁਪਏ ਦਾ ਇਹ ਚੈੱਕ ਜਮ੍ਹਾ ਕੀਤਾ ਤਾਂ ਚੈੱਕ ਬਾਊਂਸ ਹੋ ਗਿਆ। ਇਸ ਤਰ੍ਹਾਂ, ਇੰਸਪੈਕਟਰ ਪਲਪਰਨੀਤ ਸਿੰਘ ਨੇ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਦਿਆਂ ਅਣਉਚਿਤ ਪੱਖ ਲਿਆ ਅਤੇ ਇਸ ਰਿਸ਼ਵਤਖੋਰੀ ਦੇ ਕੇਸ ਵਿਚ ਉਸ ਦੀ ਸ਼ਮੂਲੀਅਤ ਸਾਬਤ ਹੋ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਖ਼ਿਲਾਫ਼ ਵੀ.ਬੀ. ਥਾਣਾ, ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।